RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ਼ ਪ੍ਰਕਾਸ਼ ਸਿੰਘ ਦੀ ਕੋਠੀ ਖਾਲੀ ਕਰਵਾਉਣ ਗਈ ਟੀਮ ਪਰਤੀ ਖਾਲ੍ਹੀ ਹੱਥ

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ਼ ਪ੍ਰਕਾਸ਼ ਸਿੰਘ ਦੀ ਕੋਠੀ ਖਾਲੀ ਕਰਵਾਉਣ ਗਈ ਟੀਮ ਪਰਤੀ ਖਾਲ੍ਹੀ ਹੱਥ

Jass Grewal by Jass Grewal
February 8, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਸਾਬਕਾ ਅਤੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ਼ ਪ੍ਰਕਾਸ਼ ਸਿੰਘ ਸੈਕਟਰ-5 ਦੀ ਜਿਸ ਕੋਠੀ ‘ਚ ਰਹਿੰਦੇ ਹਨ ਉਸ ਨੂੰ ਖ਼ਾਲੀ ਕਰਵਾਉਣ ਲਈ ਇਨਫੋਰਸਮੈਂਟ ਵਿੰਗ ਦੀ ਟੀਮ ਪਹੁੰਚੀ ਪਰ ਉਸ ਵਖ਼ਤ ਮਾਹੌਲ ਗਰਮਾ ਗਿਆ ਜਦੋਂ ਟੀਮ ਦੇ ਅਧਿਕਾਰੀਆਂ ਨੂੰ ਖਾਲੀ ਹੱਥ ਵਾਪਸ ਮੁੜਣਾ ਪਿਆ। ਦਰਅਸਲ, ਕੋਠੀ ‘ਚ ਮੌਜੂਦ ਸੁਰੱਖਿਆ ਮੁਲਾਜ਼ਮਾਂ ਵਲੋਂ ਜਦੋਂ ਟੀਮ ਦਾ ਵਿਰੋਧ ਕੀਤਾ ਗਿਆ ਤਾਂ ਇਨਫੋਰਸਮੈਂਟ ਟੀਮ ਨੂੰ ਖ਼ਾਲੀ ਹੱਥ ਪਰਤਣਾ ਪਿਆ। ਹਾਸਲ ਹਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਸੈਕਟਰ-5 ਦੀ ਕੋਠੀ ਖ਼ਾਲੀ ਕਰਨ ਲਈ ਨੋਟਿਸ ਪੀਰੀਅਡ ਪਹਿਲਾਂ ਜਾਰੀ ਕੀਤਾ ਜਾ ਚੁੱਕਿਆ ਸੀ ਪਰ ਇਨ੍ਹਾਂ ਹੁਕਮਾਂ ਨੂੰ ਦਰਕਿਨਾਰ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਕੋਠੀ ਖ਼ਾਲੀ ਕਰਵਾਉਣ ਦੇ ਹੁਕਮ ਐੱਸ. ਡੀ. ਐੱਮ. (ਸੈਂਟਰਲ) ਵਲੋਂ ਜਾਰੀ ਕੀਤੇ ਗਏ ਸਨ।

ਦਸਣਯੋਗ ਹੈ ਕਿ ਇਹ ਕੋਠੀ ਨਵੰਬਰ 2010 ‘ਚ ਅਲਾਟ ਕੀਤੀ ਗਈ ਸੀ। ਪਿਛਲੇ ਸਾਲ ਐੱਸ. ਡੀ. ਐੱਮ. (ਸੈਂਟਰਲ) ਗਰਗ ਵਲੋਂ ਵੱਖ-ਵੱਖ ਕਾਰਨਾਂ ਕਰ ਕੇ ਕੋਠੀ ਖ਼ਾਲੀ ਕਰਨ ਦਾ ਨੋਟਿਸ ਭੇਜਿਆ ਗਿਆ ਸੀ। ਇਸ ਲਈ ਉਨ੍ਹਾਂ ਨੂੰ ਸਮਾਂ ਵੀ ਦਿੱਤਾ ਗਿਆ ਸੀ ਪਰ ਤੈਅ ਸਮੇਂ ਦੇ ਅੰਦਰ ਉਨ੍ਹਾਂ ਨੇ ਕੋਠੀ ਖ਼ਾਲੀ ਨਹੀਂ ਕੀਤੀ, ਜਿਸ ਤੋਂ ਬਾਅਦ 23 ਜਨਵਰੀ ਨੂੰ ਫਿਰ ਐੱਸ. ਡੀ. ਐੱਮ. ਵਲੋਂ ਨੋਟਿਸ ਜਾਰੀ ਕੀਤਾ ਗਿਆ ਅਤੇ ਖ਼ਾਲੀ ਕਰਵਾਉਣ ਲਈ ਅਸਟੇਟ ਆਫਿਸ ਦੇ ਇਕ ਸਬ-ਇੰਸਪੈਕਟਰ ਨੂੰ ਜ਼ਿੰਮੇਵਾਰੀ ਸੌਂਪੀ ਗਈ। ਐੱਸ. ਡੀ. ਐੱਮ. ਦੇ ਇਨ੍ਹਾਂ ਹੁਕਮਾਂ ਦਾ ਪਾਲਣ ਕਰਵਾਉਣ ਲਈ ਮੰਗਲਵਾਰ ਇਨਫੋਰਸਮੈਂਟ ਟੀਮ ਕੋਠੀ ਪਹੁੰਚੀ ਪਰ ਉੱਥੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਵਲੋਂ ਇਨਫੋਰਸਮੈਂਟ ਟੀਮ ਦੀ ਕਾਰਵਾਈ ਦਾ ਵਿਰੋਧ ਕੀਤਾ ਗਿਆ, ਜਿਸ ਤੋਂ ਬਾਅਦ ਟੀਮ ਖਾਲੀ ਹੱਥ ਵਾਪਸ ਮੁੜ ਗਈ।

Tags: Orderspunjab
Previous Post

ISRO ਲਈ ਚਿੱਪ ਬਣਾਉਣ ਨੂੰ ਲੈਕੇ ਮੁੱਖ ਮੰਤਰੀ ਮਾਨ ਨੇ ਵਿਦਿਆਰਥਣਾਂ ਦੀ ਕੀਤੀ ਹੌਂਸਲਾ-ਅਫ਼ਜ਼ਾਈ

Next Post

ਕੌਮੀ ਇਨਸਾਫ਼ ਮੋਰਚੇ ‘ਚ ਸ਼ਿਰਕਤ ਕਰਨਗੇ ਮੂਸੇਵਾਲਾ ਦੀ ਮਾਤਾ ਚਰਨ ਕੌਰ, ਮੂਸਾ ਪਿੰਡ ਤੋਂ ਹੋਏ ਰਵਾਨਾ

Next Post
ਕੌਮੀ ਇਨਸਾਫ਼ ਮੋਰਚੇ ‘ਚ ਸ਼ਿਰਕਤ ਕਰਨਗੇ ਮੂਸੇਵਾਲਾ ਦੀ ਮਾਤਾ ਚਰਨ ਕੌਰ, ਮੂਸਾ ਪਿੰਡ ਤੋਂ ਹੋਏ ਰਵਾਨਾ

ਕੌਮੀ ਇਨਸਾਫ਼ ਮੋਰਚੇ ‘ਚ ਸ਼ਿਰਕਤ ਕਰਨਗੇ ਮੂਸੇਵਾਲਾ ਦੀ ਮਾਤਾ ਚਰਨ ਕੌਰ, ਮੂਸਾ ਪਿੰਡ ਤੋਂ ਹੋਏ ਰਵਾਨਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers