RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੁਨੀਆਂ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਲੈਕੇ SGPC ਦਾ ਵੱਡਾ ਫੈਸਲਾ, ਸਾਦੇ ਲੰਗਰ ਲਗਾਉਣ ਦੀ ਕੀਤੀ ਅਪੀਲ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਲੈਕੇ SGPC ਦਾ ਵੱਡਾ ਫੈਸਲਾ, ਸਾਦੇ ਲੰਗਰ ਲਗਾਉਣ ਦੀ ਕੀਤੀ ਅਪੀਲ

Jass Grewal by Jass Grewal
December 13, 2022
in ਦੁਨੀਆਂ, ਪੰਜਾਬ
Reading Time: 1 min read
0 0
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਇਕ ਅਹਿਮ ਫੈਸਲਾ ਲਿਆ ਗਿਆ ਹੈ ਕਿ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬਾਨ ਅੰਦਰ 15 ਤੋਂ 31 ਦਸੰਬਰ ਤੱਕ ਸਾਦਾ ਲੰਗਰ ਬਣਾਇਆ ਜਾਵੇਗਾ। ਇਨ੍ਹਾਂ ਦਿਨਾਂ ਵਿਚ ਲੰਗਰਾਂ ਅੰਦਰ ਮਿੱਠੇ ਪਕਵਾਨ ਤਿਆਰ ਨਹੀਂ ਕੀਤੇ ਜਾਣਗੇ ਅਤੇ ਸਿਰੋਪਾਓ ਦੇਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਰਹੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੀ ਭਾਵਨਾ ਦੇ ਅਨੁਕੂਲ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਗੁਰਦੁਆਰਾ ਸਾਹਿਬਾਨ ਅੰਦਰ ਸ਼ਾਮ ਨੂੰ 4 ਤੋਂ 6 ਵਜੇ ਦਰਮਿਆਨ ਹੈੱਡ ਗ੍ਰੰਥੀ ਗੁਰਦੁਆਰਾ ਸਟਾਫ਼ ਸਮੇਤ ਗੁਰਬਾਣੀ ਜਾਪ ਵੀ ਕਰਨਗੇ। ਉਨ੍ਹਾਂ ਵਿਸ਼ਵ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਹਰ ਗੁਰਦੁਆਰਾ ਸਾਹਿਬ ਅੰਦਰ ਇਸ ਫੈਲਸੇ ਨੂੰ ਲਾਗੂ ਕਰਨ।

ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਛਾਪਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ‘ਨਿੱਕੀਆਂ ਜਿੰਦਾਂ ਵੱਡਾ ਸਾਕਾ’ ਨਾਂ ਦੀ ਸਚਿੱਤਰ ਪੁਸਤਕ ਪੰਜਾਬੀ ਤੇ ਅੰਗਰੇਜ਼ੀ ਵਿਚ ਲੰਮੇ ਅਰਸੇ ਤੋਂ ਛਾਪੀ ਜਾ ਰਹੀ ਹੈ, ਜਿਸ ਨੂੰ ਹੁਣ ਬੰਗਾਲੀ, ਮਰਾਠੀ, ਗੁਜਰਾਤੀ, ਕੰਨੜ, ਤੇਲਗੂ, ਮਲਿਆਲਮ, ਹਿੰਦੀ, ਤਾਮਿਲ ਤੇ ਉਰਦੂ ਵਿਚ ਵੀ ਜਾਰੀ ਕੀਤਾ ਜਾਵੇਗਾ। ਇਸ ਦੇ ਵੱਖ-ਵੱਖ ਭਾਸ਼ਾਵਾਂ ਵਿਚ ਖਰੜੇ ਤਿਆਰ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਨੂੰ ਵਿਦਵਾਨਾਂ ਪਾਸੋਂ ਜਾਂਚ ਉਪਰੰਤ ਸੰਗਤ ਅਰਪਣ ਕੀਤਾ ਜਾਵੇਗਾ।

 

 

Tags: Harjinder Singh DhamiNew Orders
Previous Post

Breaking News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਨਵੇਂ ਬਣੇ ਸਰਪ੍ਰਸਤ ਦਾ ਹੋਇਆ ਦੇਹਾਂਤ

Next Post

ਪੁਰਾਣੀ ਪੈਨਸ਼ਨ ਸਕੀਮ ਨਹੀਂ ਹੋਵੇਗੀ ਬਹਾਲ, ਕੇਂਦਰ ਨੇ ਪੰਜਾਬ ਨੂੰ ਕੀਤੀ ਕੋਰੀ ਨਾਂਹ

Next Post
ਪੁਰਾਣੀ ਪੈਨਸ਼ਨ ਸਕੀਮ ਨਹੀਂ ਹੋਵੇਗੀ ਬਹਾਲ, ਕੇਂਦਰ ਨੇ ਪੰਜਾਬ ਨੂੰ ਕੀਤੀ ਕੋਰੀ ਨਾਂਹ

ਪੁਰਾਣੀ ਪੈਨਸ਼ਨ ਸਕੀਮ ਨਹੀਂ ਹੋਵੇਗੀ ਬਹਾਲ, ਕੇਂਦਰ ਨੇ ਪੰਜਾਬ ਨੂੰ ਕੀਤੀ ਕੋਰੀ ਨਾਂਹ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers