RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਸਾਬਕਾ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ Life Time Achievement Honour ਨਾਲ ਕੀਤਾ ਜਾਵੇਗਾ ਸਨਮਾਨਿਤ

ਸਾਬਕਾ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ Life Time Achievement Honour ਨਾਲ ਕੀਤਾ ਜਾਵੇਗਾ ਸਨਮਾਨਿਤ

Jass Grewal by Jass Grewal
February 1, 2023
in ਦੇਸ਼, ਵਿਦੇਸ਼
0 0
0
ਸਾਬਕਾ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ Life Time Achievement Honour ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਸਾਬਕਾ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਹਾਲ ਹੀ ਵਿਚ ‘ਇੰਡੀਆ-ਯੂ.ਕੇ. ਅਚੀਵਰਸ ਆਨਰਸ’ ਵਲੋਂ ਲੰਡਨ ਵਿਚ ਆਰਥਿਕ ਅਤੇ ਸਿਆਸੀ ਖੇਤਰ ਵਿਚ ਯੋਗਦਾਨ ਲਈ ‘ਲਾਈਫਟਾਈਮ ਅਚੀਵਮੈਂਟ ਆਨਰ’ ਨਾਲ ਸਨਮਾਨਿਤ ਕੀਤਾ ਜਾਵੇਗਾ। ਪਿਛਲੇ ਹਫਤੇ ਇੱਕ ਅਵਾਰਡ ਸਮਾਰੋਹ ਵਿੱਚ ਘੋਸ਼ਿਤ ਕੀਤਾ ਗਿਆ ਇਹ ਸਨਮਾਨ ਬਾਅਦ ਵਿੱਚ ਨੈਸ਼ਨਲ ਇੰਡੀਅਨ ਸਟੂਡੈਂਟਸ ਐਂਡ ਅਲੂਮਨੀ ਯੂਨੀਅਨ (ਐਨਆਈਐਸਏਯੂ) ਯੂਕੇ ਦੁਆਰਾ ਨਵੀਂ ਦਿੱਲੀ ਵਿੱਚ ਡਾ. ਸਿੰਘ ਨੂੰ ਸੌਂਪਿਆ ਜਾਵੇਗਾ।

‘ਨੈਸ਼ਨਲ ਇੰਡੀਅਨ ਸਟੂਡੈਂਟਸ ਐਂਡ ਏਲੁਮਨੀ ਯੂਨੀਅਨ ਯੂਨਾਈਟਿਡ ਕਿੰਗਡਮ’ (ਐੱਨ. ਆਈ. ਐੱਸ. ਏ. ਯੂ.-ਯੂ. ਕੇ.) ਬਾਅਦ ਦੀ ਇਕ ਤਾਰੀਖ਼ ’ਤੇ ਨਵੀਂ ਦਿੱਲੀ ਵਿਚ ਡਾ. ਮਨਮੋਹਨ ਸਿੰਘ ਨੂੰ ਇਸ ਨਾਲ ਸਨਮਾਨਿਤ ਕਰੇਗਾ। ਐੱਨ. ਆਈ. ਐੱਸ. ਏ. ਯੂ.-ਯੂ. ਕੇ. ਵਲੋਂ ‘ਇੰਡੀਆ-ਯੂ. ਕੇ. ਅਚੀਵਰਸ ਆਨਰਸ’ ਬ੍ਰਿਟੇਨ ਦੇ ਕੌਮਾਂਤਰੀ ਵਪਾਰ ਵਿਭਾਗ (ਡੀ. ਆਈ. ਟੀ.) ਅਤੇ ‘ਬ੍ਰਿਟਿਸ਼ ਕੌਂਸਲ ਇਨ ਇੰਡੀਆ’ ਦੇ ਸਹਿਯੋਗ ਨਾਲ ਬ੍ਰਿਟੇਨ ਦੀਆਂ ਯੂਨੀਵਰਸਿਟੀਆਂ ਵਿਚ ਸਿੱਖਿਆ ਹਾਸਲ ਕਰ ਕੇ ਜੀਵਨ ਵਿਚ ਪ੍ਰਾਪਤੀ ਹਾਸਲ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ। ‘ਲਾਈਫ ਟਾਈਮ ਅਚੀਵਮੈਂਟ ਆਨਰ’ ਆਕਸਫੋਰਡ ਅਤੇ ਕੈਂਬਰਿਜ ਯੂਨੀਵਰਸਿਟੀਆਂ ਵਿੱਚ ਡਾ: ਸਿੰਘ ਦੇ ਯੋਗਦਾਨ ਨੂੰ ਰੇਖਾਂਕਿਤ ਕਰਦਾ ਹੈ।

ਆਪਣੇ ਲਿਖਤੀ ਸੰਦੇਸ਼ ਵਿੱਚ ਡਾ: ਸਿੰਘ ਨੇ ਕਿਹਾ, “ਮੈਂ ਇਸ ਲਈ ਬਹੁਤ ਧੰਨਵਾਦੀ ਹਾਂ ਜੋ ਖਾਸ ਤੌਰ ‘ਤੇ ਬਹੁਤ ਹੀ ਸਾਰਥਕ ਹੈ, ਕਿਉਂਕਿ ਇਹ ਨੌਜਵਾਨਾਂ ਵੱਲੋਂ ਦਿੱਤਾ ਗਿਆ ਹੈ ਜੋ ਸਾਡੇ ਦੇਸ਼ ਅਤੇ ਇਨ੍ਹਾਂ ਦੋਵਾਂ ਦੇਸ਼ਾਂ ਦੇ ਵਿਚਕਾਰ ਸਬੰਧਾਂ ਦੇ ਭਵਿੱਖ ਹਨ।” ਸਾਲ 2004 ਤੋਂ 2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ 90 ਸਾਲਾ ਸਿੰਘ ਨੇ ਕਿਹਾ ਕਿ ਭਾਰਤ ਅਤੇ ਯੂਕੇ ਦੇ ਸਬੰਧਾਂ ਨੂੰ ਸਾਡੀ ਵਿਦਿਅਕ ਭਾਈਵਾਲੀ ਨੇ ਸੱਚਮੁੱਚ ਪਰਿਭਾਸ਼ਿਤ ਕੀਤਾ ਹੈ। ਸਾਡੇ ਦੇਸ਼ ਦੇ ਸੰਸਥਾਪਕ ਮਹਾਤਮਾ ਗਾਂਧੀ, ਜਵਾਹਰ ਲਾਲ ਨਹਿਰੂ, ਡਾ. ਭੀਮ ਰਾਓ ਅੰਬੇਡਕਰ, ਸਰਦਾਰ ਪਟੇਲ ਅਤੇ ਹੋਰ ਬਹੁਤ ਸਾਰੇ ਲੋਕਾਂ ਨੇ ਬ੍ਰਿਟੇਨ ਵਿੱਚ ਪੜ੍ਹਾਈ ਕੀਤੀ ਹੈ ਅਤੇ ਮਹਾਨ ਨੇਤਾ ਬਣੇ ਅਤੇ ਇੱਕ ਅਜਿਹੀ ਵਿਰਾਸਤ ਛੱਡ ਗਏ, ਜੋ ਭਾਰਤ ਅਤੇ ਦੁਨੀਆ ਨੂੰ ਪ੍ਰੇਰਿਤ ਕਰ ਰਹੀ ਹੈ। ਬੀਤੇ ਸਾਲਾਂ ਵਿਚ ਕਈ ਭਾਰਤੀ ਵਿਦਿਆਰਥੀਆਂ ਨੂੰ ਯੂਕੇ ਵਿੱਚ ਪੜ੍ਹਨ ਦਾ ਮੌਕਾ ਮਿਲਿਆ ਹੈ।

Tags: indiaInternational NewsNational Newspunjabi news
Previous Post

ਮੋਦੀ ਸਰਕਾਰ ਦਾ 10ਵਾਂ ਬਜਟ ਪੇਸ਼ ਕਰਨਗੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ

Next Post

ਪੰਜਾਬ ਦੇ CM ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀ ਸਾਲ 2023 ਦੀ ਡਾਇਰੀ ਕੀਤੀ ਰਿਲੀਜ਼

Next Post
ਪੰਜਾਬ ਦੇ CM ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀ ਸਾਲ 2023 ਦੀ ਡਾਇਰੀ ਕੀਤੀ ਰਿਲੀਜ਼

ਪੰਜਾਬ ਦੇ CM ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀ ਸਾਲ 2023 ਦੀ ਡਾਇਰੀ ਕੀਤੀ ਰਿਲੀਜ਼

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers