RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਮਸਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ, ਸਰਕਾਰ ਲਈ ਆਖੀ ਇਹ ਗੱਲ

ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਮਸਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ, ਸਰਕਾਰ ਲਈ ਆਖੀ ਇਹ ਗੱਲ

Jass Grewal by Jass Grewal
December 5, 2022
in ਪੰਜਾਬ, ਮਨੋਰੰਜਨ, ਰਾਜਨੀਤੀ
0 0
0
ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਮਸਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ, ਸਰਕਾਰ ਲਈ ਆਖੀ ਇਹ ਗੱਲ

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਵਿਚ ਸਰਕਾਰ ਲਗਾਤਾਰ ਸਵਾਲਾਂ ਦੇ ਘੇਰੇ ਵਿਚ ਆ ਰਹੀ ਹੈ। ਸਿਆਸੀ ਲੀਡਰਾਂ ਤੋਂ ਇਲਾਵਾ ਹੁਣ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਵੀ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦੇਕੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ ਅਤੇ ਹੁਣ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਚੁੱਪੀ ਤੋੜੀ ਹੈ। ਦਿਲਜੀਤ ਨੇ ਇਸ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਦੋਸਾਂਝ ਨੇ ਕਿਹਾ ਕਿ ਮੇਰੇ ਹਿਸਾਬ ਨਾਲ 100 ਫੀਸਦੀ ਇਹ ਸਰਕਾਰ ਦੀ ਗ਼ਲਤੀ ਹੈ। ਇਹ ਸਿਆਸਤ ਹੈ ਤੇ ਸਿਆਸਤ ਬਹੁਤ ਗੰਦੀ ਹੈ। ਉਨ੍ਹਾਂ ਕਿਹਾ ਕਿ ਦੀਪ ਸਿੱਧੂ, ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਤੇ ਸਿੱਧੂ ਮੂਸੇਵਾਲਾ ਸਾਡੀ ਲਾਈਨ ਨਾਲ ਸਬੰਧਤ ਸਨ। ਇਹ ਤਿੰਨੋਂ ਬਹੁਤ ਵੱਡੇ ਨਾਂ ਸਨ, ਉਨ੍ਹਾਂ ਸਾਰਿਆਂ ਨੇ ਆਪਣੇ ਕਰੀਅਰ ’ਚ ਬਹੁਤ ਮਿਹਨਤ ਕੀਤੀ। ਦੋਸਾਂਝ ਨੇ ਕਿਹਾ ਕਿ ਬਤੌਰ ਅਦਾਕਾਰ ਮੈਨੂੰ ਨਹੀਂ ਲੱਗਦਾ ਕਿ ਕਲਾਕਾਰ ਕਿਸੇ ਨਾਲ ਕੁਝ ਗ਼ਲਤ ਕਰ ਸਕਦਾ ਹੈ। ਮੈਂ ਇਹ ਗੱਲ ਨਹੀਂ ਮੰਨਦਾ। ਉਸ ਦਾ ਇਸ ਤਰ੍ਹਾਂ ਦਾ ਕੋਈ ਚੱਕਰ ਵੀ ਨਹੀਂ ਹੋ ਸਕਦਾ ਤਾਂ ਕਿਉਂ ਕੋਈ ਕਿਸੇ ਨੂੰ ਮਾਰੇਗਾ।

ਇਹ ਬਹੁਤ ਜ਼ਿਆਦਾ ਦੁੱਖ ਵਾਲੀ ਗੱਲ ਹੈ। ਪ੍ਰਮਾਤਮਾ ਨੂੰ ਅਸੀਂ ਪ੍ਰਾਰਥਨਾ ਕਰ ਸਕਦੇ ਹਾਂ ਕਿ ਉਨ੍ਹਾਂ ਨੂੰ ਇਨਸਾਫ ਮਿਲੇ ਤੇ ਅਜਿਹੀ ਟ੍ਰੈਜਿਡੀ ਨਾ ਹੋਵੇ। ਸਿੱਧੂ ਮੂਸੇਵਾਲਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਸ ਬਾਰੇ ਗੱਲ ਕਰਨਾ ਵੀ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਮਾਤਾ-ਪਿਤਾ ਕਿਵੇਂ ਇਹ ਦਰਦ ਝੱਲ ਰਹੇ ਹੋਣਗੇ। ਅਸੀਂ ਇਸ ਦੀ ਕਲਪਨਾ ਵੀ ਨਹੀਂ ਕਰ ਸਕਦੇ। ਇਸ ਸਮੇਂ ਜਿਸ ਦੁੱਖ ਨੂੰ ਉਹ ਝੱਲ ਰਹੇ ਹਨ, ਇਹ ਉਹੀ ਜਾਣਦੇ ਹਨ।

ਦੱਸ ਦੇਈਏ ਕਿ 29 ਮਈ 2022 ਦੀ ਸ਼ਾਮ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।  ਸਿੱਧੂ ਮੂਸੇਵਾਲਾ ਆਪਣੇ ਪਿੰਡ ਮੂਸਾ ਤੋਂ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰ ਕੇ ਨੇੜੇ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਅਤੇ ਹਸਪਤਾਲ ਲਿਜਾਇਆ ਗਿਆ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।

Tags: AllegationEntertainment NewsmurderPunjab GovernmentPunjab PoliticsSidhu MoosewalaStatement
Previous Post

ਇਕ ਹੋਰ ਕਾਂਗਰਸੀ ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਵਿਜੀਲੈਂਸ ਨੇ ਕੀਤਾ ਤਲਬ

Next Post

ਬੀਬੀ ਜਗੀਰ ਕੌਰ ਦਾ ਵੱਡਾ ਕਦਮ, ਜਥੇਦਾਰ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਰੱਖੀ ਵੱਡੀ ਮੰਗ !

Next Post
ਬੀਬੀ ਜਗੀਰ ਕੌਰ ਦਾ ਵੱਡਾ ਕਦਮ, ਜਥੇਦਾਰ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਰੱਖੀ ਵੱਡੀ ਮੰਗ !

ਬੀਬੀ ਜਗੀਰ ਕੌਰ ਦਾ ਵੱਡਾ ਕਦਮ, ਜਥੇਦਾਰ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਰੱਖੀ ਵੱਡੀ ਮੰਗ !

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers