RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਾਬਕਾ ਮੁੱਖ ਮੰਤਰੀ ਚੰਨੀ ਬਾਰੇ RTI ਦਾ ਵੱਡਾ ਖ਼ੁਲਾਸਾ, ਤਿੰਨ ਮਹੀਨਿਆਂ ’ਚ ਖਾਣੇ ’ਤੇ ਖਰਚੇ 60 ਲੱਖ ਰੁਪਏ

ਸਾਬਕਾ ਮੁੱਖ ਮੰਤਰੀ ਚੰਨੀ ਬਾਰੇ RTI ਦਾ ਵੱਡਾ ਖ਼ੁਲਾਸਾ, ਤਿੰਨ ਮਹੀਨਿਆਂ ’ਚ ਖਾਣੇ ’ਤੇ ਖਰਚੇ 60 ਲੱਖ ਰੁਪਏ

Jass Grewal by Jass Grewal
January 1, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਵਿਦੇਸ਼ ਤੋਂ ਪਰਤਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਾਤਾਰ ਵਿਵਾਦਾਂ ਵਿਚ ਘਿਰਦੇ ਜਾ ਰਹੇ ਹਨ। ਇਸ ਵਾਰ ਚਰਚਾ ‘ਚ ਆਉਣ ਦਾ ਕਾਰਨ ਚੰਨੀ ਦੇ ਖਾਣੇ ਬਾਰੇ ਵੱਡਾ ਖ਼ੁਲਾਸਾ ਹੋਣਾ ਹੈ। ਦਰਅਸਲ ਪਤਾ ਲੱਗਾ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਮਹਿਜ਼ 90 ਕੁ ਦਿਨਾਂ ਦੇ ਖਾਣੇ ਦਾ ਬਿੱਲ 60 ਲੱਖ ਰੁਪਏ ਦਿੱਤਾ ਗਿਆ। ਇਹ ਖ਼ੁਲਾਸਾ ਆਰ. ਟੀ. ਆਈ. ਰਾਹੀਂ ਹੋਇਆ ਹੈ। ਆਰ. ਟੀ. ਆਈ. ਵਿਚ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ 3 ਮਹੀਨਿਆਂ ’ਚ ਸਾਬਕਾ ਮੁੱਖ ਮੰਤਰੀ ਚੰਨੀ ਦੇ ਭੋਜਨ ਉਤੇ 60 ਲੱਖ ਰੁਪਏ ਖਰਚ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਤਾਜ ਹੋਟਲ ਤੋਂ ਚੰਨੀ ਲਈ 3900 ਰੁਪਏ ਖਾਣੇ ਦੀ ਪਲੇਟ ਅਤੇ 2500 ਦਾ ਜੂਸ ਮੰਗਵਾਇਆ ਗਿਆ। ਲਗਾਤਾਰ 3 ਮਹੀਨਿਆਂ ਤੋਂ 70 ਲੋਕਾਂ ਦੇ ਖਾਣੇ ਦਾ ਬਿੱਲ ਸਰਕਾਰੀ ਖਰਚੇ ’ਤੇ ਆਇਆ ਹੈ।  ਆਰ. ਟੀ. ਆਈ. ਵਿਚ ਦੱਸਿਆ ਗਿਆ ਹੈ ਕਿ 70 ਲੋਕ 3 ਮਹੀਨਿਆਂ ਤੋਂ ਲਗਾਤਾਰ ਖਾਣਾ ਆਰਡਰ ਕਰਦੇ ਸਨ। ਇਸ ਤੋਂ ਇਲਾਵਾ ਚੋਣ ਜ਼ਾਬਤੇ ਤੋਂ ਬਾਅਦ ਚੰਨੀ ਨੇ ਇਕ ਰਾਤ ਦੀ ਪਾਰਟੀ ਲਈ 8 ਲੱਖ ਰੁਪਏ ਖਰਚ ਕੀਤੇ।

ਦੂਜੇ ਪਾਸੇ ਇਸ ਸੰਬੰਧੀ ਜਦੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦਾਸਤਾਨ-ਏ-ਸ਼ਹਾਦਤ ਦੇ ਆਪਣੇ ਬੇਟੇ ਦੇ ਵਿਆਹ ’ਚ 1.47 ਕਰੋੜ ਰੁਪਏ ਐਡਜਸਟ ਕਰਨ ਦੇ ਦੋਸ਼ਾਂ ਤੋਂ ਇਨਕਾਰ ਕੀਤਾ। ਉਨ੍ਹਾਂ ਦੱਸਿਆ ਕਿ ਉਹ ਘਰ ਦਾ ਸਾਦਾ ਖਾਣਾ ਖਾਂਦੇ ਹਨ। ਕਦੇ ਮਾਸ ਨਹੀਂ ਖਾਧਾ ਤੇ ਕਦੇ ਸ਼ਰਾਬ ਵੀ ਨਹੀਂ ਪੀਤੀ। ਇਸ ਤੋਂ ਇਲਾਵਾ ਉਹ ਕਦੇ ਵੀ ਕਿਸੇ ਨੂੰ ਰਾਤ ਨੂੰ ਖਾਣੇ ਜਾਂ ਪਾਰਟੀ ’ਤੇ ਨਹੀਂ ਬੁਲਾਉਂਦੇ, ਕਿਉਂਕਿ ਉਹ ਨਾ ਤਾਂ ਸ਼ਰਾਬ ਪੀਂਦੇ ਹਨ ਅਤੇ ਨਾ ਹੀ ਕਿਸੇ ਨੂੰ ਪਿਲਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਦਲੇ ਦੀ ਨੀਤੀ ਨਾਲ ਸਾਜ਼ਿਸ਼ ਤਹਿਤ ਉਨ੍ਹਾਂ ਨੂੰ ਬਦਨਾਮ ਕਰ ਰਹੀ ਹੈ। ਚੰਨੀ ਨੇ ਸਪੱਸ਼ਟ ਕੀਤਾ ਕਿ ਉਹ ਸਾਰੇ ਦੋਸ਼ਾਂ ਅਤੇ ਸਾਜ਼ਿਸ਼ਾਂ ਦਾ ਆਪਣੇ ਦਮ ‘ਤੇ ਸਾਹਮਣਾ ਕਰਨਗੇ ਅਤੇ ਜਨਤਾ ਅਤੇ ਹੋਰਾਂ ਨੂੰ ਨਾਲ ਲੈ ਕੇ ਵਿਰੋਧ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੀ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ।

Tags: Charanjit Singh ChanniPolitics NewsPunjab NewsStatement
Previous Post

ਸ਼ਾਨਦਾਰ ਆਤਿਸ਼ਬਾਜ਼ੀ ਨਾਲ ਆਸ੍ਰਟੇਲੀਆ ਤੇ ਨਿਊਜ਼ੀਲੈਂਡ ‘ਚ ਨਵੇਂ ਸਾਲ 2023 ਦਾ ਸੁਆਗਤ

Next Post

ਸਾਲ 2023 ਦੇ ਪਹਿਲੇ ਦਿਨ ਤੋਂ ਹੋਣਗੇ ਇਹ ਬਦਲਾਅ, ਲੋਕਾਂ ‘ਤੇ ਪਵੇਗਾ ਵੱਡਾ ਅਸਰ

Next Post
ਸਾਲ 2023 ਦੇ ਪਹਿਲੇ ਦਿਨ ਤੋਂ ਹੋਣਗੇ ਇਹ ਬਦਲਾਅ, ਲੋਕਾਂ ‘ਤੇ ਪਵੇਗਾ ਵੱਡਾ ਅਸਰ

ਸਾਲ 2023 ਦੇ ਪਹਿਲੇ ਦਿਨ ਤੋਂ ਹੋਣਗੇ ਇਹ ਬਦਲਾਅ, ਲੋਕਾਂ ‘ਤੇ ਪਵੇਗਾ ਵੱਡਾ ਅਸਰ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers