ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਲੁਧਿਆਣਾ ‘ਚ ਨਾਮੀ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਗੈਂਗਸਟਰ ਸੁੱਖਾ ਅਤੇ ਉਸ ਦਾ ਦੋਸਤ ਜੋਗਿੰਦਰ ਨਗਰ ਵਿਚ ਕਿਸੇ ਦੇ ਘਰ ਵਿਚ ਇਕੱਠੇ ਹੋਏ ਸਨ, ਜਿੱਥੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਵਾਰਦਾਤ ਵਿਚ ਸੁੱਖਾ ਬਾੜੇਵਾਲੀਆਂ ਦਾ ਸਾਥੀ ਰੋਹਿਤ ਗੰਭੀਰ ਜ਼ਖਮੀ ਹੋ ਗਿਆ ਹੈ, ਜਿਸ ਨੂੰ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਸੁੱਖੇ ਦੀ ਬਹਿਸ ਹੋਈ, ਜਿਸ ਤੋਂ ਬਾਅਦ ਸੁੱਖਾ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੁੱਖਾ ਬਾੜੇਵਾਲੀਆ ’ਤੇ ਕਈ ਅਪਰਾਧਿਕ ਮਾਮਲੇ ਦਰਜ ਸਨ। ਗੋਲ਼ੀਆਂ ਲੱਗਣ ਕਾਰਣ ਸੁੱਖੇ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
