ਡਰੱਗਜ਼ ਕੇਸ ਵਿੱਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਜੀਠੀਆ ਕਰੀਬ ਇੱਕ ਮਹੀਨੇ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਉਹ ਨਿਆਂਇਕ ਹਿਰਾਸਤ ਵਿੱਚ ਹਨ । ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ‘ਆਪ’ ਸਰਕਾਰ ਨੇ ਇਸ ਦੀ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ (SIT) ਨੂੰ ਬਦਲ ਦਿੱਤਾ ਹੈ। ਸੁਣਵਾਈ ਦੌਰਾਨ ਨਵੀਂ ਟੀਮ ਮਜੀਠੀਆ ਤੋਂ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕਰ ਸਕਦੀ ਹੈ।
