RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅੱਜ ਚੰਡੀਗੜ੍ਹ ‘ਚ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ |

Jass Grewal by Jass Grewal
September 29, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਐਕਸ਼ਨ ਵਿੱਚ ਆ ਗਿਆ ਹੈ। ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਨੂੰ ਮਨਾਉਣ ਵਿੱਚ ਲੱਗੇ ਹੋਏ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅੱਜ ਚੰਡੀਗੜ੍ਹ ‘ਚ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਅਕਾਲੀ ਦਲ ਵੱਲੋਂ ਮੋਹਾਲੀ ਤੋਂ ਚੰਡੀਗੜ੍ਹ ਤਕ ਰੋਸ ਮਾਰਚ ਕੀਤਾ ਜਾਵੇਗਾ, ਜਿਸ ਦੀ ਅਗਵਾਈ ਸੁਖਬੀਰ ਬਾਦਲ ਕਰਨਗੇ। ਇਸ ਰੋਸ ਮਾਰਚ ਦੇ ਸਵੇਰੇ 11 ਵਜੇ ਸ਼ੁਰੂ ਹੋਣ ਦੀ ਉਮੀਦ ਹੈ।

ਦੱਸ ਦੇਈਏ ਕਿ ਮਾਲਵਾ ਖੇਤਰ ‘ਚ ਕਪਾਹ ਦੀ ਫਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਇਸ ਦੀ ਵਿਸ਼ੇਸ਼ ਗਿਰਦਾਵਰੀ ਦੀ ਮੰਗ ਕੀਤੀ ਗਈ ਹੈ ਤੇ ਐਲਾਨ ਕੀਤਾ ਗਿਆ ਹੈ ਕਿ ਉਹ ਇਸ ਦੇ ਲਈ ਰੋਸ ਪ੍ਰਦਰਸ਼ਨ ਕਰਨਗੇ। ਇਸੇ ਤਹਿਤ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਸਰਕਾਰ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕਰ ਰਹੀ। ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਅਸਤੀਫੇ-ਅਸਤੀਫੇ ਦੀ ਖੇਡ ਖੇਡੀ ਜਾ ਰਹੀ ਹੈ ਤੇ ਅਕਾਲੀ ਦਲ ਇਸ ਦਾ ਪਰਦਾਫਾਸ਼ ਕਰੇਗਾ।

ਇਹ ਮੁੱਦਾ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰ ਬਾਦਲ ਨੇ ਚੁੱਕਿਆ ਸੀ। ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ ਸਰਕਾਰ ਨੂੰ ਹਜ਼ਾਰਾਂ ਏਕੜ ਬਰਬਾਦ ਹੋਈ ਫਸਲ ਦੀ ਗਿਰਦਾਵਰੀ ਕਰਵਾਉਣੀ ਚਾਹੀਦੀ ਹੈ ਤੇ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲਣਾ ਚਾਹੀਦਾ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਖੁਦ ਮਾਲਵੇ ਦੇ ਇਸ ਖੇਤਰ ‘ਚ ਗਏ ਤੇ ਜਾਂਚ ਦੇ ਆਦੇਸ਼ ਦਿੱਤੇ ਸਨ। ਇਸੇ ਕਰਕੇ ਅਕਾਲੀ ਦਲ ਵੱਲੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਅਕਾਲੀ ਦਲ ਦੇ ਵਰਕਰਾਂ ਨੂੰ ਸ਼ਾਇਦ ਮੁੱਖ ਮੰਤਰੀ ਦੀ ਕੋਠੀ ਤਕ ਜਾਣ ਦੀ ਇਜਾਜ਼ਤ ਨਹੀਂ ਮਿਲੇਗੀ, ਜਦਕਿ ਵੱਡੀ ਗਿਣਤੀ ‘ਚ ਟਰੈਕਟਰ ਉੱਥੇ ਪਹੁੰਚ ਰਹੇ ਹਨ।

Previous Post

ਕੇਜਰੀਵਾਲ ਅੱਜ ਪੰਜਾਬ ਪਹੁੰਚ ਕਰਨਗੇ ਵੱਡਾ ਐਲਾਨ |

Next Post

ਸਿੱਧੂ ਦੇ ਅਸਤੀਫ਼ੇ ਨੇ ਕਾਂਗਰਸ ‘ਚ ਲਿਆਂਦਾ ਭੁਚਾਲ |

Next Post
ਸਿੱਧੂ ਦੇ ਅਸਤੀਫ਼ੇ ਨੇ ਕਾਂਗਰਸ ‘ਚ ਲਿਆਂਦਾ ਭੁਚਾਲ |

ਸਿੱਧੂ ਦੇ ਅਸਤੀਫ਼ੇ ਨੇ ਕਾਂਗਰਸ 'ਚ ਲਿਆਂਦਾ ਭੁਚਾਲ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers