ਲੁਧਿਆਣਾ, 21 ਅਗਸਤ, 2021: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਿੰਸੀਪਲ ਰਣਨੀਤੀ ਸਲਾਹਕਾਰ ਮੁਹੰਮਦ ਮੁਸਤਫਾ ਨੇ ਵੀ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਸ਼ੁਰੂ ਕਰ ਦਿੱਤੀ ਹੈ।
ਮੁਸਤਫਾ ਨੇ ਬੀਤੇ ਦਿਨ ਲੁਧਿਆਣਾ ਦਾ ਦੌਰਾ ਕੀਤਾ ਤੇ ਆਪਣੇ ” ਭਰੋਸੇਯੋਗ ਪਰਿਵਾਰਕ ਮਿੱਤਰ” ਪੰਜਾਬ ਦੇ ਸੀਨੀਅਰ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੀਟਿੰਗ ਕਰ ਕੇ ਸੂਬੇ ਵਿਚ ਕਾਂਗਰਸ ਨੁੰ ਅੱਗੇ ਲਿਜਾਣ ਬਾਰੇ ਚਰਚਾ ਕੀਤੀ। ਇਹ ਵੀਫੈਸਲਾ ਕੀਤਾ ਕਿ ਅਗਲੇ ਹਫਤੇ ਮੁੜ ਮੀਟਿੰਗ ਕੀਤੀ ਜਾਵੇਗੀ।

