RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਰਕਾਰ ਨੂੰ ਦਿੱਤੇ ਅਲਟੀਮੇਟਮ ਦਾ ਸਮਾਂ ਪੂਰਾ, ਹੁਣ ਕੀ ਫੈਸਲਾ ਲੈਣਗੇ ਸਿੱਧੂ ਮੂਸੇਵਾਲਾ ਦੇ ਮਾਪੇ

ਸਰਕਾਰ ਨੂੰ ਦਿੱਤੇ ਅਲਟੀਮੇਟਮ ਦਾ ਸਮਾਂ ਪੂਰਾ, ਹੁਣ ਕੀ ਫੈਸਲਾ ਲੈਣਗੇ ਸਿੱਧੂ ਮੂਸੇਵਾਲਾ ਦੇ ਮਾਪੇ

Jass Grewal by Jass Grewal
November 27, 2022
in ਪੰਜਾਬ
Reading Time: 1 min read
0 0
0

ਪੰਜਾਬੀ ਇੰਡਸਟਰੀ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 6 ਮਹੀਨੇ ਹੋ ਗਏ ਹਨ ਅਤੇ ਅੱਜ ਵੀ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਇਨਸਾਫ ਨਹੀਂ ਮਿਲ ਪਾਇਆ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਸਮਰਥਨ ਕਰਦੇ ਰਹਿਣਗੇ ਪਰ ਉਹ ਲਗਾਤਾਰ ਆਪਣੇ ਬੇਟੇ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ ਪਰ ਹੁਣ ਤੱਕ ਉਸ ਨੂੰ ਜਾਂਚ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਹ ਜਾਣਨਾ ਚਾਹੁੰਦਾ ਹੈ ਕਿ ਉਸ ਦੇ ਪੁੱਤਰ ਦੀ ਮੌਤ ਪਿੱਛੇ ਕਿਹੜੀ ਤਾਕਤ ਸੀ। ਬੇਸ਼ੱਕ ਗੋਲ਼ੀ ਮਾਰਨ ਵਾਲੇ ਫੜ੍ਹੇ ਗਏ ਹਨ ਪਰ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੇਟੇ ਦੇ ਕਤਲ ਦੀ ਸਾਜਿਸ਼ ਰਚਣ ਵਾਲਿਆਂ ਤੱਕ ਸਰਕਾਰ ਪਹੁੰਚ ਕਰੇ, ਇਸ ਦੇ ਪਿੱਛੇ ਮਿਊਜ਼ਿਕ ਇੰਡਸਟਰੀ ਤੇ ਰਾਜਨੀਤਿਕ ਲੋਕ ਵੀ ਹੋ ਸਕਦੇ ਹਨ, ਜਿੰਨ੍ਹਾਂ ਨੇ ਉਸ ਦੇ ਬੇਟੇ ਨੂੰ ਪਾਸੇ ਕਰਕੇ ਆਪਣਾ ਧੰਦਾ ਚਲਾਇਆ।

ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਇੰਗਲੈਂਡ ਗਏ ਸੀ ਉਥੇ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਜਿਸ ਤੋਂ ਪਤਾ ਲਗਦਾ ਹੈ ਕਿ ਸਿੱਧੂ ਉਨ੍ਹਾਂ ਦਾ ਨਹੀਂ 150 ਦੇਸ਼ਾਂ ਦੇ ਬੇਟਾ ਬਣ ਚੁੱਕਿਆ ਸੀ। ਉਨ੍ਹਾਂ ਦੱਸਿਆ ਕਿ ਇੰਗਲੈਂਡ ਵਿੱਚ ਪੁਲਿਸ ਨੇ ਉਨ੍ਹਾਂ ਦੀ ਪੂਰੀ ਸੁਰੱਖਿਆ ਕੀਤੀ ਤੇ ਜੇ ਕੋਈ ਦਰਵਾਜੇ ਉੱਤੇ ਆਉਂਦਾ ਸੀ ਤਾਂ ਤਿੰਨ ਮਿੰਟਾਂ ਦੇ ਅੰਦਰ ਹੀ ਪੁਲਿਸ ਪਹੁੰਚ ਜਾਂਦੀ ਸੀ। ਬਲੌਕਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਨੇ ਵਿਦੇਸ਼ਾਂ ਵਿੱਚ ਪੱਗ ਤੇ ਪੰਜਾਬੀ ਨੂੰ ਘਰ-ਘਰ ਤੱਕ ਪਹੁੰਚਾਇਆ, ਉਨ੍ਹਾਂ ਕਿਹਾ ਕਿ ਇੰਗਲੈਂਡ ਵਿੱਚ ਬਹੁਤ ਸਾਰੇ ਲੋਕ ਮਿਲੇ ਜਿਨ੍ਹਾਂ ਦੀ ਤੀਜੀ ਪੀੜੀ ਸਿੱਧੂ ਦੀ ਬਦੌਲਤ ਹੀ ਪੰਜਾਬੀ ਬੋਲ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਦੇ ਐਸਐਸਪੀ ਨਾਲ ਮੁਲਾਕਾਤ ਕੀਤੀ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਭਰੋਸਾ ਦਿੱਤਾ ਕਿ ਜਾਂਚ ਤੇਜ਼ੀ ਨਾਲ ਚੱਲ ਰਹੀ ਹੈ।

ਦੱਸਣਾ ਬਣਦਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇਨਸਾਫ਼ ਦੀ ਲੜਾਈ ਲਈ ਪੰਜਾਬ ਸਰਕਾਰ ਨੂੰ 25 ਨਵੰਬਰ ਤਕ ਦਾ ਸਮਾਂ ਦੇ ਕੇ ਕਿਹਾ ਸੀ ਕਿ ਜੇਕਰ ਇਨਸਾਫ਼ ਦੀ ਲੜਾਈ ਸਹੀ ਰਸਤੇ ਨਾ ਤੁਰੀ ਤਾਂ ਉਹ ਦੇਸ਼ ਛੱਡ ਦੇਣਗੇ। ਇਸ ਦੇ ਚੱਲਦਿਆਂ ਉਹ ਅੱਜ ਮੂਸੇਵਾਲਾ ਦੇ ਪ੍ਰਸ਼ੰਸ਼ਕਾਂ ਨਾਲ ਮੀਟਿੰਗ ਕਰਨਗੇ ਅਤੇ ਆਪਣਾ ਅਗਲਾ ਫ਼ੈਸਲਾ ਲੈਣਗੇ।

Tags: Punjab GovernmentPunjab NewsSidhu MoosewalaSidhu Moosewala Murder Case
Previous Post

WhatsApp ਨੇ ਸਟੇਟਸ ਵਿਚ ਦਿੱਤਾ ਕਮਾਲ ਦਾ ਨਵਾਂ ਫੀਚਰ, ਜਾਣੋ ਕੀ ਹੋਵੇਗਾ ਖਾਸ!

Next Post

ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ ਵੱਡਾ ਝਟਕਾ, ਹੁਣ ਵਿਜੀਲੈਂਸ ਚਲਾਏਗੀ ਮੁਕੱਦਮਾ, ਮਿਲੀ ਇਜਾਜ਼ਤ

Next Post
ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ ਵੱਡਾ ਝਟਕਾ, ਹੁਣ ਵਿਜੀਲੈਂਸ ਚਲਾਏਗੀ ਮੁਕੱਦਮਾ, ਮਿਲੀ ਇਜਾਜ਼ਤ

ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ ਵੱਡਾ ਝਟਕਾ, ਹੁਣ ਵਿਜੀਲੈਂਸ ਚਲਾਏਗੀ ਮੁਕੱਦਮਾ, ਮਿਲੀ ਇਜਾਜ਼ਤ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers