RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੁੜ ਲੱਗੇਗਾ ਬਰਗਾੜੀ ਮੋਰਚਾ! ਸਿੱਖ ਜਥੇਬੰਦੀਆਂ ਦੇ ਐਲਾਨ ਮਗਰੋਂ ਪੂਰਾ ਇਲਾਕਾ ਸੀਲ

Jass Grewal by Jass Grewal
July 1, 2021
in ਪੰਜਾਬ
Reading Time: 1 min read
0 0
0

ਅੱਜ ਤੋਂ ਬਰਗਾੜੀ ਵਿਖੇ ਸਿੱਖ ਜਥੇਬੰਦੀਆਂ ਦੇ ਸੱਦੇ ’ਤੇ ‘ਮੋਰਚਾ’ ਸ਼ੁਰੂ ਹੋਣ ਦੇ ਆਸਾਰ ਹਨ। ਇਸ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਦੱਸ ਦੇਈਏ ਕਿ ਬੀਤੀ 1 ਜੂਨ ਨੂੰ ਜਦੋਂ ਬੁਰਜ ਜਵਾਹਰ ਸਿੰਘ ਵਾਲਾ ਪਿੰਡ ਵਿੱਚ ਛੇ ਸਾਲ ਪਹਿਲਾਂ ਬੇਅਦਬੀ ਕਾਂਡ ਵਾਪਰਨ ਦੇ ਦੁੱਖ ਵਿੱਚ ‘ਸੋਗ ਦਿਵਸ’ ਮਨਾਇਆ ਗਿਆ ਸੀ, ਤਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ 1 ਜੁਲਾਈ, 2021 ਤੋਂ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।

ਸਿੱਖ ਜਥੇਬੰਦੀਆਂ ਦੀ ਇਹੋ ਮੰਗ ਹੈ ਕਿ ਸਾਲ 2015 ਦੇ ਬੇਅਦਬੀ ਕਾਂਡ ਤੇ ਉਸ ਤੋਂ ਬਾਅਦ ਵਾਪਰੇ ਬਰਗਾੜੀ ਗੋਲੀਕਾਂਡ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਸਜ਼ਾਵਾਂ ਦਿਵਾਈਆਂ ਜਾਣ। ਹਾਸਲ ਰਿਪੋਰਟ ਅਨੁਸਾਰ ਸਿਮਰਨਜੀਤ ਸਿੰਘ ਮਾਨ ਫ਼ਰੀਦਕੋਟ ਪੁੱਜ ਚੁੱਕੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਬਠਿੰਡਾ ’ਚ ਇਸੇ ਮੁੱਦੇ ’ਤੇ ਮੀਟਿੰਗ ਵੀ ਕੀਤੀ ਸੀ। ਉੱਥੇ ਹੀ ਮੋਰਚੇ ਦੀ ਅਗਲੇਰੀ ਕਾਰਵਾਈ ਦੀ ਸਾਰੀ ਰੂਪ-ਰੇਖਾ ਉਲੀਕੀ ਗਈ ਦੱਸੀ ਜਾਂਦੀ ਹੈ।

ਫ਼ਰੀਦਕੋਟ ਜ਼ਿਲ੍ਹੇ ਦੇ ਐੱਸਐੱਸਪੀ ਨੇ ਏਡੀਜੀਪੀ (ਕਾਨੂੰਨ ਤੇ ਵਿਵਸਥਾ) ਨੂੰ ਭੇਜੀ ਚਿੱਠੀ ਵਿੱਚ ਲਿਖਿਆ ਹੈ ਕਿ 30 ਜੂਨ ਅਤੇ ਪਹਿਲੀ ਜੁਲਾਈ ਦੀ ਰਾਤ ਨੂੰ ਪੰਥਕ ਮੋਰਚਾ ਆਪਣਾ ਅਣਮਿੱਥੇ ਸਮੇਂ ਦਾ ਧਰਨਾ ਤੇ ਰੋਸ ਮੁਜ਼ਾਹਰਾ ਦੁਬਾਰਾ ਸ਼ੁਰੂ ਕਰ ਸਕਦਾ ਹੈ। ‘ਸਿੱਖ ਆਗੂਆਂ ਨੇ ਆਮ ਸੰਗਤ ਤੇ ਹੋਰ ਸਿੱਖ ਸ਼ਰਧਾਲੂਆਂ ਨੂੰ ਅਪੀਲਾਂ ਕੀਤੀਆਂ ਹਨ ਕਿ ਉਹ ਬਰਗਾੜੀ ਮੋਰਚੇ ਵਿੱਚ ਆ ਕੇ ਸ਼ਾਮਲ ਹੋਣ।’

ਐੱਸਐੱਸਪੀ ਨੇ ਲਿਖਿਆ ਹੈ ਕਿ ਅਜਿਹੇ ਹਾਲਾਤ ਨਾਲ ਸਿੱਝਣ ਲਈ ਉਨ੍ਹਾਂ ਨੂੰ ਵਧੇਰੇ ਪੁਲਿਸ ਬਲਾਂ ਦੀ ਜ਼ਰੂਰਤ ਪਵੇਗੀ ਤੇ ਕਾਨੂੰਨ ਤੇ ਵਿਵਸਥਾ ਕਾਇਮ ਰੱਖਣ ਲਈ ਅਜਿਹਾ ਬਹੁਤ ਜ਼ਰੂਰੀ ਹੈ। ਐਸਐਸ ਪੀ ਨੇ ਇਸ ਹਾਲਾਤ ’ਚ 25 ਏਆਰਪੀ ਟੀਮਾਂ ਤੇ 5 ਕਮਾਂਡੋ ਕੰਪਨੀਆਂ ਮੰਗੀਆਂ ਹਨ।

ਪੁਲਿਸ ਨੇ ਬਰਗਾੜੀ ਵਿਖੇ ਪੰਜ ਅਜਿਹੇ ਸਥਾਨਾਂ ਦੀ ਵੀ ਸ਼ਨਾਖ਼ਤ ਕੀਤੀ ਹੈ, ਜਿੱਥੇ ਸਿੱਖ ਜੱਥੇਬੰਦੀਆਂ ਆਪਣਾ ‘ਮੋਰਚਾ’ ਅਰੰਭ ਕਰ ਸਕਦੀਆਂ ਹਨ। ਉਹ ਹਨ, ਬਹਿਬਲ ਕਲਾਂ ਪਿੰਡ ਲਾਗਿਓਂ ਲੰਘਦਾ ਨੈਸ਼ਨਲ ਹਾਈਵੇਅ, ਬਹਿਬਲ ਕਲਾਂ ਦੀ ਦਾਣਾ ਮੰਡੀ, ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਕੋਟਕਪੂਰਾ ਦਾ ਪ੍ਰਸਿੱਧ ਲਾਈਟਾਂ ਵਾਲਾ ਚੌਕ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਉਨ੍ਹਾਂ ਦਾ ਮੋਰਚਾ ਸ਼ੁਰੂ ਹੋਣ ਜਾ ਰਿਹਾ ਹੈ ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਇਹ ਮੋਰਚਾ ਕਿੱਥੇ ਲਾਇਆ ਜਾਵੇਗਾ ਕਿਉਂਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਪੁਲਿਸ ਉਨ੍ਹਾਂ ਨੂੰ ਇੰਝ ਕਰਨ ਤੋਂ ਵਰਜ ਸਕਦੀ ਹੈ।

ਸਾਲ 2018 ’ਚ ਸਿੱਖ ਜਥੇਬੰਦੀਆਂ ਨੇ ‘ਬਰਗਾੜੀ ਇਨਸਾਫ਼ ਮੋਰਚਾ’ ਲਾਇਆ ਸੀ, ਜੋ 193 ਦਿਨਾਂ ਤੱਕ ਚੱਲਦਾ ਰਿਹਾ ਸੀ ਤੇ ਦਸੰਬਰ 2018 ’ਚ ਜਾ ਕੇ ਖ਼ਤਮ ਹੋਇਆ ਸੀ। ਤਦ ਕਾਂਗਰਸ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮੋਰਚੇ ਦੇ ਆਗੂਆਂ ਤੱਕ ਪਹੁੰਚ ਕਰ ਕੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ। ਤਦ ਪੰਥਕ ਹਲਕਿਆਂ ਵਿੱਚ ਉਹ ਮੋਰਚਾ ਖ਼ਤਮ ਕੀਤੇ ਜਾਣ ਦੀ ਸਖ਼ਤ ਆਲੋਚਨਾ ਵੀ ਹੋਈ ਸੀ।

Previous Post

IELTS ਆਲੇ ਵਿਆਹਾਂ ਨੇ ਠੱਗੇ ਪੰਜਾਬੀ ਪਰਿਵਾਰ

Next Post

ਸਿੱਖ ਰੈਜੀਮੈਂਟ ਦੇ ਜਵਾਨ ਸੈਨਿਕ ਗੁਰਪ੍ਰੀਤ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ

Next Post
ਸਿੱਖ ਰੈਜੀਮੈਂਟ ਦੇ ਜਵਾਨ ਸੈਨਿਕ ਗੁਰਪ੍ਰੀਤ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ

ਸਿੱਖ ਰੈਜੀਮੈਂਟ ਦੇ ਜਵਾਨ ਸੈਨਿਕ ਗੁਰਪ੍ਰੀਤ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers