RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਭ੍ਰਿਸ਼ਟਾਚਾਰ ਮੁਕਤ ਸਿਸਟਮ ਪ੍ਰਦਾਨ ਕਰਨ ਨੂੰ ਲੈਕੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

ਭ੍ਰਿਸ਼ਟਾਚਾਰ ਮੁਕਤ ਸਿਸਟਮ ਪ੍ਰਦਾਨ ਕਰਨ ਨੂੰ ਲੈਕੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

Jass Grewal by Jass Grewal
February 18, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਭ੍ਰਿਸ਼ਟਾਚਾਰ ਮੁਕਤ ਸਿਸਟਮ ਪ੍ਰਦਾਨ ਕਰਨ ਨੂੰ ਲੈਕੇ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਪਿਛਲੀ ਸਰਕਾਰ ਦੌਰਾਨ 39 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਅਨੁਸੂਚਿਤ ਜਾਤੀ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਲ 6 ਸਰਕਾਰੀ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਹੈ। ਪੰਜਾਬ ਦੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਾਂਚ ਵਿੱਚ ਇਹ ਬਹੁ-ਕਰੋੜੀ ਘਪਲਾ ਸਾਹਮਣੇ ਆਇਆ ਹੈ ਜਿਸ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਚਾਰ ਕਰਮਚਾਰੀ ਅਤੇ ਦੋ ਵਿੱਤ ਵਿਭਾਗ ਦੇ ਕਰਮਚਾਰੀਆਂ ਦੀ ਸ਼ਮੂਲੀਅਤ ਪਾਈ ਗਈ। ਉਨ੍ਹਾਂ ਨੂੰ ਤੁਰੰਤ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ ਅਤੇ ਇਸ ਘੁਟਾਲੇ ਦੀ ਡੂੰਘਾਈ ਨਾਲ ਜਾਂਚ ਲਈ ਪੰਜਾਬ ਵਿਜੀਲੈਂਸ ਨੂੰ ਅਗਲੇਰੀ ਜਾਂਚ ਦੀ ਸਿਫਾਰਿਸ਼ ਕੀਤੀ ਗਈ ਹੈ।

ਇਸ ਘੁਟਾਲੇ ਬਾਰੇ ਅੱਗੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਹ ਘੁਟਾਲਾ 2019 ਵਿਚ ਕਾਂਗਰਸ ਸਰਕਾਰ ਦੌਰਾਨ ਹੋਇਆ ਸੀ ਅਤੇ 55 ਕਰੋੜ ਰੁਪਏ ਦੀ ਗੜਬੜੀ ਸਾਹਮਣੇ ਆਈ ਸੀ, ਜਿਸ ਵਿਚੋਂ 16 ਕਰੋੜ ਰੁਪਏ ਕੁਝ ਗ਼ਲਤ ਕਾਲਜਾਂ ਨੂੰ ਦੇ ਦਿੱਤੇ ਗਏ ਸਨ। ਇਨ੍ਹਾਂ ਦੋਸ਼ੀ ਅਦਾਰਿਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕਾਂਗਰਸ ਸਰਕਾਰ ਦੌਰਾਨ ਕੁਝ ਫਰਜ਼ੀ ਕਾਲਜਾਂ ਨੂੰ ਵੰਡੀ ਗਈ 39 ਕਰੋੜ ਰੁਪਏ ਦੀ ਬਾਕੀ ਰਾਸ਼ੀ ਦਾ ਕੋਈ ਰਿਕਾਰਡ ਮੌਜੂਦ ਨਹੀਂ ਹੈ ਅਤੇ ਇਸੇ ਮਾਮਲੇ ਵਿੱਚ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਸ ਸਮੇਂ ਕੈਬਨਿਟ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਇਸ ਘੁਟਾਲੇ ਦਾ ਪਰਦਾਫਾਸ਼ ਕਰਨ ਲਈ ਆਡਿਟ ਦੇ ਹੁਕਮ ਦਿੱਤੇ ਸਨ, ਪਰ ਕਾਂਗਰਸ ਸਰਕਾਰ ਨੇ ‘ਜਾਅਲੀ ਕਾਲਜਾਂ’ ਨੂੰ ਧੋਖੇ ਨਾਲ ਦਿੱਤੇ ਫੰਡ ਇਕੱਠੇ ਕਰਨ ਦੀ ਬਜਾਏ ਮੁੜ ਆਡਿਟ ਦੇ ਹੁਕਮ ਦਿੱਤੇ ਅਤੇ ਇਨ੍ਹਾਂ ਕਾਲਜਾਂ ਨੂੰ ਹੋਰ ਫੰਡ ਦਿੱਤੇ।

Tags: Cabinet MinisterCorruptionHarpal CheemaPunjab Government
Previous Post

ਰਿਸ਼ਵਤਖੋਰੀ ‘ਤੇ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦਾ CM ਮਾਨ ਦਾ ਕਰਾਰਾ ਜਵਾਬ

Next Post

ਗ੍ਰਹਿ ਮੰਤਰਾਲੇ ਦਾ ਵੱਡਾ ਐਕਸ਼ਨ, ਅੱਤਵਾਦੀ ਐਲਾਨਿਆ ਹਰਵਿੰਦਰ ਰਿੰਦਾ

Next Post
ਗ੍ਰਹਿ ਮੰਤਰਾਲੇ ਦਾ ਵੱਡਾ ਐਕਸ਼ਨ, ਅੱਤਵਾਦੀ ਐਲਾਨਿਆ ਹਰਵਿੰਦਰ ਰਿੰਦਾ

ਗ੍ਰਹਿ ਮੰਤਰਾਲੇ ਦਾ ਵੱਡਾ ਐਕਸ਼ਨ, ਅੱਤਵਾਦੀ ਐਲਾਨਿਆ ਹਰਵਿੰਦਰ ਰਿੰਦਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers