RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਿੱਖਾਂ ਨੂੰ ਜਲਦ ਮਿਲ ਸਕਦੀ ਵੱਡੀ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਕਰ ਰਹੀ ਤਿਆਰੀ

ਸਿੱਖਾਂ ਨੂੰ ਜਲਦ ਮਿਲ ਸਕਦੀ ਵੱਡੀ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਕਰ ਰਹੀ ਤਿਆਰੀ

Jass Grewal by Jass Grewal
November 22, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਸੂਤਰਾਂ ਅਨੁਸਾਰ ਆਉਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ’ਚ ਪੰਜਾਬ ਸਰਕਾਰ ਆਨੰਦ ਮੈਰਿਜ ਐਕਟ ’ਚ ਸੋਧ ਦੇ ਖਰੜੇ ਨੂੰ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਰੱਖਿਆ ਜਾਵੇਗਾ। ਨਵੀਂ ਸੋਧ ਮੁਤਾਬਕ ਆਨੰਦ ਮੈਰਿਜ ਐਕਟ ਤਹਿਤ ਵਿਆਹ ਹੁਣ ਕਿਤੇ ਵੀ ਰਜਿਸਟਰਡ ਹੋ ਸਕੇਗਾ। ਸੋਧ ਐਕਟ ਦੀ ਧਾਰਾ 4 ’ਚ ਕੀਤਾ ਜਾਣਾ ਹੈ, ਜਿੱਥੇ ਵਿਆਹ ਦੇ ਅਧਿਕਾਰ ਖੇਤਰ ਦਾ ਸਵਾਲ ਆਉਂਦਾ ਹੈ। ਸਾਲ 2016 ’ਚ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਆਨੰਦ ਮੈਰਿਜ ਐਕਟ ਹੋਂਦ ’ਚ ਆਇਆ ਸੀ ਪਰ ਇਸ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਸਕਿਆ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਈ ਅਤੇ ਉਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੀ ਆਈ ਪਰ ਇਸ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਜਾ ਸਕਿਆ। ਸ਼ੁਰੂ ’ਚ ਇਸ ਐਕਟ ’ਚ ਮੁਸ਼ਕਲਾਂ ਰਹੀਆਂ ਹਨ। ਵਿਆਹ ਨੂੰ ਹਿੰਦੂ ਵਿਆਹ ਵਜੋਂ ਰਜਿਸਟਰਡ ਕੀਤਾ ਜਾਂਦਾ ਰਿਹਾ। ਇਸ ਕਾਰਨ ਵਿਦੇਸ਼ ਜਾਣ ਵਾਲੇ ਜੋੜਿਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਉੱਥੇ ਉਨ੍ਹਾਂ ਨੂੰ ਵਿਦੇਸ਼ ’ਚ ਜਾ ਕੇ ਇਹ ਸਾਬਤ ਕਰਨਾ ਮੁਸ਼ਕਲ ਹੋ ਜਾਂਦਾ ਸੀ ਕਿ ਉਹ ਹਿੰਦੂ ਜੋੜਾ ਹੈ ਜਾਂ ਸਿੱਖ। ਇਸ ਤੋਂ ਬਾਅਦ ਉਸ ’ਚ ਸੋਧ ਕੀਤੀ ਗਈ ਅਤੇ ਫਿਰ ਵਿਆਹ ਸਿੱਖ ਮੈਰਿਜ ਐਕਟ ਤਹਿਤ ਰਜਿਸਟਰ ਹੋਣ ਲੱਗਾ। ਸੱਤ ਹਜ਼ਾਰ ਤੋਂ ਵੱਧ ਵਿਆਹ ਆਨੰਦ ਮੈਰਿਜ ਐਕਟ ਤਹਿਤ ਰਜਿਸਟਰਡ ਕੀਤੇ ਗਏ ਹਨ ਪਰ ਇਸ ਦੌਰਾਨ ਵੱਡੀ ਮੁਸ਼ਕਲ ਇਹ ਰਹੀ ਕਿ ਵਿਆਹ ਦੀ ਰਜਿਸਟ੍ਰੇਸ਼ਨ ਸਿਰਫ਼ ਉੱਥੇ ਹੀ ਕੀਤੀ ਜਾਂਦੀ ਸੀ ਜਿੱਥੇ ਵਿਆਹ ਹੋਇਆ ਸੀ।

ਯਾਨੀ ਜੇਕਰ ਲਾੜਾ ਜਾਂ ਲਾੜੀ ਆਪਣੇ ਜੱਦੀ ਸ਼ਹਿਰ ’ਚ ਆਪਣਾ ਵਿਆਹ ਰਜਿਸਟਰ ਕਰਵਾਉਣਾ ਚਾਹੁੰਦੇ ਸਨ ਤਾਂ ਇਹ ਸੰਭਵ ਨਹੀਂ ਸੀ ਪਰ ਜਿਸ ਜਗ੍ਹਾ ’ਤੇ ਵਿਆਹ ਹੋਇਆ ਉਸੇ ਥਾਂ ’ਤੇ ਰਜਿਸਟਰਡ ਕਰਵਾਉਣਾ ਲਾਜ਼ਮੀ ਹੁੰਦਾ ਸੀ। ਇਸ ਕਾਰਨ ਨਵੇਂ ਜੋੜੇ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਵੇਂ ਲਾੜਾ-ਲਾੜੀ ਜੇਕਰ ਤੀਸਰੀ ਜਗ੍ਹਾ ਜਾ ਕੇ ਵਿਆਹ ਕਰਦੇ ਹਨ ਤਾਂ ਉਨ੍ਹਾਂ ਨੂੰ ਰਜਿਸਟਰਾਰ ਦੇ ਦਫ਼ਤਰ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਸਤਾਵਿਤ ਸੋਧ ’ਚ ਇਸ ਗੱਲ ਨੂੰ ਲਿਆ ਜਾ ਰਿਹਾ ਹੈ ਕਿ ਲਾੜਾ ਜਾਂ ਲਾੜੀ ਦੋਵਾਂ ’ਚੋਂ ਕੋਈ ਵੀ ਆਪਣੇ ਜੱਦੀ ਸ਼ਹਿਰ ਦੇ ਨਾਲ-ਨਾਲ ਜਿੱਥੇ ਵਿਆਹ ਹੋ ਰਿਹਾ ਹੈ ਅਤੇ ਕੋਈ ਤੀਜਾ ਸਥਾਨ ਹੈ, ਇਨ੍ਹਾਂ ਤਿਨ੍ਹਾਂ ਥਾਵਾਂ ’ਤੇ ਕਿਤੇ ਵੀ ਵਿਆਹ ਰਜਿਸਟਰ ਕਰਵਾ ਸਕਦੇ ਹਨ। ਕੁਝ ਦਿਨ ਪਹਿਲਾਂ, ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸ ਗੜ੍ਹ ਸਾਹਿਬ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਉਹ ਆਨੰਦ ਮੈਰਿਜ ਐਕਟ ਨੂੰ ਪੂਰੀ ਤਰ੍ਹਾਂ ਲਾਗੂ ਕਰਨਗੇ। ਮੁੱਖ ਮੰਤਰੀ ਨੇ ਤੁਰੰਤ ਗ੍ਰਹਿ ਵਿਭਾਗ ਨੂੰ ਨਿਰਦੇਸ਼ ਦਿੱਤੇ ਅਤੇ ਆਨੰਦ ਮੈਰਿਜ ਐਕਟ ਨੂੰ ਪੂਰਨ ਰੂਪ ’ਚ ਲਾਗੂ ਕਰਨ ਲਈ ਰੁਕਾਵਟਾਂ ਨੂੰ ਦੂਰ ਕਰਨ ਨੂੰ ਕਿਹਾ। ਇਸ ਦੇ ਚੱਲਦੇ ਆਨੰਦ ਮੈਰਿਜ ਐਕਟ ’ਚ ਸੋਧ ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨੂੰ ਆਉਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ’ਚ ਪ੍ਰਵਾਨਗੀ ਲਈ ਰੱਖਿਆ ਜਾਵੇਗਾ।

Tags: Punjab GovernmentPunjab News
Previous Post

ਡੇਰਾ ਸਿਰਸਾ ਮੁਖੀ ਦੇ ਸਤਿਸੰਗ ’ਚ ਪੁੱਜੇ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ, ਰਾਮ ਰਹੀਮ ਅੱਗੇ ਜੋੜੇ ਹੱਥ

Next Post

PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁੰਬਈ ਪੁਲਿਸ ਦੇ ਫੁੱਲੇ ਹੱਥ-ਪੈਰ

Next Post
PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁੰਬਈ ਪੁਲਿਸ ਦੇ ਫੁੱਲੇ ਹੱਥ-ਪੈਰ

PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁੰਬਈ ਪੁਲਿਸ ਦੇ ਫੁੱਲੇ ਹੱਥ-ਪੈਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers