ਭਾਰਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਅਤੇ ਓਮੀਕ੍ਰੋਨ ਨੇ ਤੇਜ਼ੀ ਫੜੀ ਹੈ। ਇਸ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਮੁਤਾਬਕ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਲਈ 7 ਦਿਨਾਂ ਦਾ ਹੋਮ ਕੁਆਰੰਟੀਨ ਜ਼ਰੂਰੀ ਹੋਵੇਗਾ। ਅੱਠਵੇਂ ਦਿਨ ਯਾਤਰੀਆਂ ਦਾ ਆਰਟੀ-ਪੀਸੀਆਰ ਟੈਸਟ ਕੀਤਾ ਜਾਵੇਗਾ। ਇਹ ਦਿਸ਼ਾ-ਨਿਰਦੇਸ਼ ਅੱਜ ਤੋਂ ਜਾਰੀ ਕੀਤੇ ਜਾ ਰਹੇ ਹਨ।
22 ਜਨਵਰੀ ਨੂੰ ਹੋਣ ਵਾਲੀ IBPS PO ਮੇਨ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ, ਇੰਝ ਕਰੋ ਡਾਊਨਲੋਡ
ਇਸ ਸਬੰਧ ਵਿਚ ਇਕ ਬਿਆਨ ਜਾਰੀ ਕਰਦੇ ਹੋਏ ਸਿਹਤ ਮੰਤਰਾਲੇ ਨੇ ਕਿਹਾ ਕਿ ਅੰਤਰਰਾਸ਼ਟਰੀ ਯਾਤਰੀਆਂ ਲਈ ਸੰਸ਼ੋਧਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਕੋਰੋਨਾ ਦੇ ਓਮਾਈਕ੍ਰੋਨ ਵੇਰੀਐਂਟ ਦੇ ਸੰਕਰਮਣ ਨੂੰ ਰੋਕਿਆ ਜਾ ਸਕੇ। ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ ਕਿ ਵਿਦੇਸ਼ਾਂ ਤੋਂ ਆਉਣ ਵਾਲਿਆਂ ਨੂੰ ਤੁਰੰਤ ਬਾਹਰ ਜਾਣ ਜਾਂ ਘੁੰਮਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੂੰ ਪਹਿਲਾਂ ਹੋਮ ਕੁਆਰੰਟੀਨ ਵਿੱਚ ਰਹਿਣਾ ਹੋਵੇਗਾ। ਇਸ ਤੋਂ ਅੱਠ ਦਿਨਾਂ ਬਾਅਦ ਆਰਟੀ-ਪੀਸੀਆਰ ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ।
ਸਰਕਾਰ ਦੀਆਂ ਪੂਰੀਆਂ ਹਦਾਇਤਾਂ ਪੜ੍ਹੋ
ਸਿਹਤ ਮੰਤਰਾਲੇ ਨੇ ਕਿਹਾ ਕਿ ਸਾਰੇ ਯਾਤਰੀਆਂ ਨੂੰ ਏਅਰ ਸੁਵਿਧਾ ਪੋਰਟਲ ‘ਤੇ ਆਪਣੇ ਬਾਰੇ ਪੂਰੀ ਅਤੇ ਸਹੀ ਜਾਣਕਾਰੀ ਦੇਣੀ ਹੋਵੇਗੀ। ਯਾਤਰਾ ਦੀ ਮਿਤੀ ਤੋਂ 14 ਦਿਨ ਪਹਿਲਾਂ ਕੀਤੀਆਂ ਗਈਆਂ ਹੋਰ ਯਾਤਰਾਵਾਂ ਦਾ ਵੇਰਵਾ ਵੀ ਦੇਣਾ ਹੋਵੇਗਾ। ਯਾਤਰੀ ਨੂੰ ਨੈਗੇਟਿਵ RT-PCR ਰਿਪੋਰਟ ਅਪਲੋਡ ਕਰਨੀ ਹੋਵੇਗੀ। ਇਹ ਟੈਸਟ ਯਾਤਰਾ ਦੀ ਮਿਤੀ ਤੋਂ ਵੱਧ ਤੋਂ ਵੱਧ 72 ਘੰਟੇ ਪਹਿਲਾਂ ਹੋਣਾ ਚਾਹੀਦਾ ਹੈ। ਟੈਸਟ ਰਿਪੋਰਟ ਦੀ ਭਰੋਸੇਯੋਗਤਾ ਦਾ ਹਲਫੀਆ ਬਿਆਨ ਵੀ ਦੇਣਾ ਹੋਵੇਗਾ। ਹਰੇਕ ਯਾਤਰੀ ਨੂੰ ਲਿਖਤੀ ਰੂਪ ਵਿੱਚ ਦੇਣਾ ਹੋਵੇਗਾ ਕਿ ਉਹ ਕੁਆਰੰਟੀਨ, ਸਿਹਤ ਨਿਗਰਾਨੀ ਨਾਲ ਸਬੰਧਤ ਸਾਰੇ ਨਿਯਮਾਂ ਦੀ ਪਾਲਣਾ ਕਰਨਗੇ। ਕੋਰੋਨਾ ਟੈਸਟ ਵਿੱਚ ਨੈਗੇਟਿਵ ਆਉਣ ਦੇ ਬਾਵਜੂਦ, ਯਾਤਰੀ 7 ਦਿਨਾਂ ਲਈ ਲਾਜ਼ਮੀ ਹੋਮ ਕੁਆਰੰਟੀਨ ਵਿੱਚ ਰਹਿਣਗੇ ਅਤੇ ਅੱਠਵੇਂ ਦਿਨ ਉਨ੍ਹਾਂ ਦਾ ਆਰਟੀਪੀਸੀਆਰ ਟੈਸਟ ਹੋਵੇਗਾ।
