RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਵਿਜੀਲੈਂਸ ਦੀ ਵੱਡੀ ਕਾਰਵਾਈ, 50 ਹਜ਼ਾਰ ਰਿਸ਼ਵਤ ਲੈਂਦਾ ਪੱਤਰਕਾਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਦੀ ਵੱਡੀ ਕਾਰਵਾਈ, 50 ਹਜ਼ਾਰ ਰਿਸ਼ਵਤ ਲੈਂਦਾ ਪੱਤਰਕਾਰ ਰੰਗੇ ਹੱਥੀਂ ਕਾਬੂ

Jass Grewal by Jass Grewal
January 20, 2023
in ਪੰਜਾਬ, ਰਾਜਨੀਤੀ
0 0
0

ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਅੱਜ ਪਟਿਆਲਾ ਵਿਖੇ ਇਕ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਗਗਨਦੀਪ ਸਿੰਘ ਪਨੈਚ ਨੂੰ 50, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪ੍ਰੈਸ ਰਿਪੋਰਟਰ ਨੂੰ ਪਿੰਡ ਛੜਬੜ ਸਥਿਤ ਸਿਖਲਾਈ ਕੇਂਦਰ, ਬਨੂੜ ਵਿਖੇ ਤਾਇਨਾਤ ਸਬ ਇੰਸਪੈਕਟਰ ਕੁਲਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਪਟਿਆਲਾ ਵਿਖੇ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਹੈ ਕਿ ਉਸ ਦੇ ਖਿਲਾਫ਼ ਵਿਜੀਲੈਂਸ ਦਫ਼ਤਰ ਪਟਿਆਲਾ ਵਿਖੇ ਦਰਜ ਸ਼ਿਕਾਇਤ ਦਾ ਨਿਪਟਾਰਾ ਕਰਵਾਉਣ ਬਦਲੇ ਉਕਤ ਪੱਤਰਕਾਰ ਉਸ ਕੋਲੋਂ 50, 000 ਰੁਪਏ ਦੀ ਮੰਗ ਕਰ ਰਿਹਾ ਹੈ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਇਸ ਮਾਮਲੇ ਸਬੰਧੀ ਇਹ ਮੁਲਜ਼ਮ ਪੱਤਰਕਾਰ ਪਹਿਲਾਂ ਉਸ ਕੋਲੋਂ 5 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ।

ਇਸ ਦੌਰਾਨ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪੱਤਰਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50, 000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਗਗਨਦੀਪ ਸਿੰਘ ਪਨੈਚ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਇਸ ਬਾਬਤ ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਧਿਆਨ ਵਿੱਚ ਆਇਆ ਹੈ ਕਿ ਉਕਤ ਪੱਤਰਕਾਰ ਨੇ ਪੰਜਾਬ ਪੁਲਿਸ ਅਤੇ ਪੰਜਾਬ ਵਿਧਾਨ ਸਭਾ ਦੀ ਭਰਤੀ ਵਿੱਚ ਮੱਦਦ ਕਰਨ ਤੇ ਨੌਕਰੀ ਦਿਵਾਉਣ ਲਈ ਕੁੱਝ ਪ੍ਰਾਈਵੇਟ ਵਿਅਕਤੀਆਂ ਤੋਂ ਵੀ ਧੋਖੇ ਨਾਲ ਪੈਸੇ ਇਕੱਠੇ ਕੀਤੇ ਹਨ। ਇਸ ਕੇਸ ਵਿੱਚ ਬਿਉਰੋ ਵੱਲੋਂ ਅਗਲੇਰੀ ਜਾਂਚ ਜਾਰੀ ਹੈ।

Tags: ActionAgainstCorruptionPatialaPunjab Newspunjabi newsVigilance
Previous Post

ਅੱਜ ਜੇਲ੍ਹ ਤੋਂ ਬਾਹਰ ਆ ਸਕਦਾ ਸਿਰਸਾ ਮੁਖੀ ਰਾਮ ਰਹੀਮ, ਪੈਰੋਲ ਨੂੰ ਮਿਲ ਸਕਦੀ ਮਨਜ਼ੂਰੀ

Next Post

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ’ਚ ਹੋ ਸਕਦਾ ਵੱਡਾ ਧਮਾਕਾ, ਭਾਜਪਾ ਦਾ ਪੱਲਾ ਫੜ੍ਹੇਗੀ ਪ੍ਰਨੀਤ ਕੌਰ!

Next Post
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ’ਚ ਹੋ ਸਕਦਾ ਵੱਡਾ ਧਮਾਕਾ, ਭਾਜਪਾ ਦਾ ਪੱਲਾ ਫੜ੍ਹੇਗੀ ਪ੍ਰਨੀਤ ਕੌਰ!

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ’ਚ ਹੋ ਸਕਦਾ ਵੱਡਾ ਧਮਾਕਾ, ਭਾਜਪਾ ਦਾ ਪੱਲਾ ਫੜ੍ਹੇਗੀ ਪ੍ਰਨੀਤ ਕੌਰ!

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers