ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਈ.ਪੀ.ਐੱਸ. ਜਯੋਤੀ ਯਾਦਵ ਨਾਲ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਉਹਨਾਂ ਦਾ ਵਿਆਹ ਨੰਗਲ ਵਿਖੇ ਹੋਇਆ ਹੈ। ਨੰਗਲ ਦੇ ਗੁਰਦੁਆਰਾ ਵਿਭੋਰ ਸਾਹਿਬ ਵਿਚ ਮੰਤਰੀ ਹਰਜੋਤ ਬੈਂਸ ਅਤੇ ਆਈ.ਪੀ.ਐੱਸ. ਜਯੋਤੀ ਯਾਦਵ ਨੇ ਲਾਵਾਂ ਲਈਆਂ ਹਨ।

ਹਾਲਾਂਕਿ ਮੌਸਮ ਦੀ ਖ਼ਰਾਬੀ ਹੋਣ ਕਰਕੇ ਵਿਆਹ ਦੇ ਪ੍ਰੋਗਰਾਮ ਵਿਚ ਖਲਲ ਜ਼ਰੂਰ ਪਿਆ ਹੈ ਅਤੇ ਪ੍ਰੋਗਰਾਮ ਵਿਚ ਥੋੜ੍ਹੀ ਤਬਦੀਲੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹਰਜੋਤ ਸਿੰਘ ਦੇ ਵਿਆਹ ਦੇ ਪ੍ਰੋਗਰਾਮ ਵਿਚ ਸ਼ਿਰਕਤ ਕਰਨਗੇ। ਸ਼ਾਮ ਨੂੰ ਹੋਣ ਵਾਲੀ ਵਿਆਹ ਦੀ ਪਾਰਟੀ ਦਾ ਪ੍ਰੋਗਰਾਮ ਵੀ ਨੰਗਲ ਵਿਚ ਹੀ ਰੱਖਿਆ ਗਿਆ ਹੈ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਮਹਿਮਾਨ ਸ਼ਿਰਕਤ ਕਰਨਗੇ।

