ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੱਸ ਅਤੇ ਟਰੱਕ ਬਾਡੀ ਨਿਰਮਾਤਾਵਾਂ ਦੀ ਐਸੋਸੀਏਸ਼ਨ ਦੇ ਨਾਲ ਅੱਜ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਮੰਤਰਾਲੇ ਦੇ ਨਿਯਮਾਂ ਕਾਰਨ ਐਸੋਸੀਏਸ਼ਨ ਨੂੰ ਆ ਰਹੀਆਂ ਸਮੱਸਿਆਵਾਂ ‘ਤੇ ਚਰਚਾ ਕੀਤੀ।
ਮੰਤਰੀ ਗਡਕਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਚਿੰਤਾਵਾਂ ‘ਤੇ ਵਿਚਾਰ ਕਰੇਗੀ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਕੰਮ ਕਰੇਗੀ।