RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਮੁੜ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕਰਨ ਜਾ ਰਹੇ ਗਵਰਨਰ ਬਨਵਾਰੀ ਲਾਲ ਪੁਰੋਹਿਤ

ਮੁੜ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕਰਨ ਜਾ ਰਹੇ ਗਵਰਨਰ ਬਨਵਾਰੀ ਲਾਲ ਪੁਰੋਹਿਤ

Jass Grewal by Jass Grewal
May 16, 2023
in ਪੰਜਾਬ, ਰਾਜਨੀਤੀ
0 0
0
ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਦਾ ਦੌਰਾਨ ਕਰਨਗੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਇਕ ਵਾਰ ਫਿਰ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕਰਨ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਰਾਜਪਾਲ 7 ਜੂਨ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਦੋ ਰੋਜ਼ਾ ਦੌਰਾ ਕਰਨਗੇ। ਰਾਜਪਾਲ ਦੇ ਵਧੀਕ ਮੁੱਖ ਸਕੱਤਰ ਨੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 7 ਤੇ 8 ਜੂਨ ਨੂੰ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦਾ ਦੌਰਾ ਕਰਨਗੇ। ਰਾਜ ਭਵਨ ਦੇ ਅਧਿਕਾਰੀ ਨੇ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਇਸ ਦੌਰੇ ਬਾਬਤ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ ਲਈ ਕਿਹਾ ਹੈ।

ਦਸ ਦਈਏ ਕਿ ਰਾਜਪਾਲ ਦਾ ਸਰਹੱਦੀ ਜ਼ਿਲ੍ਹਿਆਂ ਦਾ ਇਹ ਚੌਥਾ ਦੌਰਾ ਹੈ। ‘ਆਪ’ ਸਰਕਾਰ ਨਾਲ ਪਿਛਲੇ ਸਮੇਂ ਦੌਰਾਨ ਰਾਜਪਾਲ ਦਾ ਅਲੱਗ-ਅਲੱਗ ਮੁੱਦਿਆਂ ’ਤੇ ਟਕਰਾਅ ਵੀ ਬਣਿਆ ਰਿਹਾ ਹੈ। ਇਨ੍ਹਾਂ ਦੌਰਿਆਂ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਰਾਜਪਾਲ ਨੇ ਸਰਕਾਰ ਨੂੰ ਅਸਿੱਧੇ ਤਰੀਕੇ ਨਾਲ ਨਿਸ਼ਾਨੇ ’ਤੇ ਵੀ ਲਿਆ ਸੀ। ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਝੋਨੇ ਦੀ ਲੁਆਈ ਸ਼ੁਰੂ ਹੋਣ ਤੋਂ ਐਨ ਦੋ ਦਿਨ ਪਹਿਲਾਂ ਰਾਜਪਾਲ ਦੌਰਾ ਕਰਨਗੇ।

ਇਥੇ ਦਸਣਯੋਗ ਹੈ ਕਿ ਰਾਜਪਾਲ ਨੇ ਸਰਹੱਦੀ ਜ਼ਿਲ੍ਹਿਆਂ ਦਾ ਪਹਿਲਾ ਦੌਰਾ ਅਪਰੈਲ 2022 ਵਿੱਚ ਕੀਤਾ ਸੀ ਤੇ ਉਨ੍ਹਾਂ ਦੇ ਪਹਿਲੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਨਾਲ ਗਏ ਸਨ। ਦੂਜੇ ਦੌਰੇ ਦੌਰਾਨ ਰਾਜਪਾਲ ਨੇ ਸਰਕਾਰ ਖ਼ਿਲਾਫ਼ ਸੁਰ ਤਿੱਖੇ ਕਰ ਲਏ ਸਨ ਤੇ ਇਹ ਦੌਰਾ ਸਤੰਬਰ 2022 ਵਿਚ ਕੀਤਾ ਗਿਆ ਸੀ। ਰਾਜਪਾਲ ਨੇ ਉਦੋਂ ‘ਆਪ’ ਸਰਕਾਰ ਨੂੰ ਟੇਢੇ ਤਰੀਕੇ ਨਾਲ ਨਿਸ਼ਾਨੇ ’ਤੇ ਲੈਂਦਿਆਂ ਕੌਮਾਂਤਰੀ ਤਸਕਰੀ, ਖਣਨ ਤੇ ਹਥਿਆਰਾਂ ਦੀ ਤਸਕਰੀ ਦਾ ਮੁੱਦਾ ਛੋਹਿਆ ਸੀ। ਰਾਜਪਾਲ ਨੇ ਤੀਜਾ ਦੌਰਾ ਫਰਵਰੀ 2023 ’ਚ ਕੀਤਾ ਸੀ।

Previous Post

ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ‘ਤੇ 100 ਕਰੋੜ ਦੇ ਮਾਣਹਾਨੀ ਦਾ ਕੇਸ ਦਰਜ

Next Post

ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਗ੍ਰਿਫ਼ਤਾਰ, ਹੱਕ ‘ਚ ਨਿਤਰੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ

Next Post
ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਗ੍ਰਿਫ਼ਤਾਰ, ਹੱਕ ‘ਚ ਨਿਤਰੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ

ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਗ੍ਰਿਫ਼ਤਾਰ, ਹੱਕ ‘ਚ ਨਿਤਰੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers