ਆਰ.ਜੇ.ਡੀ. ਨੇਤਾ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਦਿੱਲੀ ਸਥਿਤ ਏਮਜ਼ ਦੇ ਐਮਰਜੈਂਸੀ ਵਾਰਡ ‘ਚ ਭਰਤੀ ਕਰਵਾਇਆ ਗਿਆ | ਇਹ ਜਾਣਕਾਰੀ ਸ਼ੁੱਕਰਵਾਰ ਨੂੰ ਹਸਪਤਾਲ ਦੇ ਸੂਤਰਾਂ ਨੇ ਦਿੱਤੀ | ਉਨ੍ਹਾਂ ਨੂੰ ਬੁਖਾਰ ਤੇ ਕਮਜ਼ੋਰੀ ਦੇ ਚਲਦਿਆਂ ਦਾਖ਼ਲ ਕਰਵਾਇਆ ਗਿਆ ਹੈ | ਉਨ੍ਹਾਂ ਦੀ ਹਾਲਤ ਗੰਭੀਰ ਨਹੀਂ ਤੇ ਸਥਿਰ ਹੈ |
