ਅੱਜ ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ ਹੋ ਜਾ ਰਿਹਾ ਹੈ। ਇਸ ਤੋਂ ਪਹਿਲਾਂ ਬੀਤੀ ਰਾਤ ਲੋਕਲ ਬਾਡੀ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਹਨ ਕਿ ਅੱਜ ਦੋ ਵਿਧਾਇਕ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਚਰਚਾਵਾਂ ਹਨ ਕਿ ‘ਆਪ’ ਸਰਕਾਰ, ਹਲਕਾ ਲੰਬੀ ਤੋਂ ਪੰਜ ਵਾਰ ਦੇ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਨੂੰ ਵਿਸ਼ੇਸ਼ ਤੌਰ ਉਤੇ ਕੈਬਨਿਟ ਵਿਚ ਸ਼ਾਮਲ ਕਰ ਸਕਦੇ ਹਨ। ਇਹ ਵੀ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਵਜਾਰਤ ਵਿਚ ਮੁੱਖ ਮੰਤਰੀ ਤੋਂ ਇਲਾਵਾ 17 ਵਜ਼ੀਰ ਬਣਾਏ ਜਾਣ ਦੀ ਵਿਵਸਥਾ ਹੈ ਅਤੇ ਇਸ ਵੇਲੇ ਵਜਾਰਤ ਵਿਚ 14 ਮੰਤਰੀ ਹਨ। ਇੰਨਾਂ ਹੀ ਨਹੀਂ ਵਿਧਾਇਕ ਬਲਕਾਰ ਸਿੰਘ ਨੂੰ ਵੀ ਮੰਤਰੀ ਮੰਡਲ ਵਿਚ ਥਾਂ ਮਿਲ ਸਕਦੀ ਹੈ।
ਇਥੇ ਦਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਬੀਤੇ ਕੱਲ੍ਹ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜਲਦੀ ਪ੍ਰਵਾਨ ਕਰਨ ਲਈ ਭੇਜ ਦਿੱਤਾ ਸੀ।
