ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ | ਰਾਵਤ ਨੇ ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ‘ਚ ਕੁਝ ਮਸਲੇ ਹੋਣ ਦੀ ਗੱਲ ਸਵੀਕਾਰਦਿਆਂ ਕਿਹਾ ਕਿ ਕੁਝ ਸਮੱਸਿਆਵਾਂ ਹਨ ਪਰ ਅਸੀਂ ਉਨ੍ਹਾਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਹਾਂ | ਰਾਵਤ ਨੇ ਕਿਹਾ ਕਿ ਉਨ੍ਹਾਂ ਸੋਨੀਆ ਗਾਂਧੀ ਨੂੰ ਸਾਰੇ ਹਾਲਾਤ ਦੀ ਜਾਣਕਾਰੀ ਦਿੱਤੀ ਹੈ ਅਤੇ ਇਹ ਵੀ ਕਿਹਾ ਹੈ ਕਿ ਸਾਰੇ ਉਨ੍ਹਾਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਨਗੇ | ਰਾਵਤ ਨੇ ਇਸ ਦੇ ਨਾਲ ਇਹ ਵੀ ਕਿਹਾ ਕਿ ਹਾਲਾਤ ਕਾਬੂ ਹੇਠ ਹਨ | ਉਨ੍ਹਾਂ ਕਿਹਾ ਕਿ ਪੰਜਾਬ ਮਾਮਲੇ ਦੀਆਂ ਲਗਾਤਾਰ ਉੱਠਦੀਆਂ ਬਗ਼ਾਵਤੀ ਸੁਰਾਂ ਕਾਰਨ ਰਾਵਤ ਉੱਤਰਾਖੰਡ ਵਿਧਾਨ ਸਭਾ ਚੋਣਾਂ ਵੱਲ ਆਪਣਾ ਧਿਆਨ ਨਹੀਂ ਲਗਾ ਪਾ ਰਹੇ | ਜ਼ਿਕਰਯੋਗ ਹੈ ਕਿ ਉੱਤਰਾਖੰਡ ‘ਚ ਵੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਚੋਣਾਂ ਹੋਣੀਆਂ ਹਨ | ਰਾਵਤ ਉੱਤਰਾਖੰਡ ਕਾਂਗਰਸ ਦੀ ਪ੍ਰਚਾਰ ਮੁਹਿੰਮ ਕਮੇਟੀ ਦੇ ਪ੍ਰਧਾਨ ਵੀ ਹਨ |

