RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਲਾਲ ਲਕੀਰ ਦੇ ਅੰਦਰ ਜਾਇਦਾਦ ਦੇ ਹੱਕ ਦੇਣ ਲਈ ਨਵੇਂ ਨਿਯਮਾਂ ਨੂੰ ਹਰੀ ਝੰਡੀ

Jass Grewal by Jass Grewal
August 17, 2021
in ਪੰਜਾਬ
Reading Time: 1 min read
0 0
0

-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਮੰਤਰੀ ਮੰਡਲ ਵਲੋਂ ਵਰਚੂਅਲ ਤਰੀਕੇ ਰਾਹੀਂ ਕੀਤੀ ਮੀਟਿੰਗ ਦੌਰਾਨ ਅੱਜ ਅਣਅਧਿਕਾਰਤ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਅਤੇ ਪਾਣੀ ਦੀ ਸਪਲਾਈ ਤੇ ਸੀਵਰੇਜ਼ ਦੇ ਖ਼ਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.) ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਦਮ ਨਾਲ ਲਗਭਗ 93,000 ਕੁਨੈਕਸ਼ਨਾਂ ਨੂੰ ਨਿਯਮਤ ਕੀਤੇ ਜਾਣ ਦੀ ਉਮੀਦ ਹੈ, ਜਿਸ ਨਾਲ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀ.) ਦੀ ਆਮਦਨੀ ‘ਚ ਵਾਧਾ ਹੋਵੇਗਾ। ਇਸ ਦੇ ਨਾਲ ਹੀ ਪਿੰਡਾਂ ‘ਚ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦੇ ਅਧਿਕਾਰਾਂ ਨੂੰ ਸੰਕਲਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਆਬਾਦੀ ਦੇਹ (ਰਿਕਾਰਡ ਆਫ ਰਾਈਟਸ) ਨਿਯਮ-2021 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਕਾਨੂੰਨੀ ਮਸ਼ੀਰ ਦੇ ਖਰੜੇ ਨੂੰ ਪ੍ਰਵਾਨਗੀ ਦੇਣ ਉਪਰੰਤ ਇਸ ਨੂੰ ਅੰਤਿਮ ਪ੍ਰਵਾਨਗੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਪੰਜਾਬ ਜੇਲ੍ਹ ਵਿਕਾਸ ਬੋਰਡ ਅਧੀਨ ਸੂਬੇ ਵਿਚ ਵੱਖ-ਵੱਖ ਜੇਲ੍ਹਾਂ ਵਿਚ 12 ਥਾਵਾਂ ਉਤੇ ਰਿਟੇਲ ਆਊਟਲੈੱਟ (ਪੈਟਰੋਲ, ਡੀਜ਼ਲ, ਸੀ.ਐਨ.ਜੀ. ਆਦਿ) ਦੀ ਸਥਾਪਨਾ ਕਰਨ ਲਈ ਸੀ.ਐਲ.ਯੂ. (ਜ਼ਮੀਨ ਦੀ ਵਰਤੋਂ ਦੀ ਤਬਦੀਲੀ) ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ ਰਿਟੇਲ ਆਊਟਲੈੱਟ ਸਥਾਪਤ ਕਰਨ ਲਈ 48,77,258 ਕਰੋੜ ਰੁਪਏ ਦਾ ਸੀ.ਐਲ.ਯੂ. ਮੁਆਫ ਹੋਵੇਗਾ। ਪੇਂਡੂ ਇਲਾਕਿਆਂ ‘ਚ ਵੱਖ-ਵੱਖ ਵਿਕਾਸ ਗਤੀਵਿਧੀਆਂ ਨੂੰ ਹੋਰ ਗਤੀ ਦੇਣ ਲਈ ਮੰਤਰੀ ਮੰਡਲ ਨੇ ਜ਼ਿਲ੍ਹਾ ਐਸ.ਏ.ਨਗਰ ਵਿਚ ਨਵਾਂ ਬਲਾਕ ਮੁਹਾਲੀ ਦੀ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਲਾਕ ਵਿਚ ਮਾਜਰੀ ਬਲਾਕ ਤੋਂ 7 ਪੰਚਾਇਤਾਂ ਅਤੇ ਖਰੜ ਬਲਾਕ ਤੋਂ 66 ਪੰਚਾਇਤਾਂ ਸ਼ਾਮਿਲ ਹੋਣਗੀਆਂ। ਇਸ ਨਵੇਂ ਬਲਾਕ ਨਾਲ ਪੰਜਾਬ ਵਿਚ ਬਲਾਕ ਦੀ ਕੁੱਲ ਗਿਣਤੀ ਵਧ ਕੇ 153 ਹੋ ਜਾਵੇਗੀ। ਮੰਤਰੀ ਮੰਡਲ ਨੇ ਸਾਲ 2016-17 ਅਤੇ ਸਾਲ 2017-2018 ਲਈ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੀਆਂ ਸਾਲਾਨਾ ਪ੍ਰਸ਼ਾਸਨਿਕ ਰਿਪੋਰਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ (ਐਮ. ਐਸ. ਐਮ. ਈਜ਼) ਲਈ ਕਾਰੋਬਾਰ ਨੂੰ ਸੁਖਾਲਾ ਬਣਾਉਣ ਨੂੰ ਉਤਸ਼ਾਹਿਤ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੋਮਵਾਰ ਨੂੰ ਸੂਬੇ ਵਿਚ ਉਦਯੋਗ ਦੀ ਸਥਾਪਨਾ ਕਰਨ ਲਈ ਲੋੜੀਂਦੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸੂਚੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਮੁਹਾਲੀ ਦੇ ਆਈ.ਟੀ. ਸਿਟੀ ਵਿਖੇ ਵਿੱਤੀ ਪੱਖੋਂ ਸਵੈ-ਨਿਰਭਰ ਪ੍ਰਾਈਵੇਟ ਪਲਾਕਸ਼ਾ ਯੂਨੀਵਰਸਿਟੀ ਦੀ ਸਥਾਪਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਪੰਜਾਬ ਐਗਰੋ ਜੂਸ ਲਿਮਟਿਡ (ਪੀ.ਏ.ਜੇ.ਐਲ.) ਦੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੈਗਰੈਕਸੋ) ‘ਚ ਰਲੇਵੇਂ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਅਲਕੋਹਲ ਉਤਪਾਦਾਂ ਦੇ ਨਿਰਮਾਣ ਵਾਲੇ ਯੂਨਿਟਾਂ ਲਈ ਨੀਤੀ ‘ਚ ਸੋਧ ਨੂੰ ਪ੍ਰਵਾਨਗੀ
ਬਾਇਓ-ਫਿਊਲ ਦੀ ਮੈਨੂਫੈਕਚਰਿੰਗ ਲਈ ਸੂਬੇ ‘ਚ ਖੇਤੀ ਰਹਿੰਦ-ਖੂੰਹਦ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਮੰਤਰੀ ਮੰਡਲ ਨੇ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ-2017 ‘ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ ਤਾਂ ਕਿ ਅਲਕੋਹਲ ਉਤਪਾਦਾਂ ਦਾ ਨਿਰਮਾਣ ਕਰਨ ਵਾਲੀਆਂ ਇਕੱਲੀਆਂ ਇਕਾਈਆਂ ਨੂੰ ਛੋਟ ਦਿੱਤੀ ਜਾ ਸਕੇ।

ਉਦਯੋਗਿਕ ਕਾਮਿਆਂ ਲਈ ਉਸਾਰੇ ਮਕਾਨਾਂ ਦੀ ਵਿਕਰੀ ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਪੰਜਾਬ ਉਦਯੋਗਿਕ ਹਾਊਸਿੰਗ ਐਕਟ, 1956 ਦੇ ਅਧੀਨ ਉਦਯੋਗਿਕ ਕਾਮਿਆਂ ਲਈ ਸਬਸਿਡੀ ਅਧਾਰਿਤ ਉਦਯੋਗਿਕ ਆਵਾਸ ਯੋਜਨਾ (ਐਸ.ਆਈ.ਐਚ.ਐਸ.) ਦੇ ਅਧੀਨ ਬਣਾਏ ਗਏ ਮਕਾਨਾਂ ਨੂੰ ਵੇਚਣ ਲਈ ਕਿਰਤ ਵਿਭਾਗ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਮੌਸੂਲ ਹਾਦਸੇ ਦੇ 8 ਪੀੜਤਾਂ ਦੇ ਵਾਰਸਾਂ ਨੂੰ ਗੁਜ਼ਾਰਾ ਭੱਤਾ ਦੇਣ ਦੀ ਹਰੀ ਝੰਡੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਸਾਲ 2014 ‘ਚ ਮੌਸੂਲ (ਇਰਾਕ) ਵਿਖੇ ਮਾਰੇ ਗਏ 27 ਪੰਜਾਬੀਆਂ ‘ਚੋਂ ਅੱਠ ਦੇ ਪਰਿਵਾਰਕ ਮੈਂਬਰਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦੇਣ ਦੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਜੋ 24 ਅਕਤੂਬਰ 2019 ਤੋਂ ਲਾਗੂ ਹੋਵੇਗਾ।

ਪੰਜ ਵਿਭਾਗਾਂ ਦੇ ਸੇਵਾ ਨਿਯਮਾਂ ‘ਚ ਸੋਧ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਸਬੰਧਿਤ ਸੇਵਾ ਨਿਯਮਾਂ ‘ਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਤਾਂ ਜੋ ਪੰਜ ਸਰਕਾਰੀ ਵਿਭਾਗਾਂ ਗ੍ਰਹਿ ਮਾਮਲੇ ਅਤੇ ਨਿਆਂ, ਜੇਲ੍ਹਾਂ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਸਕੂਲ ਸਿੱਖਿਆ ਅਤੇ ਪੇਂਡੂ ਵਿਕਾਸ ਤੇ ਪੰਚਾਇਤ ‘ਚ ਭਰਤੀ ਪ੍ਰਕਿਰਿਆ ਤੇਜ਼ ਕੀਤੀ ਜਾ ਸਕੇ। ਮੰਤਰੀ ਮੰਡਲ ਨੇ ‘ਦ ਫੋਰੈਂਸਿਕ ਸਾਇੰਸ ਲੈਬਾਰੇਟਰੀ, ਪੰਜਾਬ, ਗਰੁੱਪ ਏ ਨਿਯਮ, 2021’ ਅਤੇ ‘ਦ ਫੋਰੈਂਸਿਕ ਸਾਇੰਸ ਲੈਬਾਰੇਟਰੀ, ਪੰਜਾਬ, ਗਰੁੱਪ ਬੀ ਨਿਯਮ, 2021’ ਵਿੱਚ ਸੋਧ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਡਾਕਟਰਾਂ ਦੀਆਂ ਤਰੱਕੀ ਕੋਟੇ ਦੀਆਂ 80 ਖ਼ਾਲੀ ਅਸਾਮੀਆਂ ਨੂੰ ਸਿੱਧੇ ਕੋਟੇ ‘ਚ ਕੀਤਾ ਜਾਵੇਗਾ ਤਬਦੀਲ
ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੇ ਪਟਿਆਲਾ ਵਿਖੇ ਸੁਪਰ ਸਪੈਸ਼ਲਿਟੀ ਡਾਕਟਰਾਂ ਦੀਆਂ ਤਰੱਕੀ ਕੋਟੇ ਦੀਆਂ ਖਾਲੀ ਅਸਾਮੀਆਂ ਨੂੰ ਸਿੱਧੀ ਭਰਤੀ ਦੇ ਕੋਟੇ ਵਿੱਚ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਜਿਸ ਤਹਿਤ ਇਨ੍ਹਾਂ ਕਾਲਜਾਂ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਖ਼ਾਲੀ ਪਈਆਂ ਅਜਿਹੀਆਂ 80 ਅਸਾਮੀਆਂ ਨੂੰ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ।

ਵਿਜੀਲੈਂਸ ਕਮਿਸ਼ਨ ‘ਚ ਸਹਿਯੋਗੀ ਸਟਾਫ਼ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਪ੍ਰਵਾਨਗੀ
ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਦਿਆਂ ਮੰਤਰੀ ਮੰਡਲ ਨੇ ਸੋਮਵਾਰ ਨੂੰ ਕਮਿਸ਼ਨ ਵਿਚ ਵੱਖ-ਵੱਖ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਅਸਾਮੀਆਂ ਵਿੱਚ ਰਜਿਸਟਰਾਰ, ਜੁਆਇੰਟ ਰਜਿਸਟਰਾਰ, ਅੰਡਰ ਸੈਕਟਰੀ, ਸੁਪਰਡੈਂਟ, ਪ੍ਰਾਈਵੇਟ ਸੈਕਟਰੀ, ਰੀਡਰ, ਜੂਨੀਅਰ ਸਕੇਲ ਸਟੈਨੋਗ੍ਰਾਫਰ/ਸਟੈਨੋ-ਟਾਈਪਿਸਟ ਅਤੇ ਸਟੈਨੋ-ਟਾਈਪਿਸਟ ਦੀ ਇਕ-ਇਕ ਅਸਾਮੀ ਅਤੇ ਸੀਨੀਅਰ ਸਹਾਇਕ, ਕਲਰਕ ਅਤੇ ਕਲਰਕ-ਕਮ-ਡਾਟਾ ਐਂਟਰੀ ਆਪਰੇਟਰ ਦੀਆਂ ਦੋ-ਦੋ ਅਸਾਮੀਆਂ ਤੋਂ ਇਲਾਵਾ ਤਿੰਨ ਅਸਾਮੀਆਂ ਨਿੱਜੀ ਸਹਾਇਕ ਦੀਆਂ ਸ਼ਾਮਿਲ ਹਨ।

Previous Post

ਪਟਿਆਲਾ ‘ਚ ASI ‘ਤੇ ਗੱਡੀ ਚੜ੍ਹਾਉਣ ਵਾਲਾ ਸ਼ਖ਼ਸ ਪੁਲਿਸ ਨੇ ਗ੍ਰਿਫਤਾਰ ਕੀਤਾ |

Next Post

ਬਟਾਲਾ ਦੇ ਪਿੰਡ ‘ਚੋਂ 4 ਹੋਰ ਹੱਥ-ਗੋਲੇ ਅਤੇ ਹਥਿਆਰ ਪੰਜਾਬ ਪੁਲਿਸ ਨੇ ਕੀਤੇ ਬਰਾਮਦ

Next Post
ਬਟਾਲਾ ਦੇ ਪਿੰਡ ‘ਚੋਂ 4 ਹੋਰ ਹੱਥ-ਗੋਲੇ ਅਤੇ ਹਥਿਆਰ ਪੰਜਾਬ ਪੁਲਿਸ ਨੇ ਕੀਤੇ ਬਰਾਮਦ

ਬਟਾਲਾ ਦੇ ਪਿੰਡ 'ਚੋਂ 4 ਹੋਰ ਹੱਥ-ਗੋਲੇ ਅਤੇ ਹਥਿਆਰ ਪੰਜਾਬ ਪੁਲਿਸ ਨੇ ਕੀਤੇ ਬਰਾਮਦ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers