RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਸਿੱਖਾਂ ਖਿਲਾਫ ਬੋਲ ਕੇ ਕਸੂਤੀ ਘਿਰੀ ਕੰਗਣਾ, ਕਾਰਵਾਈ ਕਰਾਉਣ ਲਈ ਮੁੰਬਈ ਪਹੁੰਚਿਆ ਵਫਦ

Jass Grewal by Jass Grewal
November 22, 2021
in ਕਿਸਾਨੀ ਸੰਘਰਸ਼
Reading Time: 1 min read
0 0
0

ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇੱਥੇ ਅਦਾਕਾਰਾ ਕੰਗਨਾ ਰਣੌਤ ਦੀ ਨਫ਼ਰਤ ਭਰੀ ਫ਼ਿਰਕੂ ਟਿੱਪਣੀ ਲਈ ਸ਼ਿਕਾਇਤ ਦਰਜ ਕਰਵਾਈ ਜਾਵੇਗੀ।ਇਸ ਤੋਂ ਬਾਅਦ ਵਫ਼ਦ ਦੁਪਹਿਰ 1 ਵਜੇ ਰਾਜ ਗ੍ਰਹਿ ਮੰਤਰੀ ਨੂੰ ਮਿਲਣ ਲਈ ਮਹਾਰਾਸ਼ਟਰ ਸਕੱਤਰੇਤ ਪਹੁੰਚੇਗਾ।
ਅਦਾਕਾਰ ਕੰਗਣਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਬੇਲੋੜੀਆਂ ਤੇ ਵਿਵਾਦਤ ਟਿੱਪਣੀਆਂ ਕਰਕੇ ਉਸ ਦੀ ਦੁਨੀਆ ਭਰ ਵਿੱਚ ਅਲੋਚਨਾ ਹੋ ਰਹੀ ਹੈ। ਹੁਣ ਸਿੱਖ ਭਾਈਚਾਰੇ ਖਿਲਾਫ ਕੀਤੀ ਟਿੱਪਣੀ ਉਸ ਨੂੰ ਕਾਫੀ ਭਾਰੀ ਪੈ ਰਹੀ ਹੈ। ਕੰਗਣਾ ਖਿਲਾਫ ਕਈ ਸ਼ਿਕਾਇਤਾਂ ਦਰਜ ਹੋ ਚੁੱਕੀਆਂ ਹਨ। ਹੁਣ ਕੰਗਣਾ ਖਿਲਾਫ ਕਾਰਵਾਈ ਲਈ ਅਕਾਲੀ ਲੀਡਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਵਫ਼ਦ ਮੁੰਬਈ ਪਹੁੰਚਿਆ ਹੈ।

ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇੱਥੇ ਅਦਾਕਾਰਾ ਕੰਗਨਾ ਰਣੌਤ ਦੀ ਨਫ਼ਰਤ ਭਰੀ ਫ਼ਿਰਕੂ ਟਿੱਪਣੀ ਲਈ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਇਸ ਤੋਂ ਬਾਅਦ ਵਫ਼ਦ ਦੁਪਹਿਰ 1 ਵਜੇ ਰਾਜ ਗ੍ਰਹਿ ਮੰਤਰੀ ਨੂੰ ਮਿਲਣ ਲਈ ਮਹਾਰਾਸ਼ਟਰ ਸਕੱਤਰੇਤ ਪਹੁੰਚੇਗਾ। ਮਨਜਿੰਦਰ ਸਿਰਸਾ ਨੇ ਕਿਹਾ ਕਿ ਕੰਗਣਾ ਨੇ ਗਲਤ ਟਿੱਪਣੀ ਕਰਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਸ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਦੱਸ ਦਈਏ ਕਿ ਕੰਗਨਾ ਨੇ ਸੋਸ਼ਲ ਮੀਡੀਆ ’ਤੇ ਇੰਦਰਾ ਗਾਂਧੀ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, ‘ਖਾਲਿਸਤਾਨੀ ਅੱਤਵਾਦੀ ਅੱਜ ਭਾਵੇ ਸਰਕਾਰ ਦੀ ਬਾਂਹ ਮਰੋੜ ਰਹੇ ਹੋਣ ਪਰ ਉਸ ਔਰਤ ਨੂੰ ਨਾ ਭੁੱਲਣਾ। ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਨੇ ਇਨ੍ਹਾਂ ਨੂੰ ਆਪਣੀ ਜੁੱਤੀ ਹੇਠਾਂ ਕੁਚਲ ਦਿੱਤਾ ਸੀ। ਉਸ ਨੇ ਇਸ ਦੇਸ਼ ਨੂੰ ਕਿੰਨੀ ਵੀ ਤਕਲੀਫ ਦਿੱਤੀ ਹੋਵੇ। ਉਸ ਨੇ ਆਪਣੀ ਜਾਨ ਦੀ ਕੀਮਤ ’ਤੇ ਇਨ੍ਹਾਂ ਨੂੰ ਮੱਛਰਾਂ ਦੀ ਤਰ੍ਹਾਂ ਮਸਲ ਦਿੱਤਾ ਪਰ ਦੇਸ਼ ਦੇ ਟੁੱਕੜੇ ਨਹੀਂ ਹੋਣ ਦਿੱਤੇ। ਉਨ੍ਹਾਂ ਦੀ ਮੌਤ ਤੋਂ ਦਹਾਕੇ ਬਾਅਦ ਇਹ ਅੱਜ ਵੀ ਉਸ ਨਾਂ ਨਾਲ ਕੰਬਦੇ ਹਨ। ਇਨ੍ਹਾਂ ਨੂੰ ਉਹੋ ਜਿਹਾ ਹੀ ਗੁਰੂ ਚਾਹੀਦਾ ਹੈ। ਖਾਲਿਸਤਾਨੀ ਅੰਦੋਲਨ ਦੇ ਉਭਾਰ ਨਾਲ ਉਨ੍ਹਾਂ ਦੀ ਕਹਾਣੀ ਪਹਿਲਾਂ ਤੋਂ ਵੱਧ ਪ੍ਰਸੰਗਿਕ ਹੈ। ਬਹੁਤ ਜਲਦੀ ਤੁਹਾਡੇ ਲਈ ਲੈ ਕੇ ਆ ਰਹੇ ਹਨ #ਐਮਰਜੈਂਸੀ।’

ਕੰਗਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ’ਚ ਖੇਤੀ ਕਾਨੂੰਨਾਂ ਦੀ ਵਾਪਸੀ ਬਾਰੇ ਲਿਖਿਆ, ‘ਜੇਕਰ ਧਰਮ ਬੁਰਾਈ ’ਤੇ ਜਿੱਤ ਹਾਸਲ ਕਰਦਾ ਹੈ ਤਾਂ ਉਹ ਉਸ ਨੂੰ ਬੇਅਸਰ ਕਰ ਦਿੰਦਾ ਹੈ ਪਰ ਜਦੋਂ ਬੁਰਾਈ ਧਰਮ ’ਤੇ ਜਿੱਤ ਹਾਸਲ ਕਰਦੀ ਹੈ ਤਾਂ ਉਹ ਵੀ ਬੁਰਾਈ ਬਣ ਜਾਂਦੀ ਹੈ। ਗਲਤ ਦਾ ਸਾਥ ਦੇਣਾ ਤੁਹਾਨੂੰ ਵੀ ਗਲਤ ਬਣਾ ਦਿੰਦਾ ਹੈ।’

Previous Post

ਏਅਰਟੈੱਲ ਨੇ ਵਧਾਏ ਰੇਟ, ਹੁਣ ਜਾਣੋ ਕਿਸ ਪਲਾਨ ਲਈ ਕਿੰਨੇ ਪੈਸੇ ਦੇਣੇ ਪੈਣਗੇ

Next Post

ਉਪ ਮੁੱਖ ਮੰਤਰੀ ਰੰਧਾਵਾ ਵਲੋਂ ਰਾਤ ਸਮੇਂ ਪੁਲਿਸ ਨੂੰ ਗਸ਼ਤ ਵਧਾਉਣ ਦੇ ਦਿੱਤੇ ਸਖ਼ਤ ਨਿਰਦੇਸ਼ |

Next Post
ਉਪ ਮੁੱਖ ਮੰਤਰੀ ਰੰਧਾਵਾ ਵਲੋਂ ਰਾਤ ਸਮੇਂ ਪੁਲਿਸ ਨੂੰ ਗਸ਼ਤ ਵਧਾਉਣ ਦੇ ਦਿੱਤੇ ਸਖ਼ਤ ਨਿਰਦੇਸ਼ |

ਉਪ ਮੁੱਖ ਮੰਤਰੀ ਰੰਧਾਵਾ ਵਲੋਂ ਰਾਤ ਸਮੇਂ ਪੁਲਿਸ ਨੂੰ ਗਸ਼ਤ ਵਧਾਉਣ ਦੇ ਦਿੱਤੇ ਸਖ਼ਤ ਨਿਰਦੇਸ਼ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers