RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮਨੀਸ਼ਾ ਗੁਲਾਟੀ ਨੂੰ ਝਟਕਾ: ਪੰਜਾਬ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਪਾਈ ਪਟੀਸ਼ਨ ‘ਤੇ ਹਾਈਕੋਰਟ ਨੇ ਸੁਣਾਇਆ ਫੈਸਲਾ

ਮਨੀਸ਼ਾ ਗੁਲਾਟੀ ਨੂੰ ਝਟਕਾ: ਪੰਜਾਬ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਪਾਈ ਪਟੀਸ਼ਨ ‘ਤੇ ਹਾਈਕੋਰਟ ਨੇ ਸੁਣਾਇਆ ਫੈਸਲਾ

Jass Grewal by Jass Grewal
March 28, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਅਹਿਮ ਫੈਸਲਾ ਸੁਣਾਉਂਦੇ ਹੋਏ ਮਨੀਸ਼ਾ ਗੁਲਾਟੀ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦਸ ਦਈਏ ਕਿ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਖਿਲਾਫ਼ ਹਾਈ ਕੋਰਟ ਦਾ ਰੁਖ ਕੀਤਾ ਸੀ ਅਤੇ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਟਾਉਣਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਗਲਤ ਆਧਾਰ ‘ਤੇ ਹੈ। ਜ਼ਿਕਰ ਕਰ ਦਈਏ ਕਿ 10 ਮਾਰਚ ਨੂੰ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਦੇ ਅਹੁਦੇ ’ਤੇ ਦਿੱਤਾ ਗਿਆ ਵਾਧਾ ਰੱਦ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਸਨ।

ਇਥੇ ਦਸਣਯੋਗ ਹੈ ਕਿ ਮਨੀਸ਼ਾ ਗੁਲਾਟੀ ਮੁਤਾਬਕ ਉਨ੍ਹਾਂ ਦਾ ਕਾਰਜਕਾਲ ਮਾਰਚ 2024 ਤੱਕ ਹੈ, ਜੇਕਰ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਹਟਾ ਦਿੱਤਾ ਜਾਂਦਾ ਹੈ ਤਾਂ ਸਰਕਾਰ ਨੂੰ ਇਸ ਦਾ ਕਾਰਣ ਦੱਸਣਾ ਚਾਹੀਦਾ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਇਆ ਗਿਆ ਸੀ ਅਤੇ ਉਸ ਸਮੇਂ ਵੀ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਦਾ ਰੁੱਖ ਕੀਤਾ ਸੀ । ਹਾਲਾਂਕਿ, ਉਸ ਸਮੇਂ ਤਾਂ ਅਦਾਲਤ ਨੇ ਆਪਣਾ ਫ਼ੈਸਲਾ ਮਨੀਸ਼ਾ ਗੁਲਾਟੀ ਦੇ ਹੱਕ ‘ਚ ਸੁਣਾ ਦਿੱਤਾ ਸੀ ਅਤੇ ਉਨ੍ਹਾਂ ਨੇ ਮੁੜ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵੀ ਸੰਭਾਲ ਲਿਆ ਸੀ ਪਰ ਇਸ ਵਾਰ ਪਾਈ ਗਈ ਪਟੀਸ਼ਨ ‘ਤੇ ਅਦਾਲਤ ਨੇ ਮਨੀਸ਼ਾ ਗੁਲਾਟੀ ਦੇ ਖਿਲਾਫ਼ ਫੈਸਲਾ ਸੁਣਾਇਆ ਹੈ।

 

Previous Post

ਰਾਹੁਲ ਗਾਂਧੀ ਨੂੰ ਖਾਲ੍ਹੀ ਕਰਨਾ ਪਵੇਗਾ ਸਰਕਾਰੀ ਬੰਗਲਾ, ਨਵੇਂ ਨਿਰਦੇਸ਼ ਹੋਏ ਜਾਰੀ

Next Post

ਫ਼ਰਾਰ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਹਾਈ ਕੋਰਟ ’ਚ ਅਹਿਮ ਸੁਣਵਾਈ ਹੋਈ, ਅਦਾਲਤ ਨੇ ਆਦੇਸ਼ ਹੋਏ ਜਾਰੀ

Next Post
ਕਾਲਜਾਂ ਦੇ ਲੈਕਚਰਾਰਾਂ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਆਇਆ ਨਵਾਂ ਫੁਰਮਾਨ

ਫ਼ਰਾਰ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਹਾਈ ਕੋਰਟ ’ਚ ਅਹਿਮ ਸੁਣਵਾਈ ਹੋਈ, ਅਦਾਲਤ ਨੇ ਆਦੇਸ਼ ਹੋਏ ਜਾਰੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers