RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੁਨੀਆਂ

ਮਾਰਿਆ ਗਿਆ ISIS ਦਾ ਮਾਸਟਰਮਾਈਂਡ, ਇਸ ਨਵੇਂ ਲੀਡਰ ਨੇ ਸੰਭਾਲੀ ਅੱਤਵਾਦੀ ਸੰਗਠਨ ਦੀ ਕਮਾਨ

ਮਾਰਿਆ ਗਿਆ ISIS ਦਾ ਮਾਸਟਰਮਾਈਂਡ, ਇਸ ਨਵੇਂ ਲੀਡਰ ਨੇ ਸੰਭਾਲੀ ਅੱਤਵਾਦੀ ਸੰਗਠਨ ਦੀ ਕਮਾਨ

Jass Grewal by Jass Grewal
December 1, 2022
in ਦੁਨੀਆਂ
0 0
0
ਮਾਰਿਆ ਗਿਆ ISIS ਦਾ ਮਾਸਟਰਮਾਈਂਡ, ਇਸ ਨਵੇਂ ਲੀਡਰ ਨੇ ਸੰਭਾਲੀ ਅੱਤਵਾਦੀ ਸੰਗਠਨ ਦੀ ਕਮਾਨ

ਇਸ ਵੇਲੇ ਦੀ ਅਹਿਮ ਅਤੇ ਵੱਡੀ ਖ਼ਬਰ ਅੱਤਵਾਦੀ ਸੰਗਠਨ ISIS ਨਾਲ ਜੁੜੀ  ਸਾਹਮਣੇ ਆ ਰਹੀ ਹੈ। ਤੁਹਾਨੂੰ ਦਸ ਦਈਏ ਕਿ ISIS ਦਾ ਮਾਸਟਰਮਾਈਂਡ ਅਬੂ ਹਸਨ ਅਲ-ਹਾਸ਼ਿਮੀ (Abu Hasan al-Hashimi al-Qurashi) ਮਾਰਿਆ ਜਾ ਚੁੱਕਾ ਹੈ ਜਿਸ ਦੀ ਜਾਣਕਾਰੀ ਸੰਗਠਨ ਨੇ ਖ਼ੁਦ ਸਾਂਝੀ ਕੀਤੀ ਹੈ।  ਜਾਣਕਾਰੀ ਦਿੰਦਿਆਂ ਸੰਗਠਨ ਨੇ ਦੱਸਿਆ ਕਿ ਉਸ ਦੇ ਸੰਗਠਨ ਦਾ ਨੇਤਾ ਅਬੂ ਹਸਨ ਅਲ-ਹਾਸ਼ਿਮੀ ਅਲ-ਕੁਰੈਸ਼ੀ ਯੁੱਧ ‘ਚ ਮਾਰਿਆ ਗਿਆ ਹੈ। ਇਸ ਦੇ ਨਾਲ ਹੀ ਸੰਸਥਾ ਦੇ ਨਵੇਂ ਲੀਡਰ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਇਕ ਆਡੀਓ ਸੰਦੇਸ਼ ‘ਚ ਬੋਲਦਿਆਂ ਬੁਲਾਰੇ ਨੇ ਸੰਗਠਨ ਦੇ ਨਵੇਂ ਸਰਗਣਾ ਦੀ ਪਛਾਣ ਅਬੂ ਅਲ-ਹੁਸੈਨ ਅਲ-ਹੁਸੈਨੀ ਅਲ-ਕੁਰੈਸ਼ੀ ਵਜੋਂ ਕੀਤੀ ਹੈ। ਵੇਰਵੇ ਦਿੰਦਿਆਂ ਸਮੂਹ ਦੇ ਬੁਲਾਰੇ ਨੇ ਕਿਹਾ ਕਿ ਹਾਸ਼ਿਮੀ, ਇਕ ਇਰਾਕੀ, “ਅੱਲ੍ਹਾ ਦੇ ਦੁਸ਼ਮਣਾਂ ਨਾਲ ਲੜਾਈ ‘ਚ” ਮਾਰਿਆ ਗਿਆ।

ਹਾਲਾਂਕਿ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਇਹ ਨਹੀਂ ਦੱਸਿਆ ਕਿ ਅਬੂ ਹਸਨ ਦੀ ਮੌਤ ਕਦੋਂ ਹੋਈ। ਦੱਸ ਦੇਈਏ ਕਿ ISIS ਨੇ ਸਾਲ 2014 ‘ਚ ਇਰਾਕ ਅਤੇ ਸੀਰੀਆ ‘ਤੇ ਵੱਡੇ ਪੱਧਰ ‘ਤੇ ਕਬਜ਼ਾ ਕੀਤਾ ਸੀ ਪਰ ਹੌਲੀ-ਹੌਲੀ ਦੋਵਾਂ ਦੇਸ਼ਾਂ ਤੋਂ ਇਸ ਦੀ ਸਰਦਾਰੀ ਘਟਦੀ ਗਈ। ਇਰਾਕ ਅਤੇ ਸੀਰੀਆ ‘ਚ ਸਰਗਰਮ ਇਹ ਅੱਤਵਾਦੀ ਸੰਗਠਨ ਪਿਛਲੇ ਕੁਝ ਸਾਲਾਂ ‘ਚ ਕਾਫੀ ਕਮਜ਼ੋਰ ਹੋ ਚੁੱਕਾ ਹੈ। ਪਹਿਲਾਂ, ਆਈਐੱਸਆਈਐੱਸ ਨੂੰ 2017 ‘ਚ ਇਰਾਕ ਵਿੱਚ ਉਖਾੜ ਦਿੱਤਾ ਗਿਆ ਸੀ ਅਤੇ ਫਿਰ 2 ਸਾਲਾਂ ਬਾਅਦ ਸੀਰੀਆ ਵਿੱਚ ਵੀ ਇਸ ਨੂੰ ਤਬਾਹ ਕਰ ਦਿੱਤਾ ਗਿਆ ਸੀ ਪਰ ਫਿਰ ਵੀ ਕੁਝ ਮੌਕਿਆਂ ‘ਤੇ ਇਸ ਸੰਗਠਨ ਦੇ ਅੱਤਵਾਦੀ ਹਮਲੇ ਕਰਦੇ ਰਹਿੰਦੇ ਹਨ। ਇਸ ਦੇ ਅੱਤਵਾਦੀ ਦੁਨੀਆ ਦੇ ਦੂਜੇ ਦੇਸ਼ਾਂ ਵਿੱਚ ਵੀ ਦਹਿਸ਼ਤ ਫੈਲਾਉਣ ਦਾ ਕੰਮ ਕਰਦੇ ਹਨ।

Tags: International News
Previous Post

ਹਥਿਆਰਾਂ ਨੂੰ ਪ੍ਰੋਮੋਟ ਕਰਨ ਪੰਜਾਬੀ ਗਾਇਕ ਨੂੰ ਪਿਆ ਮਹਿੰਗਾ, ਹੋਇਆ ਪਰਚਾ ਦਰਜ

Next Post

14 ਰੁਪਏ ਸਸਤਾ ਹੋਵੇਗਾ ਪੈਟਰੋਲ-ਡੀਜ਼ਲ! ਆਮ ਲੋਕਾਂ ਨੂੰ ਮਹਿੰਗਾਈ ਤੋਂ ਮਿਲੇਗੀ ਰਾਹਤ

Next Post
14 ਰੁਪਏ ਸਸਤਾ ਹੋਵੇਗਾ ਪੈਟਰੋਲ-ਡੀਜ਼ਲ! ਆਮ ਲੋਕਾਂ ਨੂੰ ਮਹਿੰਗਾਈ ਤੋਂ ਮਿਲੇਗੀ ਰਾਹਤ

14 ਰੁਪਏ ਸਸਤਾ ਹੋਵੇਗਾ ਪੈਟਰੋਲ-ਡੀਜ਼ਲ! ਆਮ ਲੋਕਾਂ ਨੂੰ ਮਹਿੰਗਾਈ ਤੋਂ ਮਿਲੇਗੀ ਰਾਹਤ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers