RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਮੁੱਖ ਮੰਤਰੀ ਮਾਨ ਤੇ ਬਿਕਰਮ ਮਜੀਠੀਆ ਆਹਮੋ-ਸਾਹਮਣੇ, ਟਵੀਟ ਕਰਕੇ ਕੀਤਾ ਵੱਡਾ ਧਮਾਕਾ

ਮੁੱਖ ਮੰਤਰੀ ਮਾਨ ਤੇ ਬਿਕਰਮ ਮਜੀਠੀਆ ਆਹਮੋ-ਸਾਹਮਣੇ, ਟਵੀਟ ਕਰਕੇ ਕੀਤਾ ਵੱਡਾ ਧਮਾਕਾ

Jass Grewal by Jass Grewal
November 17, 2022
in ਪੰਜਾਬ, ਰਾਜਨੀਤੀ
0 0
0
ਮੁੱਖ ਮੰਤਰੀ ਮਾਨ ਤੇ ਬਿਕਰਮ ਮਜੀਠੀਆ ਆਹਮੋ-ਸਾਹਮਣੇ, ਟਵੀਟ ਕਰਕੇ ਕੀਤਾ ਵੱਡਾ ਧਮਾਕਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਕੀਤੀ ਗਈ ਤਿੱਖੀ ਬਿਆਨਬਾਜ਼ੀ ‘ਤੇ ਹੁਣ ਮਜੀਠੀਆ ਨੇ ਪਲਟਵਾਰ ਕੀਤਾ ਹੈ। ਮਜੀਠੀਆ ਨੇ ਟਵੀਟ ਕਰਦਿਆਂ CM ਭਗਵੰਤ ਮਾਨ ‘ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਪੰਜਾਬ ਦੀ ਡਾਵਾਂਡੋਲ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦਿਆਂ ਅਸਤੀਫ਼ੇ ਦੀ ਮੰਗ ਕੀਤੀ ਹੈ। ਮਜੀਠੀਆ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਅਮਨ-ਕਾਨੂੰਨ ਦੇ ਮੁੱਦੇ ਦਾ ਸਿਆਸੀਕਰਨ ਕਰਕੇ ਮਨੁੱਖਤਾ ਵਿਰੁੱਧ ਅਪਰਾਧ ’ਚ ਸ਼ਾਮਲ ਹੋ ਰਹੇ ਹਨ। ਕਿਸੇ ਸਿਆਸੀ ਆਗੂ ‘ਤੇ ਇਲਜ਼ਾਮਬਾਜ਼ੀ ਨਾਲ ਪੰਜਾਬ ‘ਚ ਮਿੱਥ ਕੇ ਕੀਤੇ ਜਾ ਰਹੇ ਕਤਲ, ਜਬਰ-ਜ਼ਿਨਾਹ ਅਤੇ ਹੋਰ ਫਿਰਕੂ ਘਟਨਾਵਾਂ ਨੂੰ ਰੋਕਣ ‘ਚ ਮਦਦ ਨਹੀਂ ਮਿਲੇਗੀ। ਮਜੀਠੀਆ ਨੇ ਮੁੱਖ ਮੰਤਰੀ ਮਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਧੋਖੇ ਦੀ ਰਾਜਨੀਤੀ ਬੰਦ ਕਰਕੇ ਪੰਜਾਬ ਨੂੰ ਪੰਜਾਬੀਆਂ ਲਈ ਸੁਰੱਖਿਅਤ ਬਣਾਉਣ ਜਾਂ ਫਿਰ ਅਸਤੀਫ਼ਾ ਦੇ ਦੇਣ।


ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਮਾਨ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੇ ਪਿੰਡ ਸਰਾਭਾ, ਲੁਧਿਆਣਾ ਵਿਖੇ ਸ਼ਰਧਾਂਜਲੀ ਭੇਟ ਕਰਨ ਪੁੱਜੇ ਸਨ। ਇਸ ਮੌਕੇ ਜਦੋਂ ਪੱਤਰਕਾਰਾਂ ਨੇ ਬਿਕਰਮ ਮਜੀਠੀਆ ਦਾ ਹਵਾਲਾ ਦਿੰਦਿਆਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨ ਬਾਰੇ ਸਵਾਲ ਪੁੱਛਿਆ ਤਾਂ ਮੁੱਖ ਮੰਤਰੀ ਮਾਨ ਭੜਕ ਗਏ ਅਤੇ ਬੋਲੇ ਕਿ ਇਸ ਸ਼ਹੀਦਾਂ ਦੀ ਧਰਤੀ ‘ਤੇ ਬਿਕਰਮ ਮਜੀਠੀਆ ਵਰਗੇ ਦਾ ਨਾਮ ਨਾ ਲਓ। ਮਾਨ ਨੇ ਬਿਕਰਮ ਮਜੀਠੀਆ ‘ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਮਜੀਠੀਆ ਨੇ ਪੰਜਾਬ ਦੀ ਜਵਾਨੀ ਚਿੱਟੇ ‘ਚ ਰੋਲ ਦਿੱਤੀ ਹੈ , ਇਸ ਕਾਰਨ ਉਸ ਦਾ ਨਾਂ ਇੱਥੇ ਨਾ ਲਿਆ ਜਾਵੇ।

Tags: Bikram singh majithiaCM Bhagwant MannPunjab NewsPunjab Politics
Previous Post

ਗੈਂਗਸਟਰ ਤੇ ਨਸ਼ਾ ਸਮੱਗਲਰ ‘ਤੇ ਡਿੱਗੀ ਗਾਜ, ਪੰਜਾਬ DGP ਨੇ ਲਿਆ ਅਹਿਮ ਫ਼ੈਸਲਾ

Next Post

ਡੇਰਾ ਪ੍ਰੇਮੀ ਕਤਲ ਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਹੋਰ ਸ਼ੂਟਰ ਕੀਤੇ ਗ੍ਰਿਫ਼ਤਾਰ

Next Post
ਡੇਰਾ ਪ੍ਰੇਮੀ ਕਤਲ ਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਹੋਰ ਸ਼ੂਟਰ ਕੀਤੇ ਗ੍ਰਿਫ਼ਤਾਰ

ਡੇਰਾ ਪ੍ਰੇਮੀ ਕਤਲ ਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਹੋਰ ਸ਼ੂਟਰ ਕੀਤੇ ਗ੍ਰਿਫ਼ਤਾਰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers