RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੋਗਾ ’ਚ ਅਮਿਤ ਸ਼ਾਹ ਦੀ ਗਰਜ: ‘ਛੋਟੇ ਭਰਾ’ ਵਾਲੀ ਭੂਮਿਕਾ ਖ਼ਤਮ; ਹੁਣ ਇਕੱਲੇ ਬਣਾਵਾਂਗੇ ਸਰਕਾਰ

ਭਾਜਪਾ ਨੇ ਹਮੇਸ਼ਾ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿੱਚ ਸਿੱਖ ਗੁਰਧਾਮਾਂ ਦੀ ਸੁਰੱਖਿਆ ਲਈ ਕੰਮ ਕੀਤਾ ਹੈ।

Jass Grewal by Jass Grewal
March 14, 2026
in ਪੰਜਾਬ
Reading Time: 4 mins read
0 0
0

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੋਗਾ ਦੀ ਧਰਤੀ ਤੋਂ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਮੁਹਿੰਮ ਦਾ ਰਸਮੀ ਆਗਾਜ਼ ਕਰ ਦਿੱਤਾ ਹੈ। ਨਾਨਕਸ਼ਾਹੀ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਸ਼ਾਹ ਨੇ ਸਪੱਸ਼ਟ ਕੀਤਾ ਕਿ ਹੁਣ ਭਾਜਪਾ ਪੰਜਾਬ ਵਿੱਚ ‘ਛੋਟੇ ਭਰਾ’ (ਜੂਨੀਅਰ ਸਹਿਯੋਗੀ) ਵਜੋਂ ਨਹੀਂ, ਸਗੋਂ ਆਪਣੇ ਦਮ ’ਤੇ ਸਰਕਾਰ ਬਣਾਉਣ ਦੇ ਮਕਸਦ ਨਾਲ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਨੇ ਦੇਸ਼ ਵਿੱਚੋਂ ਨਕਸਲਵਾਦ ਨੂੰ ਨੱਥ ਪਾਈ ਹੈ, ਉਸੇ ਤਰ੍ਹਾਂ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਿਆ ਜਾਵੇਗਾ।

ਅਮਿਤ ਸ਼ਾਹ ਨੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ‘ਤਿੰਨ ਵੱਡੇ ਖ਼ਤਰਿਆਂ’-ਗੈਂਗਸਟਰ ਕਲਚਰ, ਜ਼ਬਰਦਸਤੀ ਧਰਮ ਪਰਿਵਰਤਨ ਅਤੇ ਭ੍ਰਿਸ਼ਟਾਚਾਰ, ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਅਹਿਦ ਲਿਆ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ, ਤਾਂ ਇਨ੍ਹਾਂ ਬੁਰਾਈਆਂ ਨੂੰ ਸੂਬੇ ਵਿੱਚੋਂ ਪੂਰੀ ਤਰ੍ਹਾਂ ਮਲੀਆਮੇਟ ਕਰ ਦਿੱਤਾ ਜਾਵੇਗਾ।

ਅਮਿਤ ਸ਼ਾਹ ਨੇ ਸਿੱਖ ਗੁਰੂਆਂ ਦੀ ਵਿਰਾਸਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿੱਚ ਸਿੱਖ ਗੁਰਧਾਮਾਂ ਦੀ ਸੁਰੱਖਿਆ ਲਈ ਕੰਮ ਕੀਤਾ ਹੈ। ਕਰਤਾਰਪੁਰ ਸਾਹਿਬ ਲਾਂਘੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਬੜੇ ਭਾਵੁਕ ਲਹਿਜੇ ਵਿੱਚ ਕਿਹਾ, “ ਜੇਕਰ ਆਜ਼ਾਦੀ ਦੇ ਸਮੇਂ ਭਾਜਪਾ ਸੱਤਾ ਵਿੱਚ ਹੁੰਦੀ, ਤਾਂ ਕਰਤਾਰਪੁਰ ਸਾਹਿਬ ਅੱਜ ਭਾਰਤ ਦਾ ਅਟੁੱਟ ਅੰਗ ਹੁੰਦਾ।” ਉਨ੍ਹਾਂ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਕਾਂਗਰਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲਾ ਕਰਵਾਇਆ ਅਤੇ ਹਿੰਦੂ-ਸਿੱਖ ਭਾਈਚਾਰੇ ਵਿੱਚ ਜਾਣਬੁੱਝ ਕੇ ‘ਖਾਈ’ ਪੈਦਾ ਕਰਨ ਦੀ ਕੋਸ਼ਿਸ਼ ਕੀਤੀ।

ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਮੋਗਾ ਵਿਖੇ ਭਾਜਪਾ ਦੀ ‘ਬਦਲਾਅ ਰੈਲੀ’ ਵਿੱਚ ਸ਼ਾਮਲ ਹੋਏ ਸਨ। ਕੇਸਰੀ ਦਸਤਾਰ ਸਜਾ ਕੇ ਪਹੁੰਚੇ ਸ਼ਾਹ ਦਾ ਪੰਜਾਬ ਭਾਜਪਾ ਦੇ ਆਗੂਆਂ ਨੇ ਨਿੱਘਾ ਸਵਾਗਤ ਕੀਤਾ ਗਿਆ। ਇਸ ਰੈਲੀ ਵਿੱਚ ਸਭ ਤੋਂ ਵੱਧ ਚਰਚਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ-ਹਾਜ਼ਰੀ ਦੀ ਰਹੀ, ਹਾਲਾਂਕਿ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਅਤੇ ਬੇਟੀ ਜੈ ਇੰਦਰ ਕੌਰ ਮੰਚ ’ਤੇ ਮੌਜੂਦ ਸਨ।

ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ‘ਡਬਲ ਇੰਜਣ’ ਸਰਕਾਰ ਚਾਹੁੰਦੇ ਹਨ ਅਤੇ ਮੌਜੂਦਾ ‘ਆਪ’ ਸਰਕਾਰ ਦੀਆਂ ਨੀਤੀਆਂ ਨੇ ਪੰਜਾਬ ਨੂੰ ਆਰਥਿਕ ਕੰਗਾਲੀ ਵੱਲ ਧੱਕ ਦਿੱਤਾ ਹੈ।

ਰੈਲੀ ਦੌਰਾਨ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ, ਜੋ ਕਦੇ ਖੇਤਾਂ ਅਤੇ ਖੇਡ ਮੈਦਾਨਾਂ ਦੀ ਸ਼ਾਨ ਹੁੰਦਾ ਸੀ, ਅੱਜ ਨਸ਼ਿਆਂ ਕਾਰਨ ਨਾਲੀਆਂ ਵਿੱਚ ਦਮ ਤੋੜ ਰਿਹਾ ਹੈ।

ਸ਼ਰਮਾ ਨੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਵਿਗੜ ਰਹੀ ਸਥਿਤੀ ਨੂੰ ਸੁਧਾਰਨ ਲਈ ਦਖਲ ਦੇਣ। ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਸਿਰਫ਼ ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੀ ਹੈ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਬਹਾਲ ਕਰ ਸਕਦੀ ਹੈ। ਇਹ ਰੈਲੀ ਪੰਜਾਬ ਵਿੱਚ ਭਾਜਪਾ ਦੇ ਵਧਦੇ ਪ੍ਰਭਾਵ ਅਤੇ ਆਉਣ ਵਾਲੀਆਂ ਚੋਣਾਂ ਲਈ ਸ਼ਕਤੀ ਪ੍ਰਦਰਸ਼ਨ ਵਜੋਂ ਦੇਖੀ ਜਾ ਰਹੀ ਹੈ।

article_Author
Tribune News Service
ਮੋਗਾ, 02:20 PM Mar 14, 2026 IST
  • fb
  • twitter
  • whatsapp
featured-imgfeatured-img
ਮੋਗਾ ਰੈਲੀ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ। ਫੋਟੋ: ~ ਰੱਤੀਆਂ

Advertisement

BJP’s Moga Rally: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੋਗਾ ਦੀ ਧਰਤੀ ਤੋਂ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਮੁਹਿੰਮ ਦਾ ਰਸਮੀ ਆਗਾਜ਼ ਕਰ ਦਿੱਤਾ ਹੈ। ਨਾਨਕਸ਼ਾਹੀ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਸ਼ਾਹ ਨੇ ਸਪੱਸ਼ਟ ਕੀਤਾ ਕਿ ਹੁਣ ਭਾਜਪਾ ਪੰਜਾਬ ਵਿੱਚ ‘ਛੋਟੇ ਭਰਾ’ (ਜੂਨੀਅਰ ਸਹਿਯੋਗੀ) ਵਜੋਂ ਨਹੀਂ, ਸਗੋਂ ਆਪਣੇ ਦਮ ’ਤੇ ਸਰਕਾਰ ਬਣਾਉਣ ਦੇ ਮਕਸਦ ਨਾਲ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਨੇ ਦੇਸ਼ ਵਿੱਚੋਂ ਨਕਸਲਵਾਦ ਨੂੰ ਨੱਥ ਪਾਈ ਹੈ, ਉਸੇ ਤਰ੍ਹਾਂ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਿਆ ਜਾਵੇਗਾ।

ਅਮਿਤ ਸ਼ਾਹ ਨੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ‘ਤਿੰਨ ਵੱਡੇ ਖ਼ਤਰਿਆਂ’-ਗੈਂਗਸਟਰ ਕਲਚਰ, ਜ਼ਬਰਦਸਤੀ ਧਰਮ ਪਰਿਵਰਤਨ ਅਤੇ ਭ੍ਰਿਸ਼ਟਾਚਾਰ, ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਅਹਿਦ ਲਿਆ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ, ਤਾਂ ਇਨ੍ਹਾਂ ਬੁਰਾਈਆਂ ਨੂੰ ਸੂਬੇ ਵਿੱਚੋਂ ਪੂਰੀ ਤਰ੍ਹਾਂ ਮਲੀਆਮੇਟ ਕਰ ਦਿੱਤਾ ਜਾਵੇਗਾ।

Advertisement

ਅਮਿਤ ਸ਼ਾਹ ਨੇ ਸਿੱਖ ਗੁਰੂਆਂ ਦੀ ਵਿਰਾਸਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿੱਚ ਸਿੱਖ ਗੁਰਧਾਮਾਂ ਦੀ ਸੁਰੱਖਿਆ ਲਈ ਕੰਮ ਕੀਤਾ ਹੈ। ਕਰਤਾਰਪੁਰ ਸਾਹਿਬ ਲਾਂਘੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਬੜੇ ਭਾਵੁਕ ਲਹਿਜੇ ਵਿੱਚ ਕਿਹਾ, “ ਜੇਕਰ ਆਜ਼ਾਦੀ ਦੇ ਸਮੇਂ ਭਾਜਪਾ ਸੱਤਾ ਵਿੱਚ ਹੁੰਦੀ, ਤਾਂ ਕਰਤਾਰਪੁਰ ਸਾਹਿਬ ਅੱਜ ਭਾਰਤ ਦਾ ਅਟੁੱਟ ਅੰਗ ਹੁੰਦਾ।” ਉਨ੍ਹਾਂ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਕਾਂਗਰਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲਾ ਕਰਵਾਇਆ ਅਤੇ ਹਿੰਦੂ-ਸਿੱਖ ਭਾਈਚਾਰੇ ਵਿੱਚ ਜਾਣਬੁੱਝ ਕੇ ‘ਖਾਈ’ ਪੈਦਾ ਕਰਨ ਦੀ ਕੋਸ਼ਿਸ਼ ਕੀਤੀ।

Previous Post

Rajya Sabha: ਸੀਚੇਵਾਲ ਨੇ ਰਾਜ ਸਭਾ ਵਿੱਚ ਪੇਂਡੂ ਵਿਕਾਸ ਫੰਡ ਦਾ ਮੁੱਦਾ ਚੁੱਕਿਆ

Next Post

ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪ੍ਰੈਸ ਕਾਨਫ਼ਰੰਸ

Next Post

ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪ੍ਰੈਸ ਕਾਨਫ਼ਰੰਸ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers