RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਵੱਡੀ ਖ਼ਬਰ: ਅੰਮ੍ਰਿਤਸਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਚੱਲੀਆਂ ਤਾੜ-ਤਾੜ ਗੋਲੀਆਂ!

ਵੱਡੀ ਖ਼ਬਰ: ਅੰਮ੍ਰਿਤਸਰ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਚੱਲੀਆਂ ਤਾੜ-ਤਾੜ ਗੋਲੀਆਂ!

Jass Grewal by Jass Grewal
December 1, 2022
in ਪੰਜਾਬ
0 0
0
ਵੱਡੀ ਖ਼ਬਰ: ਅੰਮ੍ਰਿਤਸਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਚੱਲੀਆਂ ਤਾੜ-ਤਾੜ ਗੋਲੀਆਂ!

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਗੋਲੀਬਾਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਦਾ ਇਹ ਮੁਕਾਬਲਾ ਛੇਹਰਟਾ ਇਲਾਕੇ ਵਿਚ ਹੋਇਆ ਹੈ। ਪੁਲਿਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੂੰ ਇਕ ਘਰ ਦੀ ਪਾਣੀ ਵਾਲੀ ਟੈਂਕੀ ਵਿਚੋਂ ਚਾਰ ਪਿਸਟਲ ਅਤੇ ਦੋ ਪਿਸਟਲ ਘਰ ਦੇ ਪਿਛਲੇ ਪਾਸੇ ਤੋਂ ਬਰਾਮਦ ਹੋਏ ਹਨ।  ਇਹ ਗੈਂਗਸਟਰ ਇੱਕ ਕਤਲ ਕੇਸ ਵਿੱਚ ਲੋੜੀਂਦੇ ਸਨ। ਜਦੋਂ ਪੁਲਿਸ ਨੇ ਗੈਂਗਸਟਰਾਂ ਨੂੰ ਰੋਕਿਆ ਤਾਂ ਇਨ੍ਹਾਂ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ ਅਤੇ ਭੱਜ ਗਏ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਕੀਤੀ ਅਤੇ ਦੋਵੇਂ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ। ਫੜੇ ਗਏ ਇੱਕ ਗੈਂਗਸਟਰ ਦੀ ਪਛਾਣ ਰਵੀ ਵਜੋਂ ਹੋਈ ਹੈ। ਉਹ ਨਾਰਾਇਣਗੜ੍ਹ ਦਾ ਰਹਿਣ ਵਾਲਾ ਹੈ।

ਉਕਤ ਵਾਰਦਾਤ ਛੇਹਰਟਾ ਖੇਤਰ ਅਧੀਨ ਪੈਂਦੇ ਨਰਾਇਣਗੜ੍ਹ ਵਿੱਚ 40 ਫੁੱਟ ਰੋਡ ’ਤੇ ਵਾਪਰੀ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਕਾਰ ਵਿਚ ਕਰੀਬ 5 ਗੈਂਗਸਟਰ ਆ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ ਉਕਤ ਸਥਾਨ ‘ਤੇ ਨਾਕਾ ਲਾਇਆ। ਜਦੋਂ ਨਾਕੇ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਥੇ ਮੌਜੂਦ ਗੈਂਗਸਟਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਮੌਕੇ ‘ਤੇ ਹਫ਼ੜਾ-ਦਫ਼ੜੀ ਮਚ ਗਈ ਅਤੇ ਪੁਲਿਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ। ਇਸ ਦਾ ਫਾਇਦਾ ਉਠਾਉਂਦੇ ਹੋਏ ਗੈਂਗਸਟਰ ਗੱਡੀ ‘ਚ ਬੈਠ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੀ ਕਾਰ ਦਾ ਪਿੱਛਾ ਕਰਕੇ ਜਵਾਬੀ ਕਾਰਵਾਈ ਕੀਤੀ। ਪੁਲਿਸ ਤੋਂ ਬਚਣ ਲਈ ਗੈਂਗਸਟਰ ਇਕ ਘਰ ਵਿੱਚ ਵੜ ਗਏ। ਇਸ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਘਰ ‘ਚ ਦਾਖ਼ਲ ਹੋਏ ਦੋ ਗੈਂਗਸਟਰਾਂ ਨੂੰ ਤਲਾਸ਼ੀ ਮੁਹਿੰਮ ਚਲਾ ਕੇ ਕਾਬੂ ਕਰ ਲਿਆ ਗਿਆ। ਛੇਹਰਟਾ ਟਾਊਨ ਚੌਂਕੀ ਇੰਚਾਰਜ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਟੀਮ ਵੱਲੋਂ ਦੋ ਗੈਂਗਸਟਰਾਂ ਨੂੰ ਦਬੋਚ ਲਿਆ ਗਿਆ।  ਇਨ੍ਹਾਂ ਗੈਂਗਸਟਰਾਂ ਦੀ ਪਛਾਣ ਕਪੱਤਗੜ ਛੇਹਰਟਾ ਵਾਸੀ ਰਵੀ ਅਤੇ ਤਰਨਤਾਰਨ ਵਾਸੀ ਰਫੀ ਦੇ ਰੂਪ ਵਿੱਚ ਹੋਈ ਹੈ। ਇਨ੍ਹਾਂ ਦੇ ਕੋਲੋਂ ਜਿਨ੍ਹਾਂ ਦੇ ਕੋਲੋਂ 5 ਪਿਸਤੌਲ ਅਤੇ ਕਰੀਬ ਦੋ ਦਰਜਨ ਕਰਤੂਸ ਪੁਲਿਸ ਵੱਲੋਂ ਬਰਾਮਦ ਕੀਤੇ ਗਏ ਹਨ। ਪੁਲਿਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ।

Tags: Amritsar NewsGangsterPunjab NewsPunjab Police
Previous Post

ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈਕੇ ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼, ਵਿਦਿਆਰਥੀਆਂ ਲਈ ਵੱਡੀ ਖ਼ਬਰ

Next Post

Breaking News: ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਇੰਡ ਗੋਲਡੀ ਬਰਾੜ ਗ੍ਰਿਫ਼ਤਾਰ !

Next Post
Breaking News: ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਇੰਡ ਗੋਲਡੀ ਬਰਾੜ ਗ੍ਰਿਫ਼ਤਾਰ !

Breaking News: ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਇੰਡ ਗੋਲਡੀ ਬਰਾੜ ਗ੍ਰਿਫ਼ਤਾਰ !

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers