RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਸਚਿਨ ਥਾਪਨ ਅਜ਼ਰਬਾਈਜਾਨ ‘ਚ ਡਿਟੇਨ, ਅਨਮੋਲ ਦੀ ਵੀ ਮਿਲੀ ਲੋਕੇਸ਼ਨ|

Jass Grewal by Jass Grewal
August 30, 2022
in ਦੇਸ਼, ਪੰਜਾਬ
Reading Time: 1 min read
0 0
0

ਮਹਰੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਦੀ ਲੋਕੇਸ਼ਨ ਵੀ ਕੀਨੀਆ ਵਿੱਚ ਮਿਲੀ ਹੈ। ਇਹ ਦੋਵੇਂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਹੀ ਫਰਜ਼ੀ ਪਾਸਪੋਰਟਾਂ ‘ਤੇ ਭਾਰਤ ਛੱਡ ਕੇ ਵਿਦੇਸ਼ ਭੱਜ ਗਏ ਸਨ। ਇਸ ਦਾ ਪਤਾ ਲੱਗਦਿਆਂ ਹੀ ਪੰਜਾਬ ਪੁਲਿਸ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਮਿਲ ਕੇ ਸਚਿਨ ਨੂੰ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੂਤਰਾਂ ਮੁਤਾਬਕ ਸਚਿਨ ਨੂੰ ਫਰਜ਼ੀ ਪਾਸਪੋਰਟ ਜ਼ਰੀਏ ਅਜ਼ਰਬਾਈਜਾਨ ਪਹੁੰਚਣ ‘ਤੇ ਕਰੀਬ ਇਕ ਮਹੀਨਾ ਪਹਿਲਾਂ ਫੜਿਆ ਗਿਆ ਸੀ ਜਿਸ ਦੀ ਜਾਣਕਾਰੀ ਕੁਝ ਦਿਨ ਪਹਿਲਾਂ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਦਿੱਤੀ ਗਈ ਸੀ। ਇਹ ਪਤਾ ਲੱਗਣ ਤੋਂ ਤੁਰੰਤ ਬਾਅਦ ਵਿਦੇਸ਼ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਸਚਿਨ ਥਾਪਨ ਦਾ ਪੂਰਾ ਕ੍ਰਿਮੀਨਲ ਰਿਕਾਰਡ ਮੰਗਿਆ ਹੈ। ਗ੍ਰਿਫਤਾਰੀ ਵਾਰੰਟ ਦੇ ਨਾਲ-ਨਾਲ ਸਿੱਧੂ ਮੂਸੇਵਾਲਾ ਦੀ ਇਸ ਮਾਮਲੇ ‘ਚ ਭੂਮਿਕਾ ਬਾਰੇ ਵੀ ਰਿਪੋਰਟ ਮੰਗੀ ਗਈ ਹੈ। ਉਸ ਨੂੰ ਅਜ਼ਰਬਾਈਜਾਨ ਤੋਂ ਭਾਰਤ ਹਵਾਲੇ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਰਿਹਾ ਹੈ।

ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲਾਰੈਂਸ ਤੇ ਗੋਲਡੀ ਬਰਾੜ ਦੇ ਨਾਲ ਸਚਿਨ ਥਾਪਨ ਅਤੇ ਅਨਮੋਲ ਵੀ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਹਨ। ਮੂਸੇਵਾਲਾ ਨੂੰ ਕਤਲ ਕਰਨ ਤੋਂ ਪਹਿਲਾਂ ਲਾਰੈਂਸ ਨੇ ਉਨ੍ਹਾਂ ਦੇ ਨਕਲੀ ਪਾਸਪੋਰਟ ਬਣਾਏ ਸਨ। ਜਿਸ ਦੇ ਆਧਾਰ ‘ਤੇ ਉਨ੍ਹਾਂ ਨੂੰ ਬਾਹਰ ਭੇਜ ਦਿੱਤਾ ਗਿਆ। ਇਸ ਤੋਂ ਬਾਅਦ 29 ਮਈ ਨੂੰ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਸਚਿਨ ਥਾਪਨ ਨੇ ਬਾਅਦ ਵਿੱਚ ਇੱਕ ਟੀਵੀ ਚੈਨਲ ਨੂੰ ਫੋਨ ਕਰਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।

ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।

ਲਾਰੈਂਸ ਨੇ ਤਿਹਾੜ ਜੇਲ੍ਹ ਵਿੱਚ ਬੈਠ ਕੇ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਇਸ ਤੋਂ ਬਾਅਦ ਅਨਮੋਲ ਅਤੇ ਸਚਿਨ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨਾਲ ਮਿਲ ਕੇ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਉਨ੍ਹਾਂ ਨੇ ਮੂਸੇਵਾਲਾ ਦੀ ਰੇਕੀ ਕਰਵਾਈ। ਫਿਰ ਉਨ੍ਹਾਂ ਲਈ ਸ਼ੂਟਰਾਂ ਅਤੇ ਹਥਿਆਰਾਂ ਦਾ ਇੰਤਜ਼ਾਮ ਕੀਤਾ ਗਿਆ। ਲਾਰੇਂਸ ਦੀ ਕੋਸ਼ਿਸ਼ ਸੀ ਕਿ ਸਚਿਨ ਅਤੇ ਅਨਮੋਲ ਮੂਸੇਵਾਲਾ ਦਾ ਕਤਲ ਕਰਵਾਏ ਪਰ ਉਸ ਤੋਂ ਬਾਅਦ ਇਸ ਮਾਮਲੇ ਵਿਚ ਉਨ੍ਹਾਂ ਦਾ ਨਾਂ ਨਾ ਆਵੇ ਅਤੇ ਨਾ ਹੀ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰੇ।

Previous Post

ਸਾਨੂੰ 500 ਕਰੋੜ ਰੁਪਏ ਦਾ ਨੁਕਸਾਨ ਹੋਇਆ-ਸੁਪਰਟੈੱਕ |

Next Post

‘ਭਾਰਤ ਜੋੜੋ ਯਾਤਰਾ’ ਦੌਰਾਨ ਸਾਰਾ ਰਸਤਾ ਪੈਦਲ ਤੈਅ ਕਰਨਗੇ ਰਾਹੁਲ |

Next Post
‘ਭਾਰਤ ਜੋੜੋ ਯਾਤਰਾ’ ਦੌਰਾਨ ਸਾਰਾ ਰਸਤਾ ਪੈਦਲ ਤੈਅ ਕਰਨਗੇ ਰਾਹੁਲ |

'ਭਾਰਤ ਜੋੜੋ ਯਾਤਰਾ' ਦੌਰਾਨ ਸਾਰਾ ਰਸਤਾ ਪੈਦਲ ਤੈਅ ਕਰਨਗੇ ਰਾਹੁਲ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers