RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਰਾਜਨੀਤੀ

ਰਿਹਾਅ ਹੋਏ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਸੁਪਰੀਮ ਕੋਰਟ ਨੇ ਹੱਕ ‘ਚ ਸੁਣਾਇਆ ਫੈਸਲਾ

ਰਿਹਾਅ ਹੋਏ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਸੁਪਰੀਮ ਕੋਰਟ ਨੇ ਹੱਕ ‘ਚ ਸੁਣਾਇਆ ਫੈਸਲਾ

Jass Grewal by Jass Grewal
May 11, 2023
in ਰਾਜਨੀਤੀ, ਵਿਦੇਸ਼
0 0
0
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਮਰਥਕਾਂ ਦੇ ਹਿੰਸਕ ਪ੍ਰਦਰਸ਼ਨਾਂ ਦਰਮਿਆਨ ਦੇਸ਼ ਦੀ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਲੈਂਦੇ ਹੋਏ ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ ਅਤੇ ਉਹਨਾਂ ਦੀ ਤੁਰੰਤ ਰਿਹਾਈ ਦੇ ਹੁਕਮ ਦਿੱਤੇ ਜਿਸ ਤੋਂ ਬਾਅਦ ਇਮਰਾਨ ਖਾਨ ਨੂੰ ਅਧਿਕਾਰੀਆਂ ਨੇ ਰਿਹਾਅ ਕਰ ਦਿੱਤਾ। ਦਸ ਦਈਏ ਕਿ ਇਮਰਾਨ ਖਾਨ ਕੌਮੀ ਜਵਾਬਦੇਹੀ ਬਿਊਰੋ (ਐਨਏਬੀ) ਦੀ ਹਿਰਾਸਤ ਵਿੱਚ ਸਨ। ਸੁਪਰੀਮ ਕੋਰਟ ਨੇ ਸਾਬਕਾ ਪੀ.ਐਮ. ਖਾਨ ਦੀ ਰਾਹਤ ਅਪੀਲ ਸੁਣਨ ਤੋਂ ਬਾਅਦ, ਸਾਬਕਾ ਪ੍ਰਧਾਨ ਮੰਤਰੀ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫਤਾਰ ਕਰਨ ਲਈ ਐਨਏਬੀ ਦੀ ਸਖ਼ਤ ਆਲੋਚਨਾ ਕੀਤੀ, ਜਿੱਥੇ ਉਹ ਇੱਕ ਕੇਸ ਵਿੱਚ ਪੇਸ਼ ਹੋਣ ਲਈ ਆਏ ਸੀ।

ਸੁਣਵਾਈ ਦੌਰਾਨ ਤਿੰਨ ਜੱਜਾਂ ਦੇ ਬੈਂਚ ਨੇ ਮੰਨਿਆ ਕਿ ਐਨਏਬੀ ਨੇ ਅਦਾਲਤ ਦਾ ਅਪਮਾਨ ਕੀਤਾ ਹੈ। ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਨੇ ਇਮਰਾਨ ਖ਼ਾਨ ਦੀ ਅਦਾਲਤ ‘ਚੋਂ ਗ੍ਰਿਫ਼ਤਾਰੀ ‘ਤੇ ਸਵਾਲ ਉਠਾਏ। ਇਸ ਦੇ ਨਾਲ ਹੀ, ਸੁਪਰੀਮ ਕੋਰਟ (ਐਸਸੀ) ਨੇ ਵੀਰਵਾਰ ਨੂੰ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਏਬੀ) ਨੂੰ ਪੀਟੀਆਈ ਚੇਅਰਮੈਨ ਇਮਰਾਨ ਖਾਨ ਨੂੰ ਇੱਕ ਘੰਟੇ ਦੇ ਅੰਦਰ ਅਦਾਲਤ ਵਿੱਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ। ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਚੀਫ਼ ਜਸਟਿਸ ਨੇ ਪੀਟੀਆਈ ਮੁਖੀ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ।

ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਨੇ ਕਿਹਾ ਕਿ ਅਦਾਲਤ ਇਸ ਮਾਮਲੇ ਨੂੰ ਲੈ ਕੇ ਬਹੁਤ ਗੰਭੀਰ ਹੈ। ਇਸ ਮਾਮਲੇ ਵਿੱਚ ਅਦਾਲਤ ਅੱਜ ਹੀ ਢੁਕਵਾਂ ਹੁਕਮ ਜਾਰੀ ਕਰੇਗੀ। ਚੀਫ਼ ਜਸਟਿਸ ਬੰਦਿਆਲ ਨੇ ਕਿਹਾ ਕਿ ਕਿਸੇ ਵਿਅਕਤੀ ਨੂੰ ਅਦਾਲਤੀ ਕੰਪਲੈਕਸ ਤੋਂ ਕਿਵੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਅਦਾਲਤ ਦਾ ਆਪਣਾ ਮਾਣ ਹੈ। ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਕੋਈ ਵੀ ਅਦਾਲਤ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰ ਸਕੇਗਾ। ਅਦਾਲਤੀ ਅਹਾਤੇ ਵਿੱਚ ਗ੍ਰਿਫ਼ਤਾਰੀ ਇੱਕ ਖ਼ਤਰਨਾਕ ਰੁਝਾਨ ਹੈ। ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਅਦਾਲਤ ਦੇ ਇਸ ਸਟੈਂਡ ਨੇ ਸੰਕੇਤ ਦਿੱਤਾ ਹੈ ਕਿ ਇਮਰਾਨ ਖਾਨ ਨੂੰ ਵੱਡੀ ਰਾਹਤ ਮਿਲ ਸਕਦੀ ਹੈ। ਇਸ ਤੋਂ ਬਾਅਦ ਖਾਨ ਦੇ ਸਮਰਥਕ ਕਾਫੀ ਖੁਸ਼ ਨਜ਼ਰ ਆਏ। ਦੱਸ ਦੇਈਏ ਕਿ ਇਮਰਾਨ ਖਾਨ ਨੇ ਆਪਣੀ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪੀਟੀਆਈ ਨੇ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਕਰਾਰ ਦੇਣ ਵਾਲੇ ਇਸਲਾਮਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਰੱਦ ਕਰਨ ਦੀ ਪਟੀਸ਼ਨ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਸੀ।

ਰਿਹਾਈ ਤੋਂ ਬਾਅਦ ਇਮਰਾਨ ਨੇ ਕਿਹਾ ਕਿ ਉਸ ਨੂੰ ਡੰਡਿਆਂ ਨਾਲ ਕੁੱਟਿਆ ਗਿਆ। ਇਮਰਾਨ ਖਾਨ ਨੇ ਚੀਫ਼ ਜਸਟਿਸ ਨੂੰ ਕਿਹਾ ਕਿ ਮੈਨੂੰ ਅਜੇ ਤੱਕ ਨਹੀਂ ਪਤਾ ਕਿ ਮੇਰੇ ਨਾਲ ਅਜਿਹਾ ਕਿਉਂ ਹੋਇਆ..? ਮੈਨੂੰ ਅਦਾਲਤ ਦੇ ਕਮਰੇ ਵਿੱਚੋਂ ਅਗਵਾ ਕਰ ਲਿਆ ਗਿਆ ਸੀ। ਮੈਂ ਵਾਰੰਟ ਮੰਗਿਆ, ਪਰ ਮੈਨੂੰ ਵਾਰੰਟ ਨਹੀਂ ਦਿਖਾਇਆ ਗਿਆ, ਮੇਰੇ ਨਾਲ ਇੱਕ ਅਪਰਾਧੀ ਵਰਗਾ ਸਲੂਕ ਕੀਤਾ ਗਿਆ। ਮੈਨੂੰ ਕੁੱਟਿਆ ਗਿਆ। ਅਸੀਂ ਚੋਣਾਂ ਚਾਹੁੰਦੇ ਹਾਂ, ਅਸੀਂ ਭਲਾ ਰੋਲਾ ਕਿਉਂ ਪਾਵਾਂਗੇ? ਇਸ ‘ਤੇ ਚੀਫ ਜਸਟਿਸ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਰਾਜਨੀਤੀ ਬਾਰੇ ਗੱਲ ਨਾ ਕਰਨ।

Previous Post

ਹਰੀਸ਼ ਸਿੰਗਲਾ ‘ਤੇ ਹਮਲਾ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਪੁਲਿਸ ਦੀ ਵੱਡੀ ਕਾਰਵਾਈ

Next Post

ਕਾਂਗਰਸੀ ਵਿਧਾਇਕ ਖਿਲਾਫ਼ ਪਰਚਾ ਦਰਜ, ‘ਆਪ’ MLA ਨਾਲ ਪੰਗਾ ਲੈਣਾ ਪਿਆ ਮਹਿੰਗਾ?

Next Post
ਕਾਂਗਰਸੀ ਵਿਧਾਇਕ ਖਿਲਾਫ਼ ਪਰਚਾ ਦਰਜ, ‘ਆਪ’ MLA ਨਾਲ ਪੰਗਾ ਲੈਣਾ ਪਿਆ ਮਹਿੰਗਾ?

ਕਾਂਗਰਸੀ ਵਿਧਾਇਕ ਖਿਲਾਫ਼ ਪਰਚਾ ਦਰਜ, ‘ਆਪ’ MLA ਨਾਲ ਪੰਗਾ ਲੈਣਾ ਪਿਆ ਮਹਿੰਗਾ?

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers