ਲੁਧਿਆਣਾ ‘ਦੇ ਟਿੱਬਾ ਰੋਡ ‘ਤੇ ਸਥਿਤ ਮੱਕੜ ਕਲੋਨੀ ਦੇ ਇਲਾਕੇ ‘ਚ ਦਰਦਨਾਕ ਹਾਦਸਾ ਵਾਪਰ ਗਿਆ ਹੈ। ਇੱਥੇ ਇੱਕ ਕੂੜਾ ਡੰਪ ਨਾਲ ਲੱਗਦੀ ਝੁੱਗੀ ਵਿੱਚ ਮੰਗਲਵਾਰ ਦੇਰ ਰਾਤ ਅਚਾਨਕ ਅੱਗ ਲੱਗਣ ਕਾਰਨ ਇੱਕ ਹੀ ਪਰਿਵਾਰ ਦੇ ਸੱਤ ਲੋਕ ਜ਼ਿੰਦਾ ਸੜ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਅਤੇ ਪੁਲਸ ਮੌਕੇ ‘ਤੇ ਪਹੁੰਚ ਗਈ। ਜਿੱਥੇ ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਹੀ ਅੱਗ ‘ਤੇ ਕਾਬੂ ਪਾ ਲਿਆ।
ਇਸ ਦੇ ਨਾਲ ਹੀ ਝੁੱਗੀ ਝੌਂਪੜੀ ਵਿੱਚ ਸੁੱਤੇ ਇੱਕੋ ਪਰਿਵਾਰ ਦੇ 7 ਲੋਕਾਂ ਦੀ ਅੱਗ ਲੱਗਣ ਕਾਰਨ ਮੌਤ ਹੋ ਜਾਣ ਕਾਰਨ ਮਾਤਮ ਛਾ ਗਿਆ। ਸਾਰੇ ਮ੍ਰਿਤਕ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਮ੍ਰਿਤਕਾਂ ਵਿੱਚ ਪਰਿਵਾਰ ਦੇ ਮੁਖੀ ਜੋੜੇ ਸਮੇਤ 5 ਬੱਚੇ ਸ਼ਾਮਲ ਹਨ। ਸੂਚਨਾ ਮਿਲਦੇ ਹੀ ਡੀਸੀ ਸੁਰਭੀ ਮਲਿਕ ਅਤੇ ਪੁਲੀਸ ਕਮਿਸ਼ਨਰ ਕੌਸਤਬ ਸ਼ਰਮਾ ਮੌਕੇ ’ਤੇ ਪਹੁੰਚ ਗਏ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
