RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਮੁੜ ਗਰਮਾਇਆ SYL ਦਾ ਮੁੱਦਾ, ਕੇਂਦਰੀ ਮੰਤਰੀ ਨੇ ਪੰਜਾਬ-ਹਰਿਆਣਾ ਮੁੱਖ ਮੰਤਰੀ ਨਾਲ 4 ਜਨਵਰੀ ਨੂੰ ਬੁਲਾਈ ਬੈਠਕ

ਮੁੜ ਗਰਮਾਇਆ SYL ਦਾ ਮੁੱਦਾ, ਕੇਂਦਰੀ ਮੰਤਰੀ ਨੇ ਪੰਜਾਬ-ਹਰਿਆਣਾ ਮੁੱਖ ਮੰਤਰੀ ਨਾਲ 4 ਜਨਵਰੀ ਨੂੰ ਬੁਲਾਈ ਬੈਠਕ

Jass Grewal by Jass Grewal
January 3, 2023
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

SYL (ਸਤਲੁਜ ਯਮੁਨਾ ਲਿੰਕ) ਨਹਿਰ ਦਾ ਮੁੱਦਾ ਮੁੜ ਤੋਂ ਗਰਮਾਉਂਦਾ ਵਿਖਾਈ ਦੇ ਰਿਹਾ ਹੈ ਹੁਣ ਇਸ ਮਾਮਲੇ ਦੇ ਵਿਚ ਕੇਂਦਰ ਸਰਕਾਰ ਨੇ ਦਖਲ ਦਿੱਤਾ ਹੈ। ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦੌਰਾਨ ਕੋਈ ਹੱਲ ਨਾ ਨਿਕਲਣ ਮਗਰੋਂ ਹੁਣ ਕੇਂਦਰ ਸਰਕਾਰ ਅੱਗੇ ਆਈ ਹੈ। ਸਤਲੁਜ-ਯਮੁਨਾ ਲਿੰਕ ਨਹਿਰ (SYL) ਦੇ ਮੁੱਦੇ ‘ਤੇ ਕੇਂਦਰੀ ਜਲ ਸ਼ਕਤੀ ਮੰਤਰੀ ਹੁਣ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੂੰ 4 ਜਨਵਰੀ ਨੂੰ ਦਿੱਲੀ ਵਿੱਚ ਮੀਟਿੰਗ ਲਈ ਬੁਲਾਇਆ ਹੈ। ਇਹ ਮੀਟਿੰਗ ਕੇਂਦਰ ਦੇ ਦਖਲ ਤੋਂ ਬਾਅਦ ਬੁਲਾਈ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਬੇਸਿੱਟਾ ਰਹੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ SYL ਦਾ ਪਾਣੀ ਦੇਣ ਤੋਂ ਹੱਥ ਜੋੜ ਕੇ ਇਨਕਾਰ ਕਰ ਦਿੱਤਾ ਹੈ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਐਸਵਾਈਐਲ ਦੇ ਨਿਰਮਾਣ ਲਈ ਸਮਾਂ ਸੀਮਾ ਤੈਅ ਕਰਨ ਲਈ ਕਿਹਾ ਸੀ। ਇਸ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਪਾਣੀ ਨਹੀਂ ਹੈ, ਇਸ ਲਈ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਜੇਕਰ ਹਰਿਆਣਾ ‘ਚ ਪਾਣੀ ਦੀ ਕਮੀ ਹੈ ਤਾਂ ਤੁਸੀਂ ਪ੍ਰਧਾਨ ਮੰਤਰੀ ਨਾਲ ਸੰਪਰਕ ਕਰਕੇ ਯਮੁਨਾ ਅਤੇ ਗੰਗਾ ਦੇ ਪਾਣੀ ਦੀ ਵਿਵਸਥਾ ਕਰਨ ਦੀ ਬੇਨਤੀ ਕਰ ਸਕਦੇ ਹੋ। ਨਵੰਬਰ ਮਹੀਨੇ ਵਿੱਚ ਦੋ ਘੰਟੇ ਚੱਲੀ ਮੈਰਾਥਨ ਮੀਟਿੰਗ ਵਿੱਚ ਜਦੋਂ ਕੋਈ ਨਤੀਜਾ ਨਾ ਨਿਕਲਿਆ ਤਾਂ ਮਾਨ ਨੇ ਇਹ ਕਹਿ ਕੇ ਗੱਲ ਖ਼ਤਮ ਕਰ ਦਿੱਤੀ ਕਿ ਪ੍ਰਧਾਨ ਮੰਤਰੀ ਹੀ ਮੀਟਿੰਗ ਕਰਕੇ ਇਸ ਮਸਲੇ ਦਾ ਹੱਲ ਕੱਢ ਸਕਦੇ ਹਨ।

ਦੇਖਣਾ ਹੋਵੇਗਾ ਕਿ 4 ਜਨਵਰੀ ਨੂੰ ਇਸ ਮਾਮਲੇ ਦਾ ਕੀ ਹੱਲ ਨਿਕਲਦਾ ਹੈ ਕਿਉਂਕਿ ਹੁਣ ਤੱਕ ਸਾਰੀਆਂ ਮੀਟਿੰਗਾਂ ਵਿੱਚ ਐਸਵਾਈਐਲ ਦੇ ਪਾਣੀ ਦਾ ਕੋਈ ਹੱਲ ਨਹੀਂ ਨਿਕਲਿਆ ਹੈ। ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਬਣਨ ਦੇ ਨਾਲ ਹੀ ਚੰਡੀਗੜ੍ਹ ਦੇ ਤਾਜ ਹੋਟਲ ਵਿੱਚ ਤਤਕਾਲੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਸਾਹਮਣੇ ਮੀਟਿੰਗ ਵੀ ਕੀਤੀ ਗਈ ਸੀ। ਪਰ ਕੋਈ ਨਤੀਜਾ ਨਹੀਂ ਨਿਕਲਿਆ।

Tags: Central GovernmentHaryanaMeetingNational NewspunjabPunjab NewsSYL
Previous Post

ਪੰਜਾਬ ਵਿਜੀਲੈਂਸ ਵਿਭਾਗ ਦੇ ਸਖ਼ਤ ਹੁਕਮ ਜਾਰੀ, ਅਧਿਕਾਰੀਆਂ ਲਈ ਅਹਿਮ ਖ਼ਬਰ

Next Post

ਮਸ਼ਹੂਰ ਗੈਂਗਸਟਰ ਕੁਲਬੀਰ ਨਰੂਆਣਾ ਦੇ ਖਾਸਮਖਾਸ ਅਜ਼ੀਜ਼ ਖ਼ਾਨ ਦੀ ਮੌਤ, ਮਾਹੌਲ ਤਣਾਅਪੂਰਨ

Next Post
ਮਸ਼ਹੂਰ ਗੈਂਗਸਟਰ ਕੁਲਬੀਰ ਨਰੂਆਣਾ ਦੇ ਖਾਸਮਖਾਸ ਅਜ਼ੀਜ਼ ਖ਼ਾਨ ਦੀ ਮੌਤ, ਮਾਹੌਲ ਤਣਾਅਪੂਰਨ

ਮਸ਼ਹੂਰ ਗੈਂਗਸਟਰ ਕੁਲਬੀਰ ਨਰੂਆਣਾ ਦੇ ਖਾਸਮਖਾਸ ਅਜ਼ੀਜ਼ ਖ਼ਾਨ ਦੀ ਮੌਤ, ਮਾਹੌਲ ਤਣਾਅਪੂਰਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers