RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

‘ਮੈਨੂੰ ਵਿਜੀਲੈਂਸ ਦਾ ਕੋਈ ਨੋਟਿਸ ਨਹੀਂ ਆਇਆ’, ਜਾਂਚ ਨੂੰ ਲੈ ਸਾਬਕਾ ਮੰਤਰੀ ਬਲਬੀਰ ਸਿੱਧੂ ਦਾ ਬਿਆਨ

'ਮੈਨੂੰ ਵਿਜੀਲੈਂਸ ਦਾ ਕੋਈ ਨੋਟਿਸ ਨਹੀਂ ਆਇਆ', ਜਾਂਚ ਨੂੰ ਲੈ ਸਾਬਕਾ ਮੰਤਰੀ ਬਲਬੀਰ ਸਿੱਧੂ ਦਾ ਬਿਆਨ

Jass Grewal by Jass Grewal
January 4, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵਿਭਾਗ ਵਲੋਂ ਕੀਤੀ ਜਾ ਰਹੀ ਦੀ ਜਾਂਚ ਸੰਬੰਧੀ ਲੱਗੀਆਂ ਖ਼ਬਰਾਂ ਤੋਂ ਬਾਅਦ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਮੈਨੂੰ ਵਿਜੀਲੈਂਸ ਦਾ ਕੋਈ ਵੀ ਨੋਟਿਸ ਨਹੀਂ ਆਇਆ ਅਤੇ ਇੱਥੇ ਹਰ ਇਨਸਾਨ ਨੂੰ ਤਰੱਕੀ ਕਰਨ ਦਾ ਹੱਕ ਹੈ। ਬਲਬੀਰ ਸਿੱਧੂ ਨੇ ਕਿਹਾ ਕਿ ਅਸੀਂ ਨਾ ਤਾਂ ਕਿਸੇ ਤਰ੍ਹਾਂ ਦੀ ਕੋਈ ਨਾਜਾਇਜ਼ ਜ਼ਮੀਨ ’ਤੇ ਕਬਜ਼ਾ ਕੀਤਾ ਹੈ ਅਤੇ ਨਾ ਕੋਈ ਨਾਜਾਇਜ਼ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਖ਼ਬਰਾਂ ਲਗਾਉਣ ਤੋਂ ਪਹਿਲਾਂ ਉਨ੍ਹਾਂ ਨਾਲ ਰਾਬਤਾ ਕਰਕੇ ਗੱਲ ਕਰ ਲੈਣੀ ਚਾਹੀਦੀ ਸੀ ਪਰ ਅਜਿਹਾ ਨਾ ਹੋਣ ਕਾਰਨ ਉਨ੍ਹਾਂ ਦੇ ਮਨ ਨੂੰ ਠੇਸ ਪਹੁੰਚੀ ਹੈ। ਸਿੱਧੂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਇਲਾਕੇ ਦੀ ਸੇਵਾ ਕਰ ਰਹੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ।

ਇਸਦੇ ਨਾਲ ਹੀ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਮੀਡੀਆ ‘ਚ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਜਾਂਚ ਦੀਆਂ ਪ੍ਰਕਾਸ਼ਿਤ ਖ਼ਬਰਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਉਨ੍ਹਾਂ ਇਕ ਪੱਤਰਕਾਰ ਸੰਮੇਲਨ ਦੌਰਾਨ ਦੋਸ਼ ਲਗਾਇਆ ਕਿ ਵਿਜੀਲੈਂਸ ਜਾਂਚ ਦੇ ਨਾਮ ’ਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਕਿਰਦਾਰ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਪੰਜਾਬ ‘ਚ ‘ਆਪ’ ਸਰਕਾਰ ਹੋਂਦ ‘ਚ ਆਈ ਹੈ, ਉਦੋਂ ਤੋਂ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਸਾਜਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਜੇਕਰ ਵਿਜੀਲੈਂਸ ਨੇ ਜਾਂਚ ਸ਼ੁਰੂ ਕੀਤੀ ਹੁੰਦੀ ਤਾਂ ਉਨ੍ਹਾਂ ਨੂੰ ਇਸ ਸਬੰਧੀ ਵਿਜੀਲੈਂਸ ਵੱਲੋਂ ਕੋਈ ਪੱਤਰ ਆਉਂਦਾ ਜਾਂ ਕੋਈ ਹੋਰ ਸੂਚਨਾ ਦਿੱਤੀ ਜਾਂਦੀ, ਪਰ ਅਜਿਹਾ ਕੁੱਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖ਼ਿਲਾਫ਼ ਪੂਰਾ ਪਲਾਨ ਬਣਾ ਕੇ ਸਾਜਿਸ਼ ਕੀਤੀ ਜਾ ਰਹੀ ਹੈ ਅਤੇ ਅਜਿਹੀਆਂ ਖ਼ਬਰਾਂ ਲਗਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕੁੱਝ ਉਨ੍ਹਾਂ ਦੀ ਜ਼ਿੰਦਗੀ ਭਰ ਦੀ ਸਿਆਸਤ ਅਤੇ ਕਾਰੋਬਾਰ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਹ ਕਈ ਸਾਲਾਂ ਤੋਂ ਸਿਆਸਤ ‘ਚ ਹਨ, ਹਰ ਬੰਦਾ ਤਰੱਕੀ ਕਰਦਾ ਹੈ, ਉਸੇ ਤਰ੍ਹਾਂ ਪਿਛਲੇ 40 ਸਾਲਾਂ ਤੋਂ ਉਨ੍ਹਾਂ ਨੇ ਆਪਣੇ ਵਪਾਰ ‘ਚ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਆਪਣੇ ਕਾਰੋਬਾਰ ਅਤੇ ਜਾਇਦਾਦ ਦੇ ਵੇਰਵੇ ਚੋਣ ਕਮਿਸ਼ਨ ਨੂੰ ਦਿੱਤੇ ਗਏ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਬਲਬੀਰ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੈਲੇਂਜ ਕੀਤਾ ਕਿ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਜਾਂਚ ਤੋਂ ਪਹਿਲਾਂ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਦਬੀਆਂ ਹੋਈਆਂ ਜ਼ਮੀਨਾਂ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਖ਼ਬਰ ਲਗਾਉਣ ਤੋਂ ਪਹਿਲਾਂ ਪੂਰੀ ਤਰ੍ਹਾਂ ਤੱਥਾਂ ਦੀ ਪੜਤਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਜਾਂਚ ਹੁੰਦੀ ਹੈ ਤਾਂ ਉਹ ਵਿਜੀਲੈਂਸ ਨੂੰ ਹਰ ਤਰ੍ਹਾਂ ਸਹਿਯੋਗ ਦੇਣਗੇ।

ਉਨ੍ਹਾਂ ਕਿਹਾ ਕਿ ਉਹ ਬਿਲਕੁਲ ਸਹੀ ਹਨ ਅਤੇ ਉਨ੍ਹਾਂ ਨੂੰ ਕਿਸੇ ਦਾ ਕੋਈ ਡਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਦਾ ਭਰਾ ਜੀਤੀ ਸਿੱਧੂ ਨਗਰ ਨਿਗਮ ਦਾ ਮੇਅਰ ਬਣਿਆ ਤਾਂ ਮੋਹਾਲੀ ‘ਚ ਪ੍ਰਾਪਰਟੀ ਟੈਕਸ ਟਾਰਗੇਟ ਤੋਂ ਜ਼ਿਆਦਾ ਇਕੱਠਾ ਹੋਇਆ ਹੈ ਅਤੇ ਮੋਹਾਲੀ ਦੇ ਸਰਬਪੱਖੀ ਵਿਕਾਸ ਲਈ ਹਰ ਪਾਸੇ ਵਿਕਾਸ ਕੰਮ ਕਰਵਾਏ ਗਏ। ਇਸ ਦੇ ਨਾਲ ਹੀ ਪਿਛਲੇ ਪੰਜ ਸਾਲਾਂ ਦੌਰਾਨ ਮੋਹਾਲੀ ‘ਚ ਜਿੰਨਾ ਵਿਕਾਸ ਹੋਇਆ ਹੈ, ਉਹ ਉਨ੍ਹਾਂ ਦੇ ਪਰਿਵਾਰ ਦੇ ਯਤਨਾਂ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਿਰਦਾਰ ਕੁਸ਼ੀ ਕਰਨ ਪਿੱਛੇ ਕਾਰਨ ਇਹ ਹੈ ਕਿ ਉਨ੍ਹਾਂ ਦੇ ਭਰਾ ਦੀ ਕੌਂਸਲਰ ਵਜੋਂ ਚੋਣ ਰੱਦ ਕਰਨ ਕਰਕੇ ਜੀਤੀ ਸਿੱਧੂ ਵੱਲੋਂ ਹੁਣ ਅਦਾਲਤ ‘ਚ ਜਾਣ ਦੀ ਤਿਆਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਭਰਾ ਜੀਤੀ ਸਿੱਧੂ ਨੇ ਕੋਈ ਗੁਨਾਹ ਨਹੀਂ ਕੀਤਾ। ਉਸ ਨੂੰ ਅਦਾਲਤ ‘ਚ ਜਾਣ ਤੋਂ ਰੋਕਣ ਲਈ ਉਨ੍ਹਾਂ ਦੇ ਬਾਰੇ ਵਿਜੀਲੈਂਸ ਜਾਂਚ ਦੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ।

Tags: BJP LeaderPolitics NewsStatementVigilance Investigation
Previous Post

ਸਿਨੇਮਾਘਰਾਂ ਨੂੰ ਲੈਕੇ ਸੁਪਰੀਮ ਕੋਰਟ ਦਾ ਫੈਸਲਾ, ਮਾਲਕਾਂ ਦੇ ਹੱਕ ‘ਚ ਵੱਡਾ ਬਿਆਨ

Next Post

ਪੰਨੂ ਦੇ ਗਲ ਛਿੱਤਰਾਂ ਦਾ ਹਾਰ ਪਾਓ! ਮਿਲੇਗਾ ਇੱਕ ਲੱਖ ਡਾਲਰ ਦਾ ਇਨਾਮ, ਰਾਜਾ ਵੜਿੰਗ ਦਾ ਵੱਡਾ ਐਲਾਨ

Next Post
ਪੰਨੂ ਦੇ ਗਲ ਛਿੱਤਰਾਂ ਦਾ ਹਾਰ ਪਾਓ! ਮਿਲੇਗਾ ਇੱਕ ਲੱਖ ਡਾਲਰ ਦਾ ਇਨਾਮ, ਰਾਜਾ ਵੜਿੰਗ ਦਾ ਵੱਡਾ ਐਲਾਨ

ਪੰਨੂ ਦੇ ਗਲ ਛਿੱਤਰਾਂ ਦਾ ਹਾਰ ਪਾਓ! ਮਿਲੇਗਾ ਇੱਕ ਲੱਖ ਡਾਲਰ ਦਾ ਇਨਾਮ, ਰਾਜਾ ਵੜਿੰਗ ਦਾ ਵੱਡਾ ਐਲਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers