ਜੰਮੂ-ਕਸ਼ਮੀਰ ‘ਚ ਨਵੇਂ ਸਾਲ ਦੇ ਮੌਕੇ ‘ਤੇ ਮਾਤਾ ਵੈਸ਼ਨੋ ਦੇਵੀ ਭਵਨ ‘ਚ ਭਗਦੜ ਮਚ ਗਈ। ਇਸ ਹਾਦਸੇ ‘ਚ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ 20 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਫਿਲਹਾਲ ਰਾਹਤ ਅਤੇ ਬਚਾਅ ਕੰਮ ਲਗਾਤਾਰ ਜਾਰੀ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਜ਼ਖਮੀਆਂ ਨੂੰ ਲਗਾਤਾਰ ਬਚਾਅ ਕੀਤਾ ਜਾ ਰਿਹਾ ਹੈ। ਹਾਲਾਂਕਿ ਜ਼ਖਮੀਆਂ ਦੀ ਕੁੱਲ ਗਿਣਤੀ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ।
ਨਵੇਂ ਸਾਲ ਦੇ ਮੌਕੇ ‘ਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਕਟੜਾ ਪਹੁੰਚੇ। ਇਸ ਦੌਰਾਨ ਭੀੜ ‘ਚ ਤਕਰਾਰ ਤੋਂ ਬਾਅਦ ਭਗਦੜ ਮੱਚ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਕਟੜਾ ਹਸਪਤਾਲ ਦੇ ਬੀਆਰਓ ਡਾਕਟਰ ਗੋਪਾਲ ਦੱਤ ਨੇ ਦੱਸਿਆ ਕਿ ਹੁਣ ਤੱਕ ਸਾਨੂੰ 12 ਲੋਕਾਂ ਦੀ ਮੌਤ ਦੀ ਸੂਚਨਾ ਮਿਲੀ ਹੈ। ਅਧਿਕਾਰਤ ਅੰਕੜਿਆਂ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ।
ਜ਼ਖਮੀਆਂ ਦਾ ਨਰਾਇਣਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ
ਡਾਕਟਰ ਗੋਪਾਲ ਦੱਤ ਨੇ ਦੱਸਿਆ ਹੈ ਕਿ ਜ਼ਖਮੀਆਂ ਦੀ ਕੁੱਲ ਗਿਣਤੀ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ। ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਜ਼ਖਮੀਆਂ ਦਾ ਨਰਾਇਣਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਰਾਤ ਕਰੀਬ 2.30 ਵਜੇ ਭਗਦੜ ਮੱਚੀ।
