ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨ ਯੂਨੀਅਨ ਦੇ ਆਗੂ ਅੱਜ ਮੁਲਾਕਾਤ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ। ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਅਤੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਵੱਖੋ-ਵੱਖਰੇ ਸਮੇਂ ਤੇ ਝੋਨੇ ਦੀ ਬਿਜਾਈ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਵਲੋਂ ਸੰਯੁਕਤ ਮੋਰਚੇ ਦੀਆਂ 23 ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਪੱਤਰ ਭੇਜਿਆ ਹੈ। ਇਹ ਮੀਟਿੰਗ 17 ਅਪ੍ਰੈਲ ਐਤਵਾਰ ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਣੀ ਤਹਿ ਹੋਈ ਹੈ।
