RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਲਖੀਮਪੁਰ ਖੀਰੀ ਮਾਮਲੇ ‘ਚ ਪੜਤਾਲੀਆ ਟੀਮ ਨੂੰ ਅਪਗ੍ਰੇਡ ਕਰਨ ਦੇ ਨਿਰਦੇਸ਼ |

Jass Grewal by Jass Grewal
November 16, 2021
in ਦੇਸ਼
Reading Time: 1 min read
0 0
0

ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਮਾਮਲੇ ‘ਚ ਉੱਤਰ ਪ੍ਰਦੇਸ਼ ਸਰਕਾਰ ਨੂੰ ਵਿਸ਼ੇਸ਼ ਪੜਤਾਲੀਆ ਟੀਮ (ਸਿਟ) ਨੂੰ ਅਪਗ੍ਰੇਡ ਕਰਨ ਦੇ ਨਿਰਦੇਸ਼ ਦਿੱਤੇ ਹਨ | ਚੀਫ਼ ਜਸਟਿਸ ਐੱਨ.ਵੀ. ਰਮੰਨਾ, ਜਸਟਿਸ ਸੂਰਿਆਕਾਂਤ ਅਤੇ ਹਿਮਾ ਕੋਹਲੀ ਦੇ 3 ਮੈਂਬਰੀ ਬੈਂਚ ਨੇ ਇਸ ਸੰਬੰਧ ‘ਚ ਸੂਬਾ ਸਰਕਾਰ ਤੋਂ ਉਸ ਦੇ ਸੀਨੀਅਰ ਅਧਿਕਾਰੀਆਂ ਦੀ ਸੂਚੀ ਮੰਗੀ ਹੈ | ਸਰਬਉੱਚ ਅਦਾਲਤ ਨੇ ਪੜਤਾਲੀਆ ਟੀਮ ‘ਚ ਜਿਸ ਪੱਧਰ ਦੇ ਅਧਿਕਾਰੀ ਸ਼ਾਮਿਲ ਹਨ, ਉਸ ‘ਤੇ ਸਰੋਕਾਰ ਪ੍ਰਗਟਾਉਂਦਿਆਂ ਕਿਹਾ ਕਿ ਮਾਮਲੇ ਦੀ ਪੜਤਾਲ ਲਈ ਉੱਚ ਪੱਧਰ ਦੇ ਅਧਿਕਾਰੀਆਂ ਦੀ ਲੋੜ ਹੈ | ਜਸਟਿਸ ਸੂਰਿਆਕਾਂਤ ਨੇ ਟਿੱਪਣੀ ਕਰਦਿਆਂ ਕਿਹਾ ਕਿ ਮੌਜੂਦਾ ਪੜਤਾਲੀਆ ਟੀਮ ‘ਚ ਜ਼ਿਆਦਾਤਰ ਅਧਿਕਾਰੀ ਲਖੀਮਪੁਰ ਤੋਂ ਹੀ ਹਨ | ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਆਈ.ਪੀ.ਐੱਸ. ਅਧਿਕਾਰੀਆਂ ਦੇ ਨਾਂਅ ਦਿਓ ਜੋ ਯੂ.ਪੀ. ਕੇਡਰ ਦੇ ਹੋਣ ਪਰ ਉੱਤਰ ਪ੍ਰਦੇਸ਼ ਨਾਲ ਉਨ੍ਹਾਂ ਦਾ ਸੰਬੰਧ ਨਾ ਹੋਵੇ |
ਜਸਟਿਸ ਰਾਕੇਸ਼ ਜੈਨ ਕਰ ਸਕਦੇ ਹਨ ਪੜਤਾਲ ਦੀ ਨਿਗਰਾਨੀ
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਹੋਈ ਸੁਣਵਾਈ ‘ਚ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਜੱਜ ਰਾਕੇਸ਼ ਜੈਨ ਦੀ ਅਗਵਾਈ ਹੇਠ ਇਸ ਮਾਮਲੇ ਦੀ ਪੜਤਾਲ ਕਰਵਾਉਣ ਦੀ ਮਨਸ਼ਾ ਪ੍ਰਗਟਾਈ, ਜਿਸ ‘ਤੇ ਸੂਬਾ ਸਰਕਾਰ ਨੇ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਉਹ ਕਿਸੇ ਵੀ ਜੱਜ ਤੋਂ ਪੜਤਾਲ ਲਈ ਤਿਆਰ ਹਨ | ਸੁਪਰੀਮ ਕੋਰਟ ਨੇ ਟਿੱਪਣੀ ਕਰਦਿਆਂ ਇਕ ਦਿਨ ਦਾ ਸਮਾਂ ਮੰਗਿਆ ਤਾਂ ਜੋ ਜੱਜ ਨਾਲ ਗੱਲ ਕੀਤੀ ਜਾ ਸਕੇ | ਇਸ ਮਾਮਲੇ ‘ਚ ਅਗਲੀ ਸੁਣਵਾਈ ਬੁੱਧਵਾਰ ਨੂੰ ਹੋਵੇਗੀ |
ਅਸ਼ੀਸ਼ ਮਿਸ਼ਰਾ ਤੇ 2 ਹੋਰਾਂ ਦੀਆਂ ਜ਼ਮਾਨਤ ਅਰਜ਼ੀਆਂ ਖ਼ਾਰਜ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਇਥੋਂ ਦੀ ਇਕ ਅਦਾਲਤ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਤੇ 2 ਹੋਰਾਂ ਦੀਆਂ ਜ਼ਮਾਨਤ ਅਰਜ਼ੀਆਂ ਖ਼ਾਰਜ ਕਰ ਦਿੱਤੀਆਂ ਹਨ, 3 ਅਕਤੂਬਰ ਦੇ ਇਸ ਹਿੰਸਾ ਮਾਮਲੇ ‘ਚ 4 ਕਿਸਾਨਾਂ ਸਮੇਤ 8 ਲੋਕ ਮਾਰੇ ਗਏ ਸੀ | ਸਰਕਾਰੀ ਵਕੀਲ ਅਰਵਿੰਦ ਤਿ੍ਪਾਠੀ ਨੇ ਦੱਸਿਆ ਕਿ ਜ਼ਿਲ੍ਹਾ ਸ਼ੈਸਨ ਜੱਜ ਮੁਕੇਸ਼ ਮਿਸ਼ਰਾ ਨੇ ਅਸ਼ੀਸ਼ ਮਿਸ਼ਰਾ ਉਰਫ਼ ਮੋਨੂ, ਅਸੀਸ ਪਾਂਡੇ ਤੇ ਲਵਕੁਸ਼ ਰਾਣਾ ਦੀਆਂ ਜ਼ਮਾਨਤ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ ਹਨ | ਉਨ੍ਹਾਂ ਦੱਸਿਆ ਕਿ 2 ਘੰਟੇ ਦੀ ਸੁਣਵਾਈ ਦੌਰਾਨ ਇਸਤਗਾਸਾ ਪੱਖ ਨੇ ਕੇਸ ਦੀ ਇਕ ਕੇਸ ਡਾਇਰੀ, ਫੋਰੈਂਸਿਕ ਤੇ 4 ਹਥਿਆਰਾਂ ਦੀਆਂ ਬਲਾਸਟਿਕ ਰਿਪੋਰਟਾਂ ਪੇਸ਼ ਕੀਤੀਆਂ ਅਤੇ ਅਦਾਲਤ ਨੇ ਦਲੀਲਾਂ ਸੁਣਨ ਬਾਅਦ ਦੋਸ਼ੀਆਂ ਦੀਆਂ ਜ਼ਮਾਨਤ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ |

Previous Post

ਮਨਪ੍ਰੀਤ ਸਿੰਘ ਇਆਲੀ ਦੇ ਘਰ ਇਨਕਮ ਟੈਕਸ ਦੀ ਰੇਡ |

Next Post

ਰਾਸ਼ਟਰਪਤੀ ਅੱਜ ਪੰਜਾਬ ਤੇ ਹਰਿਆਣਾ ਦੇ 2 ਦਿਨਾ ਦੌਰੇ ‘ਤੇ ਆਉਣਗੇ |

Next Post
ਰਾਸ਼ਟਰਪਤੀ ਅੱਜ ਪੰਜਾਬ ਤੇ ਹਰਿਆਣਾ ਦੇ 2 ਦਿਨਾ ਦੌਰੇ ‘ਤੇ ਆਉਣਗੇ |

ਰਾਸ਼ਟਰਪਤੀ ਅੱਜ ਪੰਜਾਬ ਤੇ ਹਰਿਆਣਾ ਦੇ 2 ਦਿਨਾ ਦੌਰੇ 'ਤੇ ਆਉਣਗੇ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers