ਮਹਾਰਾਸ਼ਟਰ ਦੇ ਅਹਿਮਦਨਗਰ ‘ਚ ਸਨਿੱਚਰਵਾਰ ਨੂੰ ਇਕ ਸਰਕਾਰੀ ਹਸਪਤਾਲ ਦੇ ਆਈ.ਸੀ.ਯੂ. ਵਾਰਡ ‘ਚ ਭਿਆਨਕ ਅੱਗ ਲੱਗਣ ਨਾਲ ਘੱਟ ਤੋਂ ਘੱਟ 10 ਕੋਵਿਡ ਮਰੀਜ਼ਾਂ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ | ਉਕਤ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਸੀ.ਯੂ. ‘ਚ ਸਵੇਰੇ ਲਗਪਗ 11 ਵਜੇ ਅੱਗ ਲੱਗ ਗਈ | ਇਥੇ ਕੋਵਿਡ-19 ਦੇ 20 ਮਰੀਜ਼ਾਂ ਦਾ ਇਲਾਜ ਚਲ ਰਿਹਾ ਸੀ | ਅਹਿਮਦਨਗਰ ਦੇ ਜ਼ਿਲ੍ਹਾ ਅਧਿਕਾਰੀ ਰਾਜੇਂਦਰ ਭੌਸਲੇ ਨੇ ਪੁਸ਼ਟੀ ਕੀਤੀ ਕਿ ਸਰਕਾਰੀ ਹਸਪਤਾਲ ਦੇ ਆਈ.ਸੀ. ਯੂ. ਵਾਰਡ ‘ਚ ਅੱਗ ਲੱਗਣ ਨਾਲ 10 ਮਰੀਜ਼ਾਂ ਦੀ ਮੌਤ ਹੋ ਗਈ ਅਤੇ ਇਕ ਮਰੀਜ਼ ਦੀ ਹਾਲਤ ਗੰਭੀਰ ਹੈ | ਅਹਿਮਦਨਗਰ ਨਗਰ ਨਿਗਮ ਦੇ ਫਾਇਰ ਬਿ੍ਗੇਡ ਵਿਭਾਗ ਦੇ ਮੁਖੀ ਸ਼ੰਕਰ ਮਿਸਾਲ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਅੱਗ ਬੁਝਾਊ ਵਿਭਾਗ ਦੇ ਕਰਮਚਾਰੀ ਘਟਨਾ ਸਥਾਨ ‘ਤੇ ਪੁੱਜੇ ਅਤੇ ਉਨ੍ਹਾਂ ਨੇ ਅੱਗ ‘ਤੇ ਕਾਬੂ ਪਾਉਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਦੁਪਹਿਰ ਲਗਪਗ 1:30 ਵਜੇ ਅੱਗ ‘ਤੇ ਕਾਬੂ ਪਾ ਲਿਆ ਗਿਆ ਅਤੇ ਇਸ ਹਾਦਸੇ ਦਾ ਕਾਰਨ ‘ਸ਼ਾਰਟ ਸਰਕਟ’ ਹੋ ਸਕਦਾ ਹੈ | ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਅੱਗ ਲੱਗਣ ਤੋਂ ਬਾਅਦ ਜ਼ਖ਼ਮੀ ਮਰੀਜ਼ਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ‘ਚੋਂ 10 ਮਰੀਜ਼ਾਂ ਨੂੰ ਮਿ੍ਤਕ ਐਲਾਨ ਦਿੱਤਾ ਗਿਆ ਹੈ | ਭੌਸਲੇ ਨੇ ਕਿਹਾ ਕਿ ਸਾਰੇ 10 ਮਰੀਜ਼ਾਂ ਦੇ ਮਿ੍ਤਕ ਸਰੀਰਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਉਨ੍ਹਾਂ ਦੀ ਮੌਤ ਸਾਹ ਘੁੁੱਟ ਹੋਣ ਨਾਲ ਹੋਈ ਹੈ ਜਾਂ ਮੈਡੀਕਲ ਆਕਸੀਜਨ ਨਾ ਮਿਲਣ ਕਾਰਨ ਹੋਈ ਹੈ | ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਕਤ ਹਾਦਸੇ ‘ਚ ਹੋਈਆਂ ਮੌਤਾਂ ‘ਤੇ ਦੁੱਖ
