ਜੀਨੇਵਾ : ਵਿਸ਼ਵ ਸਿਹਤ ਸੰਗਠਨ (WH0) ਨੇ ਫਿਰ ਕੋਰੋਨਾਵਾਇਰਸ (Coronavirus) ਬਾਰੇ ਮੁੜ ਚਿੰਤਾ ਜ਼ਾਹਰ ਕੀਤੀ ਹੈ। ਨਿਊਜ਼ ਏਜੰਸੀ ਏ.ਐੱਫ.ਪੀ.ਮੁਤਾਬਿਕ ਡਬਲਿਯੂਐਚਓ ਦੇ ਅਨੁਸਾਰ, ਯੂਰਪ ਵਿੱਚ ਜਿੱਥੇ ਕੋਰੋਨਾ ਦੇ ਕੇਸ ਘੱਟ ਹੋਏ ਸਨ, ਉਸੇ ਸਮੇਂ, ਇਕ ਵਾਰ ਫਿਰ 10 ਹਫਤਿਆਂ ਬਾਅਦ, ਉਨ੍ਹਾਂ ਵਿਚ ਵਾਧਾ ਹੋਇਆ ਹੈ।ਇਸ ਦੇ ਨਾਲ ਹੀ ਵਿਸ਼ਵ ਸਿਹਤ ਸੰਗਠਨ (WH0) ਨੇ ਇਕ ਵਾਰ ਫਿਰ ਦੁਨੀਆ ਦੇ ਸਾਰੇ ਦੇਸ਼ਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਚੇਤਾਵਨੀ ਜਾਰੀ ਕੀਤੀ ਹੈ।WH0 ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦਾ ਡੈਲਟਾ ਵੇਰੀਐਂਟ ਆਉਣ ਵਾਲੇ ਮਹੀਨਿਆਂ ਵਿੱਚ ਪੂਰੀ ਦੁਨੀਆ ਵਿੱਚ ਤੇਜ਼ੀ ਨਾਲ ਫੈਲ ਜਾਵੇਗਾ। ਡਬਲਿਯੂਐਚਓ ਨੇ ਕਿਹਾ ਹੈ ਕਿ ਕੋਰੋਨਾ ਵੇਰੀਐਂਟ ਹੁਣ ਤਕਰੀਬਨ 100 ਦੇਸ਼ਾਂ ਵਿੱਚ ਮੌਜੂਦ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਮਹੀਨਿਆਂ ਵਿੱਚ, ਬਹੁਤ ਹੀ ਛੂਤ ਵਾਲਾ ਡੈਲਟਾ ਵੇਰੀਐਂਟ ਵਿਸ਼ਵ ਪੱਧਰ ਉੱਤੇ ਕੋਰੋਨਾ ਵਾਇਰਸ ਦਾ ਪ੍ਰਭਾਵਸ਼ਾਲੀ ਰੂਪ ਬਣ ਜਾਵੇਗਾ।
