ਪੰਜਾਬ ਦੇ ਸਕੂਲਾਂ ਦਾ ਸਮਾਂ ਇਕ ਵਾਰ ਫਿਰ ਤੋਂ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਦੇ ਸਕੂਲ 1 ਅਪ੍ਰੈਲ ਤੋਂ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਛੁੱਟੀ ਹੋਵੇਗੀ। ਨਵਾਂ ਤੈਅ ਕੀਤਾ ਗਿਆ ਸਮਾਂ 30 ਸਤੰਬਰ 2023 ਤੱਕ ਚੱਲੇਗਾ। ਇਸ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ।
01 ਅਪ੍ਰੈਲ 2023 ਤੋਂ 30 ਸਤੰਬਰ 2023 ਤੱਕ….
ਸਕੂਲਾਂ ਦੇ ਸਮੇਂ ਵਿੱਚ ਤਬਦੀਲੀ….
ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ |
— Harjot Singh Bains (@harjotbains) March 31, 2023
ਸਿੱਖਿਆ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ।
