RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਲਵਪ੍ਰੀਤ ਸਿੰਘ ਤੂਫਾਨ ਹੋਵੇਗਾ ਰਿਹਾਅ, ਐਸ.ਐਸ.ਪੀ. ਨੇ ਦਿੱਤਾ ਭਰੋਸਾ

ਲਵਪ੍ਰੀਤ ਸਿੰਘ ਤੂਫਾਨ ਹੋਵੇਗਾ ਰਿਹਾਅ, ਐਸ.ਐਸ.ਪੀ. ਨੇ ਦਿੱਤਾ ਭਰੋਸਾ

Jass Grewal by Jass Grewal
February 24, 2023
in ਪੰਜਾਬ, ਰਾਜਨੀਤੀ
0 0
0
ਲਵਪ੍ਰੀਤ ਸਿੰਘ ਤੂਫਾਨ ਹੋਵੇਗਾ ਰਿਹਾਅ, ਐਸ.ਐਸ.ਪੀ. ਨੇ ਦਿੱਤਾ ਭਰੋਸਾ

ਚਮਕੌਰ ਸਾਹਿਬ ਦੇ ਵਰਿੰਦਰ ਸਿੰਘ ਨੂੰ ਕਿਡਨੈਪ ਕਰਕੇ ਅੰਮ੍ਰਿਤਪਾਲ ਸਿੰਘ ਦੀ ਮੌਜੂਦਗੀ ਵਿਚ ਕੁੱਟਮਾਰ ਕਰਨ ਦੇ ਇਲਜ਼ਾਮਾਂ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਉੱਤੇ ਪਰਚਾ ਦਰਜ ਕੀਤਾ ਸੀ। ਅੰਮ੍ਰਿਤਪਾਲ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਦੀ ਰਿਹਾਈ ਲਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਮਰਥਕਾਂ ਵਲੋਂ ਅਜਨਾਲਾ ਥਾਣੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਮਾਮਲੇ ਵਿਚ ਅਜਨਾਲਾ ਪੁਲਿਸ ਵੱਲੋਂ ਪਰਚਾ ਰੱਦ ਕਰਨ ਅਤੇ ਤੂਫ਼ਾਨ ਸਿੰਘ ਦੀ ਰਿਹਾਈ ਦਾ ਭਰੋਸਾ ਦੇਣ ਤੋਂ ਬਾਅਦ ਧਰਨਾਕਾਰੀਆਂ ਨੇ ਧਰਨਾ ਚੁੱਕ ਲਿਆ ਹੈ। ਅੰਮ੍ਰਿਤਸਰ ਦੇ ਐਸ.ਐਸ. ਪੀ. ਨੇ ਕਿਹਾ ਕਿ ਸਾਡੇ ਸਾਹਮਣੇ ਪੇਸ਼ ਸਬੂਤਾਂ ਅਨੁਸਾਰ ਲਵਪ੍ਰੀਤ ਤੂਫ਼ਾਨ ਨੂੰ ਰਿਹਾਅ ਕਰ ਦਿੱਤਾ ਜਾਵੇਗਾ ਅਤੇ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਬਣਾ ਦਿੱਤੀ ਗਈ ਹੈ।

ਦਸ ਦਈਏ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਵੱਲੋਂ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦਾ ਘਿਰਾਓ ਕੀਤਾ ਗਿਆ ਸੀ। ਦਰਅਸਲ ਪੁਲਿਸ ਉੱਤੇ ਹਮਲਾ ਕਰਨ ਵਾਲੇ ਲੋਕ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਸਨ। ਦੂਜੇ ਪਾਸੇ ਪੁਲਿਸ ਦੇ ਵੱਲੋਂ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਅਤੇ ਜਥੇਬੰਦੀ ਦੇ ਕਾਰਕੁਨਾਂ ਵਿਚਕਾਰ ਝੜਪ ਹੋ ਗਈ। ਪੁਲਿਸ ਦੇ ਨਾਲ ਝੜਪ ਦੇ ਦੌਰਾਨ 6 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸਨ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਵੱਲੋਂ ਪੁਲਿਸ ਨੂੰ ਅਲਟੀਮੇਟਮ ਦਿੱਤਾ ਗਿਆ ਸੀ ।

ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਵੱਡੀ ਸੰਖਿਆਂ ਵਿੱਚ ਅਜਨਾਲਾ ਜਾਣਗੇ ਅਤੇ ਪੁਲਿਸ ਵੱਲੋਂ ਲਵਪ੍ਰੀਤ ਸਿੰਘ ਤੂਫਾਨ ਉੱਤੇ ਦਰਜ ਕੀਤੇ ਮਾਮਲੇ ਦਾ ਵਿਰੋਧ ਕਰਨਗੇ। ਇਸ ਕਾਫਿਲੇ ਦੇ ਆਉਣ ਦੀ ਸੂਚਨਾ ਤੋਂ ਪਹਿਲਾਂ ਪੁਲਿਸ ਨੇ ਚੌਕਸੀ ਵਧਾ ਦਿੱਤੀ ਸੀ। ਜਿਸ ਵੇਲੇ ਹੰਗਾਮਾ ਹੋਇਆ ਤਾਂ ਉਸ ਵੇਲੇ ਅੰਮ੍ਰਿਤਪਾਲ ਸਿੰਘ ਵੀ ਅਜਨਾਲਾ ਪਹੁੰਚ ਗਿਆ ਸੀ।

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੀ ਮੌਕੇ ਉੱਤੇ ਪੁਲਿਸ ਨੂੰ ਇਕ ਘੰਟੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਲਵਪ੍ਰੀਤ ਸਿੰਘ ਤੂਫਾਨ ਨੂੰ ਛੱਡਿਆ ਜਾਵੇ ਅਤੇ ਪਰਚਾ ਰੱਦ ਕੀਤਾ ਜਾਵੇ। ਉਸਨੇ ਇਹ ਵੀ ਕਿਹਾ ਕਿ ਜੇਕਰ ਪੁਲਿਸ ਕਿਹਾ ਨਹੀਂ ਮੰਨਦੀ ਤਾਂ ਅੰਜਾਮ ਵੀ ਭੁਗਤਣਾ ਪਵੇਗਾ। ਇਸਦੇ ਨਾਲ ਨਾਲ ਅੰਮ੍ਰਿਤਪਾਲ ਸਿੰਘ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਸੀ ਕਿ ਸ਼ਾਂਤੀ ਬਣਾ ਕੇ ਰੱਖੀ ਜਾਵੇ ਅਤੇ ਵਾਹਿਗੁਰੂ ਦਾ ਜਾਪ ਕੀਤਾ ਜਾਵੇ।

Tags: Amritpal SinghPunjab PoliceWaris Punjab De
Previous Post

ਅਜਨਾਲਾ ਥਾਣੇ ਬਾਹਰ ਹੋਈ ਹਿੰਸਾ ਦੀ ਰਾਜਾ ਵੜਿੰਗ ਨੇ ਕੀਤੀ ਨਿਖੇਧੀ, ਗੁਰੂ ਸਾਹਿਬ ਦੀ ਬੀੜ ਥਾਣੇ ਲਿਜਾਣ ਨੂੰ ਦੱਸਿਆ ਕਾਇਰਤਾ

Next Post

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਵੱਡਾ ਐਕਸ਼ਨ, ਪੰਜਾਬ ਸਰਕਾਰ ਨੂੰ ਛਿੜੀ ਬਿਪਤਾ

Next Post
ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਦਾ ਦੌਰਾਨ ਕਰਨਗੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਵੱਡਾ ਐਕਸ਼ਨ, ਪੰਜਾਬ ਸਰਕਾਰ ਨੂੰ ਛਿੜੀ ਬਿਪਤਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers