RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

‘ਮੋਦੀ ਸਰਨੇਮ’ ਟਿਪਣੀ ਮਾਮਲਾ: ਕਾਂਗਰਸ ਲੀਡਰ ਰਾਹੁਲ ਨੂੰ ਨਹੀਂ ਮਿਲੀ ਰਾਹਤ

‘ਮੋਦੀ ਸਰਨੇਮ’ ਟਿਪਣੀ ਮਾਮਲਾ: ਕਾਂਗਰਸ ਲੀਡਰ ਰਾਹੁਲ ਨੂੰ ਨਹੀਂ ਮਿਲੀ ਰਾਹਤ

Jass Grewal by Jass Grewal
April 20, 2023
in ਦੇਸ਼, ਰਾਜਨੀਤੀ
Reading Time: 1 min read
0 0
0

‘ਮੋਦੀ ਸਰਨੇਮ’ ਟਿਪਣੀ ਮਾਮਲੇ ਨੂੰ ਲੈਕੇ ਸੂਰਤ ਦੇ ਇੱਕ ਸੈਸ਼ਨ ਅਦਾਲਤ ‘ਚ ਕਾਂਗਰਸ ਲੀਡਰ ਰਾਹੁਲ ਗਾਂਧੀ ਦੀ ਸਜ਼ਾ ‘ਤੇ ਰੋਕ ਲਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ। ਇਸ ਦੌਰਾਨ ਸੂਰਤ ਦੇ ਸੈਸ਼ਨ ਕੋਰਟ ਨੇ ਰਾਹੁਲ ਗਾਂਧੀ ਦੀ ਪਟੀਸ਼ਨ ਖਾਰਿਜ ਕਰ ਦਿੱਤੀ ਹੈ। ਦਸ ਦਈਏ ਕਿ ਮੋਦੀ ਸਰਨੇਮ ‘ਤੇ ਟਿਪਣੀ ਕਰਨ ਕਰਕੇ ਰਾਹੁਲ ਗਾਂਧੀ ‘ਤੇ ਮਾਣਹਾਨੀ ਦਾ ਕੇਸ ਦਰਜ ਹੋਇਆ ਸੀ ਜਿਸ ‘ਤੇ ਅਦਾਲਤ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਅਦਾਲਤ ਦੇ ਇਸ ਫੈਸਲੇ ਨੂੰ ਰਾਹੁਲ ਗਾਂਧੀ ਨੇ ਸੂਰਤ ਦੇ ਇੱਕ ਸੈਸ਼ਨ ਕੋਰਟ ‘ਚ ਚੁਣੌਤੀ ਦਿੱਤੀ ਸੀ ਜਿਸ ‘ਤੇ ਅੱਜ ਸੁਣਵਾਈ ਦੌਰਾਨ ਅਦਾਲਤ ਨੇ ਰਾਹੁਲ ਗਾਂਧੀ ਨੂੰ ਰਾਹਤ ਨਹੀਂ ਦਿੱਤੀ ਹੈ।

ਇਥੇ ਦਸ ਦਈਏ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਅਤੇ ਸ਼ਿਕਾਇਤਕਰਤਾ ਪੂਰਨੇਸ਼ ਮੋਦੀ ਨੇ ਇਸੇ ਅਦਾਲਤ ਵਿੱਚ ਪਹਿਲਾਂ ਦਾਇਰ ਕੀਤੇ ਆਪਣੇ ਜਵਾਬ ਵਿੱਚ ਰਾਹੁਲ ਗਾਂਧੀ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਕਾਂਗਰਸ ਆਗੂ “ਵਾਰ-ਵਾਰ ਅਪਰਾਧ” ਕਰਦੇ ਹਨ ਅਤੇ ਉਸ ਨੂੰ ਅਪਮਾਨਜਨਕ ਬਿਆਨ ਦੇਣ ਦੀ ਆਦਤ ਹੈ।
3 ਅਪ੍ਰੈਲ ਨੂੰ ਰਾਹੁਲ ਗਾਂਧੀ ਨੇ ਸੈਸ਼ਨ ਕੋਰਟ ‘ਚ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਆਪਣੀ ਸਜ਼ਾ ‘ਤੇ ਰੋਕ ਲਗਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ। ਕਾਨੂੰਨੀ ਮਾਹਿਰਾਂ ਮੁਤਾਬਕ ਜੇਕਰ ਅਦਾਲਤ ਰਾਹੁਲ ਗਾਂਧੀ ਦੇ ਹੱਕ ਵਿੱਚ ਫੈਸਲਾ ਦਿੰਦੀ ਹੈ ਤਾਂ ਉਨ੍ਹਾਂ ਦੀ ਲੋਕ ਸਭਾ ਦੀ ਮੈਂਬਰਸ਼ਿਪ ਬਹਾਲ ਹੋ ਸਕਦੀ ਹੈ। ਰਾਹੁਲ ਗਾਂਧੀ ਦੀ ਤਰਫੋਂ ਸਜ਼ਾ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ।

ਇਸ ਮਾਮਲੇ ‘ਚ ਸੁਣਵਾਈ ਦੌਰਾਨ ਪੂਰਨੇਸ਼ ਮੋਦੀ ਦੀ ਤਰਫੋਂ ਕਿਹਾ ਗਿਆ ਕਿ ਰਾਹੁਲ ਗਾਂਧੀ ‘ਤੇ 10 ਤੋਂ ਵੱਧ ਅਪਰਾਧਿਕ ਮਾਣਹਾਨੀ ਦੇ ਮਾਮਲੇ ਚੱਲ ਰਹੇ ਹਨ। ਸੁਪਰੀਮ ਕੋਰਟ ਨੇ ਵੀ ਉਸ ਨੂੰ ਫਟਕਾਰ ਲਗਾਈ ਹੈ। ਮੋਦੀ ਦੇ ਵਕੀਲ ਹਰਸ਼ ਟੋਲੀਆ ਨੇ ਕਿਹਾ ਕਿ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਵੀ ਰਾਹੁਲ ਗਾਂਧੀ ਕਹਿ ਰਹੇ ਹਨ ਕਿ ਉਨ੍ਹਾਂ ਨੇ ਕੋਈ ਗਲਤੀ ਨਹੀਂ ਕੀਤੀ। ਅਦਾਲਤ ਤੋਂ ਮਿਲੀ ਸਜ਼ਾ ਕਾਰਨ ਰਾਹੁਲ ਗਾਂਧੀ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ ਪਰ ਉਹ ਚੋਣ ਅਤੇ ਆਪਣੀ ਜਿੱਤ ਦੀ ਦਲੀਲ ਦੇ ਰਹੇ ਹਨ। ਵਕੀਲ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਸਹੀ ਸਜ਼ਾ ਮਿਲੀ ਹੈ, ਜਦੋਂ ਉਹ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਹ ਪੂਰੀ ਤਰ੍ਹਾਂ ਹੋਸ਼ ਵਿੱਚ ਸਨ।

ਸੂਰਤ ਵਿੱਚ ਮੈਟਰੋਪੋਲੀਟਨ ਮੈਜਿਸਟਰੇਟ ਦੀ ਇੱਕ ਅਦਾਲਤ ਨੇ ਇਸ ਸਾਲ 23 ਮਾਰਚ ਨੂੰ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਇਆ ਅਤੇ 13 ਅਪ੍ਰੈਲ, 2019 ਨੂੰ ਇੱਕ ਚੋਣ ਰੈਲੀ ਵਿੱਚ ਉਨ੍ਹਾਂ ਦੀ “ਮੋਦੀ ਸਰਨੇਮ” ਟਿੱਪਣੀ ਲਈ ਦਰਜ ਕੀਤੇ ਗਏ ਇੱਕ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ। ਇਸ ਤੋਂ ਬਾਅਦ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਵੀ ਚਲੀ ਗਈ।

Previous Post

ਜਲੰਧਰ ਲੋਕ ਸਭਾ ਜ਼ਿਮਣੀ ਚੋਣ: ਕਾਂਗਰਸ ਨੇ ਲਿਆ ਵੱਡਾ ਐਕਸ਼ਨ

Next Post

ਗੈਂਗਸਟਰ ਮੁਖਤਾਰ ਅੰਸਾਰੀ ਦੇ ਵੀਆਈਪੀ ਟ੍ਰੀਟਮੈਂਟ ਦਾ ਗਰਮਾਇਆ ਮਾਮਲਾ, ਮੁੱਖ ਮੰਤਰੀ ਮਾਨ ਦਾ ਆਇਆ ਬਿਆਨ

Next Post
ਗੈਂਗਸਟਰ ਮੁਖਤਾਰ ਅੰਸਾਰੀ ਦੇ ਵੀਆਈਪੀ ਟ੍ਰੀਟਮੈਂਟ ਦਾ ਗਰਮਾਇਆ ਮਾਮਲਾ, ਮੁੱਖ ਮੰਤਰੀ ਮਾਨ ਦਾ ਆਇਆ ਬਿਆਨ

ਗੈਂਗਸਟਰ ਮੁਖਤਾਰ ਅੰਸਾਰੀ ਦੇ ਵੀਆਈਪੀ ਟ੍ਰੀਟਮੈਂਟ ਦਾ ਗਰਮਾਇਆ ਮਾਮਲਾ, ਮੁੱਖ ਮੰਤਰੀ ਮਾਨ ਦਾ ਆਇਆ ਬਿਆਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers