RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੁੜ ਪੰਜਾਬ ਆਇਆ ਬਿਸ਼ਨੋਈ, ਅਦਾਲਤ ਨੇ ਸੁਣਾਇਆ ਫੈਸਲਾ, ਪੁਲਿਸ ਨੇ ਖਿੱਚੀ ਤਿਆਰੀ!

ਮੁੜ ਪੰਜਾਬ ਆਇਆ ਬਿਸ਼ਨੋਈ, ਅਦਾਲਤ ਨੇ ਸੁਣਾਇਆ ਫੈਸਲਾ, ਪੁਲਿਸ ਨੇ ਖਿੱਚੀ ਤਿਆਰੀ!

Jass Grewal by Jass Grewal
December 8, 2022
in ਪੰਜਾਬ
Reading Time: 1 min read
0 0
0

ਪੰਜਾਬ ’ਚ ਗੈਂਗਸਟਰ ਮਾਨ ਸਰਾਕਰ ਲਈ ਵੱਡੀ ਚੁਣੌਤੀ ਬਣਦੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸਰਕਾਰ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਦੇਰ ਰਾਤ ਮੁਕਤਸਰ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਮੁਕਤਸਰ ਸਾਹਿਬ ਲੈ ਕੇ ਪਹੁੰਚੀ, ਜਿਸਨੂੰ ਕਿ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਲਾਰੈਂਸ਼ ਬਿਸ਼ਨੋਈ ਨੂੰ 6 ਦਿਨਾਂ ਰਿਮਾਂਡ ’ਤੇ ਭੇਜ ਦਿੱਤਾ ਹੈ। ਹਾਲਾਂਕਿ, ਪੁਲਿਸ ਨੇ ਅਦਾਲਤ ਤੋਂ 14 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਲਾਰੈਂਸ਼ ਬਿਸ਼ਨੋਈ ਦਾ 6 ਦਿਨ ਦਾ ਹੀ ਰਿਮਾਂਡ ਦਿੱਤਾ ਹੈ। ਹੁਣ ਲਾਰੈਂਸ ਨੂੰ 13 ਦਸੰਬਰ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਪੁਲਸ ਨੇ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਟਰਾਂਜਿਟ ਰਿਮਾਂਡ ‘ਤੇ ਲਿਆਂਦਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮੁਕਤਸਰ ਪੁਲਿਸ ਬਿਸ਼ਨੋਈ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ਸਬੰਧੀ ਪੁੱਛਗਿੱਛ ਕਰਨ ਲਈ ਲੈ ਕੇ ਆਈ ਹੈ।

ਜ਼ਿਕਰਯੋਗ ਹੈ ਕਿ 22 ਮਾਰਚ 2021 ਨੂੰ ਮੁਕਤਸਰ ਦੇ ਇਕ ਵਿਅਕਤੀ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਕਿਸੇ ਵਿਅਕਤੀ ਵੱਲੋਂ ਉਸ ਨੂੰ ਲਗਾਤਾਰ 3 ਨੰਬਰਾਂ ਤੋਂ ਫੋਨ ਕਰਕੇ 30 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਜੇਕਰ ਉਸ ਨੇ ਮੰਗ ਪੂਰੀ ਨਾ ਕੀਤੀ ਤਾਂ ਉਹ ਉਸਦੇ ਮੁੰਡੇ ਨੂੰ ਮਾਰ ਦੇਣਗੇ। ਉਕਤ ਵਿਅਕਤੀ ਨੇ ਬਿਆਨਾਂ ‘ਚ ਕਿਹਾ ਕਿ ਫੋਨ ਕਰਨ ਵਾਲਾ ਵਿਅਕਤੀ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਸੀ ਅਤੇ ਉਸ ਨੂੰ ਕਹਿ ਰਿਹਾ ਸੀ ਕਿ ਉਹ 23 ਮਾਰਚ ਨੂੰ ਪੇਸ਼ੀ ਭੁਗਤਣ ਲਈ ਫਰੀਦਕੋਟ ਆ ਰਿਹਾ ਹੈ, ਉਸ ਤੋਂ ਪਹਿਲਾ ਉਸਨੂੰ ਫਿਰੌਤੀ ਦਿੱਤੀ ਜਾਵੇ। ਇਸ ਸਬੰਧੀ ਪੁਲਿਸ ਨੇ ਉਸ ਸਮੇਂ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ।

ਇਸ ਮਾਮਲੇ ਵਿਚ ਦਮਨਪ੍ਰੀਤ ਨਾਮ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਹੁਣ ਜ਼ਮਾਨਤ ‘ਤੇ ਹੈ ਅਤੇ ਹੁਣ ਲਾਰੈਂਸ ਬਿਸ਼ਨੋਈ ਨੂੰ ਪੁਲਸ ਪੁੱਛਗਿੱਛ ਲਈ ਲੈ ਕੇ ਆਈ ਹੈ। ਦੱਸਣਯੋਗ ਹੈ ਕਿ ਇਸੇ ਮਾਮਲੇ ਵਿਚ ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਗੈਂਗਸਟਰ ਗੁਰਪ੍ਰੀਤ ਸਿੰਘ ਗੋਪੀ ਨੂੰ ਵੀ ਪੁੱਛਗਿੱਛ ਲਈ ਲਿਆਂਦਾ ਗਿਆ ਸੀ। ਉਧਰ ਲਾਰੈਂਸ ਦੇ ਵਕੀਲ ਸਤਨਾਮ ਸਿੰਘ ਧੀਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਸਮੇਂ ਇਹ ਫਿਰੌਤੀ ਮੰਗਣ ਦੀ ਗੱਲ ਹੋ ਰਹੀ ਹੈ, ਉਸ ਸਮੇਂ ਲਾਰੈਂਸ ਇਕ ਮਾਮਲੇ ‘ਚ ਹਾਈ ਸਕਿਓਰਿਟੀ ਜੇਲ੍ਹ ਵਿਚ ਸੀ। ਐਡਵੋਕੇਟ ਸਤਨਾਮ ਸਿੰਘ ਧੀਮਾਨ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਸਮੇਤ ਹੋਰ ਮਾਮਲਿਆਂ ਵਿਚ ਪੁਲਸ ਕੋਲ ਲਾਰੈਂਸ ਵਿਰੁੱਧ ਕੋਈ ਭਰੋਸੇਯੋਗ ਸਬੂਤ ਨਹੀਂ ।

Tags: breaking newsCourtGangster Lawrence Bishnoi
Previous Post

ਪਹਾੜੀਆਂ ਨੇ ਸੁਣਾਇਆਂ ਆਪਣਾ ਫੈਸਲਾ, ਕਾਂਗਰਸ ਦੀ ਹੋਈ ਸ਼ਾਨਦਾਰ ਜਿੱਤ

Next Post

ਸੱਤਵੀਂ ਵਾਰ ਮੋਦੀ ਸਰਕਾਰ, ਗੁਜਰਾਤ ਦੇ ਲੋਕਾਂ ਦਾ ਬੀਜੇਪੀ ਦੇ ਹੱਕ ’ਚ ਫਤਵਾ

Next Post
ਸੱਤਵੀਂ ਵਾਰ ਮੋਦੀ ਸਰਕਾਰ, ਗੁਜਰਾਤ ਦੇ ਲੋਕਾਂ ਦਾ ਬੀਜੇਪੀ ਦੇ ਹੱਕ ’ਚ ਫਤਵਾ

ਸੱਤਵੀਂ ਵਾਰ ਮੋਦੀ ਸਰਕਾਰ, ਗੁਜਰਾਤ ਦੇ ਲੋਕਾਂ ਦਾ ਬੀਜੇਪੀ ਦੇ ਹੱਕ ’ਚ ਫਤਵਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers