RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਜਲੰਧਰ ਜ਼ਿਮਣੀ ਚੋਣ ਲਈ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਜਲੰਧਰ ਜ਼ਿਮਣੀ ਚੋਣ ਲਈ ਐਲਾਨਿਆ ਉਮੀਦਵਾਰ

Jass Grewal by Jass Grewal
April 11, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਹੁਣ ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਆਪਣੇ ਸਾਂਝੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ ਸੀਨੀਅਰ ਅਕਾਲੀ ਆਗੂ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਐਲਾਨਿਆ ਹੈ।

ਉਮੀਦਵਾਰ ਦਾ ਐਲਾਨ ਜਲੰਧਰ ਵਿਖੇ ਅਕਾਲੀ ਦਲ-ਬਸਪਾ ਦੀ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ। ਪ੍ਰੈੱਸ ਕਾਨਫਰੰਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਦੋਹਾਂ ਪਾਰਟੀਆਂ ਨੇ ਮਿਲ ਕੇ ਵਿਚਾਰ-ਵਟਾਂਦਰਾਂ ਕਰਕੇ ਸੁਖਵਿੰਦਰ ਸੁੱਖੀ ਨੂੰ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਆਖਿਆ ਕਿ ਇਹ ਦੇਸ਼ ਸਾਰੇ ਧਰਮਾਂ ਦਾ ਹੈ, ਇਸ ਲਈ ਅਕਾਲੀ ਦਲ ਤੇ ਬਸਪਾ ਦੀ ਸੋਚ ਹੈ ਕਿ ਦੇਸ਼ ਨੂੰ ਇਕੱਠਾ ਰੱਖਣ ਵਾਸਤੇ ਸਾਰੇ ਲੋਕਾਂ ਨੂੰ ਇਕ-ਜੁੱਟ ਰੱਖਿਆ ਜਾਵੇ।

ਬਾਦਲ ਨੇ ਆਖਿਆ ਕਿ ਅਸੀਂ ਲੋਕਾਂ ਨੂੰ ਜੋੜਨ ‘ਤੇ ਲੱਗੇ ਹੋਏ ਹਾਂ ਪਰ ਕਈ ਪਾਰਟੀਆਂ ਸਭ ਤੋੜ ਕੇ ਇਕ ਸੈਕਸ਼ਨ ਦੀਆਂ ਵੋਟਾਂ ਲੈਣ ਲਈ ਲੱਗੀਆਂ ਹੋਈਆਂ ਹਨ। ਇਸ ਲਈ ਅੱਜ ਸੁਖਵਿੰਦਰ ਸੁੱਖੀ ਨੂੰ ਅਕਾਲੀ-ਬਸਪਾ ਦੇ ਸਾਂਝਾ ਉਮੀਦਵਾਰ ਐਲਾਨ ਕੇ ਸਾਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ ਅਤੇ ਅਸੀਂ ਜਲਦ ਹੀ ਚੋਣ ਪ੍ਰਚਾਰ ਸ਼ੁਰੂ ਕਰਾਂਗੇ। ਸੁਖਬੀਰ ਬਾਦਲ ਨੇ ਆਖਿਆ ਕਿ ਮੈਨੂੰ ਪੂਰਾ ਆਸ ਹੈ ਕਿ ਦੋਵਾਂ ਪਾਰਟੀਆਂ ਦੇ ਸਮੁੱਚੇ ਵਰਕਰ ਦਿਨ-ਰਾਤ ਮਿਹਨਤ ਕਰਕੇ ਇਸ ਹਲਕੇ ‘ਚੋਂ ਜਿੱਤ ਹਾਸਲ ਕਰਨਗੇ। ਜ਼ਿਕਰਯੋਗ ਹੈ ਕਿ ਬੀਤੇ ਸ਼ਨੀਵਾਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਸੀ ਕਿ ਜਲੰਧਰ ਜ਼ਿਮਨੀ ਚੋਣ ਲਈ ਦੋਹੇਂ ਪਾਰਟੀਆਂ ਦਾ ਉਮੀਦਵਾਰ ਸਾਂਝਾ ਹੋਵੇਗਾ ਤੇ ਇਹ ਉਮੀਦਵਾਰ ਅਕਾਲੀ ਦਲ ਦਾ ਹੋਵੇਗਾ।

Previous Post

ਪਤੀ ਦੀ ਸੁਰੱਖਿਆ ਘੱਟ ਕਰਨ ‘ਤੇ ਪਤਨੀ ਨਵਜੋਤ ਕੌਰ ਸਿੱਧੂ ਦਾ ਚੜਿਆ ਪਾਰਾ, CM ਮਾਨ ਨੂੰ ਦਿੱਤੀ ਚੇਤਾਵਨੀ

Next Post

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਲਈ ਹੁਣ ਭਾਜਪਾ ਨੇ ਚੋਣ ਮੈਦਾਨ ਵਿਚ ਉਤਾਰਿਆ ਆਪਣਾ ਉਮੀਦਵਾਰ

Next Post
ਜਲੰਧਰ ਲੋਕ ਸਭਾ ਜ਼ਿਮਣੀ ਚੋਣ ਲਈ ਹੁਣ ਭਾਜਪਾ ਨੇ ਚੋਣ ਮੈਦਾਨ ਵਿਚ ਉਤਾਰਿਆ ਆਪਣਾ ਉਮੀਦਵਾਰ

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਲਈ ਹੁਣ ਭਾਜਪਾ ਨੇ ਚੋਣ ਮੈਦਾਨ ਵਿਚ ਉਤਾਰਿਆ ਆਪਣਾ ਉਮੀਦਵਾਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers