RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਭ੍ਰਿਸ਼ਟਾਚਾਰ ਨੂੰ ਲੈਕੇ ਦਿੱਲੀ CM ਕੇਜਰੀਵਾਲ ਦੀ ਚੇਤਾਵਨੀ, ਸਟੇਜ ਤੋਂ ਖੜ੍ਹ ਦਿੱਤਾ ਵੱਡਾ ਬਿਆਨ

ਭ੍ਰਿਸ਼ਟਾਚਾਰ ਨੂੰ ਲੈਕੇ ਦਿੱਲੀ CM ਕੇਜਰੀਵਾਲ ਦੀ ਚੇਤਾਵਨੀ, ਸਟੇਜ ਤੋਂ ਖੜ੍ਹ ਦਿੱਤਾ ਵੱਡਾ ਬਿਆਨ

Jass Grewal by Jass Grewal
January 27, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ। ਇਸ ਮੌਕੇ ਸੰਬੋਧਨ ਹੁੰਦਿਆਂ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨੂੰ ਖ਼ਾਸ ਅਪੀਲ ਕੀਤੀ ਕਿ ਜਿਨ੍ਹਾਂ ਨੂੰ ਪਰਮਾਤਮਾ ਨੇ ਪੈਸੇ ਦਿੱਤੇ ਹਨ, ਹਰ ਉਹ ਪੰਜਾਬੀ ਆਪਣੇ ਪਿੰਡ ਇਕ-ਇਕ ਮੁਹੱਲਾ ਕਲੀਨਿਕ ਅਤੇ ਸਕੂਲ ਬਣਾਉਣ ਦੀ ਜ਼ਿੰਮੇਵਾਰੀ ਲੈਣ। ਉਨ੍ਹਾਂ ਭਰੋਸਾ ਦਵਾਇਆ ਕਿ ਤੁਹਾਡੇ ਦਾਨ ਕੀਤੇ ਪੈਸੇ ਦਾ ਸਹੀ ਉਪਯੋਗ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ।

ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਮੈਂ ਅੱਜ ਬਹੁਤ ਖੁਸ਼ ਹਾਂ ਕਿ ਪੰਜਾਬ ‘ਚ 500 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ। ਅਸੀਂ ਇਹ ਕੰਮ ਦਿੱਲੀ ‘ਚ 5-6 ਸਾਲ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਖੰਘ, ਬੁਖਾਰ ਹੋਵੇ ਤਾਂ ਹੁਣ ਹਸਪਤਾਲਾਂ ‘ਚ ਜਾਣ ਦੀ ਜ਼ਰੂਰਤ ਨਹੀਂ ਹੈ। ਇਸ ਕਲੀਨਿਕ ‘ਚ ਹਰ ਕਿਸੇ ਦਾ ਡਾਕਟਰ ਮੁਫ਼ਤ ਇਲਾਜ ਕਰਨਗੇ। ਉਨ੍ਹਾਂ ਕਿਹਾ ਕਿ ਦਿੱਲੀ ‘ਚ ਮੁਹੱਲਾ ਕਲੀਨਿਕ ਦੇ ਬਹੁਤ ਵਧੀਆ ਨਤੀਜੇ ਆਏ ਹਨ। ਲੋਕਾਂ ‘ਚ ਵੱਖਰਾ ਹੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ‘ਚ 100 ਮੁਹੱਲਾ ਕਲੀਨਿਕ ਬਣਾਏ ਗਏ ਸੀ ਜੋ ਸਿਰਫ਼ ਟੈਸਟ ਕਰਨ ਲਈ ਬਣਾਏ ਗਏ ਸਨ ਤਾਂ ਇਸ ਦੇ ਨਤੀਜੇ ਬਹੁਤ ਸਫ਼ਲ ਰਹੇ। ਉਨ੍ਹਾਂ ਕਲੀਨਿਕਾਂ ‘ਚ ਹੁਣ ਤੱਕ ਸਵਾ ਲੱਖ ਲੋਕਾਂ ਨੇ ਆਪਣਾ ਇਲਾਜ ਕਰਵਾ ਚੁੱਕੇ ਹਨ।

ਕੇਜਰੀਵਾਲ ਨੇ ਕਿਹਾ ਕਿ 2022 ਸਾਲ ਪੰਜਾਬ ਦੀ ਰਾਜਨੀਤੀ ਦੇ ਇਤਿਹਾਸ ‘ਚ ਇਹ ਵੱਡਾ ਮੋੜ ਮੰਨਿਆ ਜਾਵੇਗਾ ਜਿਸ ਦੌਰਾਨ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਨੇ ਜਿੱਤ ਪ੍ਰਾਪਤ ਕੀਤੀ ਤੇ ਪੰਜਾਬ ‘ਚ ਭਗਵੰਤ ਮਾਨ ਦੀ ਸਰਕਾਰ ਬਣੀ। ਗੈਂਗਸਟਰਾਂ ‘ਤੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਇਹ ਪਹਿਲੀਆਂ ਸਰਕਾਰਾਂ ਦੀ ਦੇਣ ਹੈ ਤੇ ਭਗਵੰਤ ਮਾਨ ਸਰਕਾਰ ਨੇ ਇਸ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਕੰਟਰੋਲ ਕਰ ਲਿਆ ਹੈ। ਭ੍ਰਿਸ਼ਟਾਚਾਰ ‘ਤੇ ਬੋਲਦਿਆਂ ‘ਆਪ’ ਸੁਪਰੀਮੋ ਨੇ ਕਿਹਾ ਕਿ ਭਗਵੰਤ ਮਾਨ ਕਿਸਾਨ ਦਾ ਮੁੰਡਾ ਹੈ, ਜਿਸ ਨੂੰ ਆਮ ਆਦਮੀ ਦੀਆਂ ਸਮੱਸਿਆਵਾਂ ਦਾ ਪਤਾ ਹੈ, ਜਿਸ ਕਾਰਨ ਇਕ-ਇਕ ਕਰਕੇ ਸਾਰੀਆਂ ਸਮੱਸਿਆਵਾਂ ਹੱਲ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਚਾਹੇ ਕਿਸੇ ਨੇ 15 ਸਾਲ ਪਹਿਲਾਂ ਵੀ ਭ੍ਰਿਸ਼ਟਾਚਾਰ ਕੀਤਾ ਹੋਵੇ ਇਕ-ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਜੇਕਰ ਸਾਡਾ ਕੋਈ ਮੰਤਰੀ ਵੀ ਭ੍ਰਿਸ਼ਟਾਚਾਰ ਕਰੇਗਾ ਅਸੀਂ ਉਸ ਨੂੰ ਨਹੀਂ ਬਖਸ਼ਾਗੇ। ਇਸ ਦੇ ਨਾਲ ਹੀ ਉਹਨਾਂ ਇਹ ਵੀ ਦਾਅਵਾ ਕੀਤਾ ਹੈ ਕਿ ਕਾਨੂੰਨ-ਵਿਵਸਥਾ ਨੂੰ ਲੈਕੇ ਭਾਰਤ ‘ਚ ਪੰਜਾਬ ਦੂਜੇ ਨੰਬਰ ‘ਤੇ ਹੈ।

ਕੇਜਰੀਵਾਲ ਨੇ ਕਿਹਾ ਅਸੀਂ ਜਿੰਨੀਆਂ ਵੀ ਗਾਰੰਟੀਆਂ ਦਿੱਤੀਆਂ ਸਨ, ਮਾਨ ਸਰਕਾਰ 5 ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕਰੇਗੀ। ਲੋਕਾਂ ਨੂੰ ਸਾਡੇ ਤੋਂ ਬਹੁਤ ਉਮੀਦ ਹੈ ਅਸੀਂ ਸਾਰੀਆਂ ਉਮੀਦਾਂ ਪੂਰੀਆਂ ਕਰਾਂਗੇ। ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਢਾਂਚੇ ਵਿੱਚ ਵੱਡਾ ਸੁਧਾਰ ਹੋ ਰਿਹਾ ਹੈ ਤੇ 36 ਪ੍ਰਿੰਸੀਪਲ ਦਾ ਸਮੂਹ ਸਿਖਲਾਈ ਲਈ ਸਿੰਗਾਪੁਰ ਜਾ ਰਿਹਾ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪਹਿਲਾਂ ਮੁਲਾਜ਼ਮ ਟੈਂਕੀਆਂ ‘ਤੇ ਚੜ੍ਹੇ ਮਿਲਦੇ ਸਨ ਪਰ ਹੁਣ ਅਜਿਹਾ ਨਹੀਂ ਹੈ। ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਹੈ ਅਤੇ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।

Tags: AmritsarArvind KejriwalPunjab Newspunjabi news
Previous Post

ਜਲਦ ਸ਼ੁਰੂ ਹੋਵੇਗੀ ‘ਸਰਕਾਰ ਤੁਹਾਡੇ ਦੁਆਰ’ ਯੋਜਨਾ, CM ਮਾਨ ਦਾ ਵੱਡਾ ਐਲਾਨ

Next Post

ਰਾਮ ਰਹੀਮ ਤੇ ਹਨੀਪ੍ਰੀਤ ਦੀ ਵੀਡੀਓ ਵਾਇਰਲ, ਇਕੱਠਿਆਂ ਸਹੁੰ ਖਾਕੇ ਲੋਕਾਂ ਨੂੰ ਦਿੱਤਾ ਖ਼ਾਸ ਸੁਨੇਹਾ

Next Post
ਰਾਮ ਰਹੀਮ ਤੇ ਹਨੀਪ੍ਰੀਤ ਦੀ ਵੀਡੀਓ ਵਾਇਰਲ, ਇਕੱਠਿਆਂ ਸਹੁੰ ਖਾਕੇ ਲੋਕਾਂ ਨੂੰ ਦਿੱਤਾ ਖ਼ਾਸ ਸੁਨੇਹਾ

ਰਾਮ ਰਹੀਮ ਤੇ ਹਨੀਪ੍ਰੀਤ ਦੀ ਵੀਡੀਓ ਵਾਇਰਲ, ਇਕੱਠਿਆਂ ਸਹੁੰ ਖਾਕੇ ਲੋਕਾਂ ਨੂੰ ਦਿੱਤਾ ਖ਼ਾਸ ਸੁਨੇਹਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers