RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੱਕ ਗਗਨਦੀਪ ਦਾ ਪੋਸਟਮਾਰਟਮ ਨਾ ਕਰਵਾਉਣ ’ਤੇ ਅੜਿਆ ਪਰਿਵਾਰ

ਮੁਲਜ਼ਮ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਪੋਸਟਮਾਰਟਮ ਅਤੇ ਸਸਕਾਰ ਕੀਤਾ ਜਾਵੇਗਾ।

Jass Grewal by Jass Grewal
March 22, 2026
in ਪੰਜਾਬ
0 0
0

ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਮ੍ਰਿਤਕ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੇ ਪੋਸਟਮਾਰਟਮ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹੋਰ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਰੰਧਾਵਾ ਦੀ ਪਤਨੀ ਉਪਿੰਦਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਭੁੱਲਰ ਅਤੇ ਹੋਰ ਸ਼ੱਕੀ ਹਿਰਾਸਤ ਵਿੱਚ ਨਹੀਂ ਲਏ ਜਾਂਦੇ, ਪਰਿਵਾਰ ਪੋਸਟਮਾਰਟਮ ਨਹੀਂ ਹੋਣ ਦੇਵੇਗਾ।

ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਪਤੀ ‘ਤੇ ਭਾਰੀ ਦਬਾਅ ਸੀ, ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਨੂੰ ਜ਼ਲੀਲ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਉਪਿੰਦਰ ਕੌਰ ਨੇ ਕਿਹਾ, “ਸਾਨੂੰ ਪਹਿਲਾਂ ਇਨਸਾਫ਼ ਚਾਹੀਦਾ ਹੈ। ਮੁਲਜ਼ਮ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਪੋਸਟਮਾਰਟਮ ਅਤੇ ਸਸਕਾਰ ਕੀਤਾ ਜਾਵੇਗਾ।” ਉਨ੍ਹਾਂ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਗੰਭੀਰ ਹੁੰਦੀ ਤਾਂ ਐੱਫ ਆਈ ਆਰ (FIR) ਦਰਜ ਕਰਨ ਵਿੱਚ ਇੰਨੀ ਦੇਰੀ ਨਾ ਹੁੰਦੀ, ਜੋ ਕਿ ਅੱਧੀ ਰਾਤ ਨੂੰ ਦਰਜ ਕੀਤੀ ਗਈ ਹੈ। ਆਪਣੀ ਸੁਰੱਖਿਆ ਦਾ ਖਦਸ਼ਾ ਪ੍ਰਗਟਾਉਂਦਿਆਂ ਉਨ੍ਹਾਂ ਤੁਰੰਤ ਪੁਲੀਸ ਸੁਰੱਖਿਆ ਦੀ ਮੰਗ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਨੂੰ ਕੁਝ ਵੀ ਹੁੰਦਾ ਹੈ ਤਾਂ ਆਪ (AAP) ਸਰਕਾਰ ਜ਼ਿੰਮੇਵਾਰ ਹੋਵੇਗੀ।

ਇਸ ਮਾਮਲੇ ਨੇ ਪੰਜਾਬ ਵਿੱਚ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ ਅਤੇ ਵਿਰੋਧੀ ਪਾਰਟੀਆਂ ਨੇ ਅੱਜ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਲਾਲਜੀਤ ਸਿੰਘ ਭੁੱਲਰ ਤੇ ਕਈ ਤਰ੍ਹਾਂ ਦੇ ਦੋਸ਼ ਲਗਾਉਂਦਿਆਂ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਲਜੀਤ ਭੁੱਲਰ ਤੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਲੈ ਲਿਆ ਸੀ ਅਤੇ ਮਾਮਲੇ ਦੀ ਜਾਂਚ ਪੰਜਾਬ ਦੇ ਮੁੱਖ ਸਕੱਤਰ ਨੂੰ ਸੌਂਪ ਦਿੱਤੀ ਸੀ। ਲੰਘੀ ਦੇਰ ਰਾਤ ਲਾਲਜੀਤ ਭੁੱਲਰ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਗਿਆ ਹੈ।

ਇਸ ਸਬੰਧ ਵਿੱਚ ਥਾਣਾ ਰਣਜੀਤ ਐਵੀਨਿਊ ਵਿਖੇ ਬੀ ਐੱਨ ਐੱਸ ਦੀ ਧਾਰਾ 108, 351(3) ਅਤੇ 3(5)ਹੇਠ ਕੇਸ ਦਰਜ ਕੀਤਾ ਗਿਆ। ਇਹ ਮਾਮਲਾ ਰਾਤ ਲਗਪਗ 12 ਵਜੇ ਦਰਜ ਕੀਤਾ ਗਿਆ ਹੈ।

Previous Post

ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾਂਦੇ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ

Next Post

ਅਸੀਂ ਸਾਰੇ ਵਾਅਦੇ ਪੂਰੇ ਕੀਤੇ, ਵਿਰੋਧੀਆਂ ਕੋਲ ਸਾਡੇ ਖਿਲਾਫ ਕੋਈ ਮੁੱਦਾ ਨਹੀਂ- ਮੁੱਖ ਮੰਤਰੀ

Next Post

ਅਸੀਂ ਸਾਰੇ ਵਾਅਦੇ ਪੂਰੇ ਕੀਤੇ, ਵਿਰੋਧੀਆਂ ਕੋਲ ਸਾਡੇ ਖਿਲਾਫ ਕੋਈ ਮੁੱਦਾ ਨਹੀਂ- ਮੁੱਖ ਮੰਤਰੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers