RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਲੁਧਿਆਣਾ ਵਾਸੀਆਂ ਨੂੰ ਮੁੱਖ ਮੰਤਰੀ ਮਾਨ ਨੇ ਦਿੱਤਾ ਖ਼ਾਸ ਤੋਹਫ਼ਾ, ਖੜ੍ਹੇ-ਖੜ੍ਹੇ ਪ੍ਰਕਾਸ਼ ਬਾਦਲ ‘ਤੇ ਦੇ ਦਿੱਤਾ ਵੱਡਾ ਬਿਆਨ

ਲੁਧਿਆਣਾ ਵਾਸੀਆਂ ਨੂੰ ਮੁੱਖ ਮੰਤਰੀ ਮਾਨ ਨੇ ਦਿੱਤਾ ਖ਼ਾਸ ਤੋਹਫ਼ਾ, ਖੜ੍ਹੇ-ਖੜ੍ਹੇ ਪ੍ਰਕਾਸ਼ ਬਾਦਲ ‘ਤੇ ਦੇ ਦਿੱਤਾ ਵੱਡਾ ਬਿਆਨ

Jass Grewal by Jass Grewal
February 20, 2023
in ਪੰਜਾਬ, ਰਾਜਨੀਤੀ
0 0
0
ਲੁਧਿਆਣਾ ਵਾਸੀਆਂ ਨੂੰ ਮੁੱਖ ਮੰਤਰੀ ਮਾਨ ਨੇ ਦਿੱਤਾ ਖ਼ਾਸ ਤੋਹਫ਼ਾ, ਖੜ੍ਹੇ-ਖੜ੍ਹੇ ਪ੍ਰਕਾਸ਼ ਬਾਦਲ ‘ਤੇ ਦੇ ਦਿੱਤਾ ਵੱਡਾ ਬਿਆਨ

ਲੁਧਿਆਣਾ: ਬੁੱਢਾ ਨਾਲਾ ਨੂੰ ਇਕ ਚੰਗੀ ਦਿੱਖ ਦੇਣ ਅਤੇ ਉਸਨੂੰ ਮੁੜ ਤੋਂ ਬੁੱਢਾ ਦਰਿਆ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿਖੇ ਪਹੁੰਚੇ। ਜਿਥੇ ਉਨ੍ਹਾਂ ਵਲੋਂ ਜਮਾਲਪੁਰ ਵਿਖੇ 225 ਐਮਐਲਡੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (ਐਸਟੀਪੀ) ਦਾ ਉਦਘਾਟਨ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਵਾ, ਜ਼ਮੀਨ ਤੇ ਪਾਣੀ ਤਿੰਨਾਂ ਨੂੰ ਸਾਫ਼ ਰੱਖਣਾ ਸਾਡਾ ਉਦੇਸ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਿਛਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਹੈ ਕਿ ਇਸ ਪਲਾਂਟ ਦਾ ਕਈ ਵਾਰ ਉਦਘਾਟਨ ਕੀਤਾ ਗਿਆ, ਪਰ ਕੰਮ ਨਹੀਂ ਹੋਇਆ। ਪੁਰਾਣੀਆਂ ਸਰਕਾਰਾਂ ਨੇ ਲੋਕਾਂ ਦੀ ਸਿਹਤ ਬਾਰੇ ਨਹੀਂ ਸੋਚਿਆ, ਜਿਸ ਕਾਰਨ ਇਲਾਕੇ ਦੇ ਲੋਕ ਕਾਲਾ ਪਾਣੀ ਪੀਣ ਲਈ ਮਜਬੂਰ ਹਨ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਹਾਲ ਹੀ ਵਿਚ ਪੜ੍ਹਿਆ ਸੀ ਕਿ ਪ੍ਰਕਾਸ਼ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਜਾ ਰਹੀ ਦਸਤਖਤ ਮੁਹਿੰਮ ‘ਚ ਦਸਤਖਤ ਕੀਤੇ। ਉਹਨਾਂ ਕਿਹਾ ਕਿ ਜਦੋਂ ਤੁਹਾਡੇ ਦਸਤਖ਼ਤਾਂ ਦੀ ਕੀਮਤ ਪੈਂਦੀ ਸੀ ਉਦੋਂ ਤਾਂ ਸਾਈਨ ਨਹੀਂ ਕੀਤੇ, ਹੁਣ ਕੀ ਫਾਇਦਾ ਹੈ।

ਇਸ ਤੋਂ ਇਲਾਵਾ ਸੀ.ਐਮ. ਮਾਨ ਨੇ ਕਿਹਾ ਕਿ ਬੁੱਢੇ ਨਾਲੇ ਦਾ ਦੋ ਕਲੰਕ ਇਸ ਦਰਿਆ ‘ਤੇ ਲੱਗਿਆ ਹੋਇਆ ਹੈ ਉਹ ਜਲਦ ਹਟਾ ਦੇਵਾਂਗੇ ਅਤੇ ਮੁੜ ਤੋਂ ਇਸਨੂੰ ਬੁੱਢਾ ਦਰਿਆ ਦਾ ਨਾਂ ਦੇਵਾਂਗੇ। ਉਹਨਾਂ ਕਿਹਾ ਕਿ ਪਾਣੀ ਦੇ ਸ਼ੁਧੀਕਰਨ ਲਈ Fiber Disk Filter ਦੀ ਵਰਤੋਂ ਕੀਤੀ ਜਾਵੇਗੀ, ਜੋ ਪੰਜਾਬ ਦੇ ਵਿਚ ਪਹਿਲੀ ਵਾਰ ਲਗਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਪਲਾਂਟ ਦੱਖਣੀ ਕੋਰੀਆ ਤੋਂ ਮੰਗਵਾਇਆ ਹੈ। ਇਸ ਪਲਾਂਟ ਦੇ ਨਾਲ ਬੁੱਢੇ ਨਾਲੇ ਕਾਰਨ ਫੈਲਣ ਵਾਲੀਆਂ ਬੀਮਾਰੀਆਂ ਤੋਂ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਅੰਗਰੇਜ਼ ਦੇਸ਼ ਭਗਤਾਂ ਨੂੰ ਕਾਲੇ ਪਾਣੀ ਦੀ ਸਜ਼ਾ ਦਿੰਦੇ ਸਨ ਪਰ ਆਜ਼ਾਦੀ ਤੋਂ ਬਾਅਦ ਹੁਣ ਸਾਡੀਆਂ ਸਰਕਾਰਾਂ ਕਾਲਾ ਪਾਣੀ ਉਨ੍ਹਾਂ ਦੇ ਘਰਾਂ ਤੱਕ ਪਹੁੰਚਾ ਕੇ ਸਜ਼ਾਵਾਂ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੰਸਦ ਵਿੱਚ ਵੀ ਬੁੱਢੇ ਨਾਲੇ ਦਾ ਮੁੱਦਾ ਉਠਾਇਆ ਸੀ। ਬੁੱਢਾ ਨਾਲਾ ਸਤਲੁਜ ਨੂੰ ਕਾਲਾ ਕਰ ਰਿਹਾ ਹੈ। ਇਹ ਪਾਣੀ ਫਾਜ਼ਿਲਕਾ ਤੱਕ ਜਾਂਦਾ ਹੈ, ਜਿੱਥੇ ਹਾਲਤ ਬਹੁਤ ਖਰਾਬ ਹੈ। ਸੀਐਮ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ 650 ਕਰੋੜ ਦਾ ਹੈ। ਲੋਕਾਂ ਤੋਂ ਲਿਆ ਗਿਆ ਟੈਕਸ ਅੱਜ ਉਨ੍ਹਾਂ ਲਈ ਹੀ ਲਾਇਆ ਜਾ ਰਿਹਾ ਹੈ।

Tags: CM Bhagwant MannLudhianaLudhiana NewsPunjab News
Previous Post

“10 ਮਹੀਨਿਆਂ ’ਚ ‘ਆਪ’ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ”, ਸੁਖਬੀਰ ਬਾਦਲ ਦਾ ਮਾਨ ਸਰਕਾਰ ‘ਤੇ ਵੱਡਾ ਹਮਲਾ

Next Post

ਪੰਜਾਬ ਪੁਲਿਸ ਦਾ ਸਾਬਕਾ DSP ਗ੍ਰਿਫ਼ਤਾਰ, ਹਾਈਕੋਰਟ ਨੇ ਦਿੱਤੇ ਸਖ਼ਤ ਆਦੇਸ਼

Next Post
ਪੰਜਾਬ ਪੁਲਿਸ ਦਾ ਸਾਬਕਾ DSP ਗ੍ਰਿਫ਼ਤਾਰ, ਹਾਈਕੋਰਟ ਨੇ ਦਿੱਤੇ ਸਖ਼ਤ ਆਦੇਸ਼

ਪੰਜਾਬ ਪੁਲਿਸ ਦਾ ਸਾਬਕਾ DSP ਗ੍ਰਿਫ਼ਤਾਰ, ਹਾਈਕੋਰਟ ਨੇ ਦਿੱਤੇ ਸਖ਼ਤ ਆਦੇਸ਼

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers