RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਮਜੀਠੀਆ ਅਗਾਊਂ ਜ਼ਮਾਨਤ ਲਈ ਹਾਈਕੋਰਟ ਪੁੱਜੇ |

Jass Grewal by Jass Grewal
December 28, 2021
in ਪੰਜਾਬ, ਰਾਜਨੀਤੀ
0 0
0
ਮਜੀਠੀਆ ਅਗਾਊਂ ਜ਼ਮਾਨਤ ਲਈ ਹਾਈਕੋਰਟ ਪੁੱਜੇ |

ਐਨ. ਡੀ. ਪੀ. ਐਸ. ਐਕਟ ਦੇ ਕੇਸ ‘ਚ ਮੁਲਜ਼ਮ ਬਣਾਏ ਗਏ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ (46) ਨੇ ਹੇਠਲੀ ਅਦਾਲਤ ਵਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕੀਤੇ ਜਾਣ ਦੇ ਫ਼ੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਚੀਮਾ ਨੇ ਦੱਸਿਆ ਕਿ ਅਪੀਲ ਕੇਸ ਹਾਈਕੋਰਟ ਰਜਿਸਟਰੀ ‘ਚ ਦਾਇਰ ਕਰ ਦਿੱਤਾ ਗਿਆ ਹੈ ਅਤੇ 29 ਦਸੰਬਰ ਨੂੰ ਇਹ ਕੇਸ ਸੁਣਵਾਈ ਲਈ ਲੱਗ ਸਕਦਾ ਹੈ। ਮਜੀਠੀਆ ਵਲੋਂ ਆਪਣੀ ਅਰਜ਼ੀ ‘ਚ ਦੋਸ਼ ਲਗਾਇਆ ਗਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਬਦਲੇ ਦੀ ਭਾਵਨਾ ਨਾਲ ਕਾਂਗਰਸ ਨੇ ਸੱਤਾ ਦੀ ਦੁਰਵਰਤੋਂ ਕਰਦਿਆਂ ਮੈਨੂੰ ਨਿਸ਼ਾਨਾ ਬਣਾਇਆ ਹੈ। ਸਰਕਾਰ ਨੇ ਤਿੰਨ ਮਹੀਨੇ ‘ਚ ਤਿੰਨ ਡੀ.ਜੀ.ਪੀ. ਬਦਲੇ ਅਤੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਵੀ ਤਿੰਨ ਮੁਖੀਆਂ/ਡਾਇਰੈਕਟਰਜ਼ ਨੂੰ ਬਦਲਿਆ ਗਿਆ। ਮਜੀਠੀਆ ਵਲੋਂ ਦੋਸ਼ ਲਾਇਆ ਗਿਆ ਹੈ ਕਿ ਮੌਜੂਦਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਦੀ ਅਕਾਲੀ ਦਲ ਲੀਡਰਸ਼ਿਪ ਨਾਲ ਨਿੱਜੀ ਦੁਸ਼ਮਣੀ ਰਹੀ ਹੈ। ਉਸ ਨੂੰ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਖੁਸ਼ ਕਰਨ ਲਈ ਨਿਯੁਕਤ ਕੀਤਾ ਗਿਆ ਹੈ ਜਿਹੜਾ ਪਟੀਸ਼ਨਰ ਦਾ ਸਿਆਸੀ ਵਿਰੋਧੀ ਹੈ। ਮੰਗ ਕੀਤੀ ਗਈ ਹੈ ਕਿ ਪਟੀਸ਼ਨ ਦੀ ਪੈਂਡੈਂਸੀ ਦੌਰਾਨ ਉਨ੍ਹਾਂ ਨੂੰ ਨਿਆਂ ਹਿੱਤ ‘ਚ ਅੰਤਰਿਮ ਅਗਾਊਂ ਜ਼ਮਾਨਤ ਦਿੱਤੀ ਜਾਵੇ। ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਚਟੋਪਾਧਿਆਏ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਸਾਲ 2003 ‘ਚ ਝੂਠੇ ਕੇਸ ਦੀ ਜਾਂਚ ‘ਚ ਸੁਪਰਵਾਈਜ਼ਰੀ ਅਫ਼ਸਰ ਸਨ। ਉਸ ਝੂਠੇ ਕੇਸ ‘ਚ ਬਾਦਲ ਪਰਿਵਾਰ ਸਾਲ 2010 ‘ਚ ਟਰਾਇਲ ਕੋਰਟ ਤੋਂ ਬਰੀ ਹੋ ਗਿਆ ਸੀ।

Previous Post

ਸਿਆਸੀ ਪਾਰਟੀ ਬਣਾਉਣ ਵਾਲੇ ਕਿਸਾਨ ਲੀਡਰਾਂ ਨੇ ਲਿਖੀ ਸੀ ਅਮਿਤ ਸ਼ਾਹ ਨੂੰ ਚਿੱਠੀ? ਕਿਸਾਨ ਆਗੂ ਅਮਰਜੀਤ ਰਾੜਾ ਨੇ ਕੀਤੇ ਵੱਡੇ ਖੁਲਾਸੇ |

Next Post

ਲੁਧਿਆਣਾ ਬਲਾਸਟ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਜਰਮਨੀ ‘ਚ ਗ੍ਰਿਫਤਾਰ |

Next Post
ਲੁਧਿਆਣਾ ਬਲਾਸਟ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਜਰਮਨੀ ‘ਚ ਗ੍ਰਿਫਤਾਰ |

ਲੁਧਿਆਣਾ ਬਲਾਸਟ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਜਰਮਨੀ 'ਚ ਗ੍ਰਿਫਤਾਰ |

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers