RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਵਿਦਿਆਰਥੀਆਂ ਨੂੰ ਟੂਰ ‘ਤੇ ਲਿਜਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਹੁਣ ਕਰਨਾ ਪਊਗਾ ਆਹ ਜ਼ਰੂਰੀ ਕੰਮ

ਵਿਦਿਆਰਥੀਆਂ ਨੂੰ ਟੂਰ 'ਤੇ ਲਿਜਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਹੁਣ ਕਰਨਾ ਪਊਗਾ ਆਹ ਜ਼ਰੂਰੀ ਕੰਮ

Jass Grewal by Jass Grewal
November 24, 2022
in ਪੰਜਾਬ
Reading Time: 1 min read
0 0
0

ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡਾ ਕਦਮ ਚੁੱਕਦਿਆਂ ਅਹਿਮ ਫੈਸਲਾ ਲਿਆ ਗਿਆ ਹੈ। ਦਸ ਦਈਏ ਕਿ ਹੁਣ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ/ਐਲੀਮੈਂਟਰੀ) ਨੂੰ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ’ਤੇ ਲਿਜਾਣ ਲਈ ਖ਼ਾਸ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਮੁਤਾਬਕ ਵਿੱਦਿਅਕ ਟੂਰ ’ਤੇ ਵਿਦਿਆਰਥੀਆਂ ਨੂੰ ਲਿਜਾਣ ਤੋਂ ਪਹਿਲਾਂ ਸਬੰਧਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੋਂ ਮਨਜ਼ੂਰੀ ਲੈਣੀ ਹੋਵੇਗੀ, ਨਾਲ ਹੀ ਸਕੂਲ ਮੁਖੀ ਨੂੰ ਵਿੱਦਿਅਕ ਟੂਰ ’ਤੇ ਲਿਜਾਣ ਦੇ ਇੱਛੁਕ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਿਖ਼ਤੀ ਸਹਿਮਤੀ ਲੈਣੀ ਜ਼ਰੂਰੀ ਹੋਵੇਗੀ। ਸਕੂਲ ਮੁਖੀ ਵੱਲੋਂ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਪਾਠਕ੍ਰਮ ਨਾਲ ਸਬੰਧਿਤ ਹੋਣ ਦੇ ਨਾਲ-ਨਾਲ ਉਨ੍ਹਾਂ ਦੀ ਜਾਣਕਾਰੀ ‘ਚ ਵਾਧਾ ਕਰਨ ਵਾਲਾ ਹੋਵੇ।

ਵਿਭਾਗ ਨੇ ਕਿਹਾ ਕਿ ਟੂਰ ’ਤੇ ਜਾਣ ਵਾਲੇ ਹਰ ਵਿਦਿਆਰਥੀ ਕੋਲ ਪਛਾਣ ਪੱਤਰ ਹੋਣਾ ਜ਼ਰੂਰੀ ਹੈ। ਸਕੂਲ ਮੁਖੀ ਵੱਲੋਂ ਇਕ ਪ੍ਰੋਫਾਰਮਾ ਤਿਆਰ ਕੀਤਾ ਜਾਵੇਗਾ, ਜਿਸ ‘ਚ ਵਿਦਿਆਰਥੀਆਂ ਦਾ ਪੂਰਾ ਵੇਰਵਾ ਜਿਵੇਂ ਕਿ ਮਾਤਾ-ਪਿਤਾ ਦਾ ਨਾਂ, ਘਰ ਦਾ ਪਤਾ, ਮੋਬਾਇਲ ਨੰਬਰ ਅਤੇ ਈ-ਮੇਲ ਆਈ. ਡੀ. ਲਿਖਿਆ ਹੋਵੇਗਾ ਅਤੇ ਇਸ ਵੇਰਵੇ ਦੀ ਇਕ ਕਾਪੀ ਵਿੱਦਿਅਕ ਟੂਰ ’ਤੇ ਜਾਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕੋਲ ਹੋਵੇਗੀ। ਸਕੂਲ ਮੁਖੀ ਵੱਲੋਂ ਵਿੱਦਿਅਕ ਟੂਰ ’ਤੇ ਜਾਣ ਵਾਲੇ ਵਿਦਿਆਰਥੀਆਂ ਨਾਲ ਸਕੂਲ ਦੇ ਸੀਨੀਅਰ ਅਤੇ ਜ਼ਿੰਮੇਵਾਰ ਅਧਿਆਪਕ ਦੀ ਡਿਊਟੀ ਲਗਾਈ ਜਾਵੇਗੀ ਅਤੇ ਟੂਰ ‘ਚ ਕੁੜੀਆਂ ਵੀ ਸ਼ਾਮਲ ਹਨ ਤਾਂ ਮਹਿਲਾ ਅਧਿਆਪਕਾਂ ਦਾ ਟੂਰ ਦੇ ਨਾਲ ਜਾਣਾ ਯਕੀਨੀ ਬਣਾਇਆ ਜਾਵੇਗਾ।

ਵਿਭਾਗ ਦੇ ਮੁਤਾਬਕ ਟੂਰ ਜਿਨ੍ਹਾਂ ਥਾਵਾਂ ’ਤੇ ਲੈ ਕੇ ਜਾਣਾ ਹੈ, ਉੱਥੋਂ ਦੇ ਕਮਿਸ਼ਨਰ/ਮੈਜਿਸਟ੍ਰੇਟ/ਸਬੰਧਿਤ ਅਥਾਰਟੀ ਨੂੰ ਸੂਚਿਤ ਕੀਤਾ ਜਾਵੇਗਾ। ਟੂਰ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਤੋਂ ਸਵੈ-ਘੋਸ਼ਣਾ ਲਈ ਜਾਵੇਗੀ ਕਿ ਉਹ ਟੂਰ ਲਈ ਬਣਾਏ ਨਿਯਮਾਂ ਦੇ ਪਾਬੰਦ ਹੋਣਗੇ ਅਤੇ ਸਕੂਲ ਮੁਖੀ ਸਵੈ-ਘੋਸ਼ਣਾ ਵਜੋਂ ਇਹ ਤੈਅ ਕਰੇਗਾ ਕਿ ਜਾਣ ਵਾਲੇ ਵਿਦਿਆਰਥੀਆਂ ਨੂੰ ਐਮਰਜੈਂਸੀ ਦੌਰਾਨ ਜ਼ਰੂਰੀ ਮੱਦਦ ਮੁਹੱਈਆ ਕਰਵਾਈ ਜਾਵੇਗੀ।

Tags: Punjab GovernmentPunjab Newspunjab school
Previous Post

ਗੈਂਗਸਟਰ ਲਾਰੇਂਸ ਬਿਸ਼ਨੋਈ ਦੀਆਂ ਵਧੀਆਂ ਮੁਸ਼ਕਿਲਾਂ, NIA ਨੇ ਕੀਤੀ ਹੁਣ ਤੱਕ ਦੀ ਵੱਡੀ ਕਾਰਵਾਈ

Next Post

ਵਿਵਾਦਾਂ ‘ਚ ਆਈ Dastan-E-Sirhind, SGPC ਨੇ ਲਿਆ ਸਖ਼ਤ ਐਕਸ਼ਨ

Next Post
ਵਿਵਾਦਾਂ ‘ਚ ਆਈ Dastan-E-Sirhind, SGPC ਨੇ ਲਿਆ ਸਖ਼ਤ ਐਕਸ਼ਨ

ਵਿਵਾਦਾਂ 'ਚ ਆਈ Dastan-E-Sirhind, SGPC ਨੇ ਲਿਆ ਸਖ਼ਤ ਐਕਸ਼ਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers