RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਸੁਖਬੀਰ ਸਿੰਘ ਬਾਦਲ ਦਾ ਮਾਨ ਸਰਕਾਰ ’ਤੇ ਸ਼ਬਦੀ ਵਾਰ, ਪੰਜਾਬ ਨੂੰ ਧੱਕਿਆ ਹਨ੍ਹੇਰੇ ‘ਚ..

ਸੁਖਬੀਰ ਸਿੰਘ ਬਾਦਲ ਦਾ ਮਾਨ ਸਰਕਾਰ ’ਤੇ ਸ਼ਬਦੀ ਵਾਰ, ਪੰਜਾਬ ਨੂੰ ਧੱਕਿਆ ਹਨ੍ਹੇਰੇ 'ਚ..

Jass Grewal by Jass Grewal
February 7, 2023
in ਪੰਜਾਬ, ਰਾਜਨੀਤੀ
0 0
0
ਪ੍ਰਾਈਵੇਟ ਬੱਸ ਰੋਕਣ ’ਤੇ ਭੜਕੇ ਸੁਖਬੀਰ ਬਾਦਲ, ਮੀਡੀਆ ਨੂੰ ਵੀ ਦਿੱਤੀ ਚੇਤਾਵਨੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਪਹੁੰਚੇ।  ਜਿਥੇ ਉਹਨਾਂ ਨੇ ਪਹਿਲਾਂ ਸ੍ਰੀ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਫਿਰ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ। ਪ੍ਰਧਾਨ ਬਾਦਲ ਨੇ ਕਿਹਾ ਕਿ ਮਾਨ ਸਰਕਾਰ ਬਿਜਲੀ ਕੰਪਨੀ ਨੂੰ ਕੰਗਾਲ ਕਰ ਕੇ ਸੂਬੇ ਨੂੰ ਹਨ੍ਹੇਰੇ ਦੇ ਯੁੱਗ ਵਿਚ ਧੱਕ ਰਹੀ ਹੈ ਤੇ ਉਦਯੋਗਿਕ ਖੇਤਰ ਨੂੰ ਪੰਜਾਬ ਵਿਚ ਕੰਮ ਕਰਨ ਵਾਸਤੇ ਉਤਸ਼ਾਹ ਦੇਣ ਤੋਂ ਇਨਕਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਇਕ ਵੀ ਯੂਨਿਟ ਬਿਜਲੀ ਪੈਦਾ ਨਹੀਂ ਕੀਤੀ। ਇਸ ਸਮੇਂ ਦੌਰਾਨ ਇਸਨੇ ਪੀ. ਐੱਸ. ਪੀ. ਸੀ. ਐੱਲ. ਨੂੰ ਬਿਜਲੀ ਦੀ ਬਕਾਇਆ ਸਬਸਿਡੀ ਅਦਾ ਨਹੀਂ ਕੀਤੀ, ਜਿਸ ਕਾਰਨ ਬਿਜਲੀ ਕੰਪਨੀ ਕੰਗਾਲੀ ਦੇ ਰਾਹ ਪੈ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀਆਂ ਬਿਜਲੀ ਲੋੜਾਂ ਦੀ ਪੂਰਤੀ ਸਿਰਫ ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਕਰ ਰਹੇ ਹਨ, ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦ ਕਰਨ ਦਾ ਐਲਾਨ ਕੀਤਾ ਸੀ। ਇਹ ਥਰਮਲ ਪਲਾਂਟ ਸੂਬੇ ਨੂੰ 2 ਰੁਪਏ 80 ਪੈਸੇ ਪ੍ਰਤੀ ਯੁਨਿਟ ਦੀ ਦਰ ’ਤੇ ਬਿਜਲੀ ਸਪਲਾਈ ਕਰ ਰਹੇ ਹਨ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦਾ ਉਦਯੋਗ ਹੇਠਾਂ ਨੂੰ ਜਾ ਰਿਹਾ ਹੈ। ਸਰਕਾਰ ਦੇ ਨਵੀਂ ਉਦਯੋਗ ਨੀਤੀ ਰਾਹੀਂ ਉਦਯੋਗਾਂ ਦੀਆਂ ਚਿੰਤਾਵਾਂ ਦੂਰ ਕਰਨ ਵਿਚ ਫੇਲ ਹੋਣ ਕਾਰਨ ਮੁਸ਼ਕਿਲ ਹੋਰ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਸਰਕਾਰ ਨੇ ਪਿਛਲੇ 9 ਮਹੀਨਿਆਂ ਵਿਚ ਇਕ ਵੀ ਵਿਕਾਸ ਕਾਰਜ ਨਹੀਂ ਕੀਤਾ। ਪੂੰਜੀਗਤ ਖਰਚੇ ਵਿਚ ਕੋਈ ਪੈਸਾ ਨਹੀਂ ਖਰਚਿਆ ਗਿਆ ਜਦੋਂ ਕਿ ਮਿੱਥੇ ਟੀਚੇ ਦੇ ਮੁਕਾਬਲੇ ਮਾਲੀਆ ਪ੍ਰਾਪਤੀ ਕਿਤੇ ਘੱਟ ਗਈ ਹੈ। ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਤਰਜੀਹੀ ਸਹੂਲਤਾਂ ਦੇਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੈਰੋਲ ਹਮੇਸ਼ਾ ਕਿਸੇ ਖਾਸ ਕਾਰਨ ਵਾਸਤੇ ਨਿਸ਼ਚਿਤ ਸਮੇਂ ਲਈ ਦਿੱਤੀ ਜਾਂਦੀ ਹੈ। ਇਹ ਹਰਿਆਣਾ ਵਿਚ ਭਾਜਪਾ ਦਾ ਸਿਆਸੀ ਏਜੰਡਾ ਪੂਰਾ ਕਰਨ ਵਾਸਤੇ ਵਾਰ-ਵਾਰ ਨਹੀਂ ਦਿੱਤੀ ਜਾ ਸਕਦੀ।

Tags: punjabpunjabi newsStatementSukhbir badal
Previous Post

ਬੰਦੀ ਸਿੰਘਾਂ ਦੀ ਰਿਹਾਈ ’ਤੇ ਭਖਦੀ ਜਾ ਰਹੀ ਸਿਆਸਤ, ਬੀਬਾ ਬਾਦਲ ਨੇ ‘ਆਪ’-ਭਾਜਪਾ ਦਾ ਚਿਹਰਾ ਕੀਤਾ ਨੰਗਾ

Next Post

ਮੋਹਾਲੀ ਅਦਾਲਤ ’ਚ ਅੱਜ ਪੇਸ਼ ਹੋਣਗੇ ਸਾਬਕਾ ਕਾਂਗਰਸੀ ਮੰਤਰੀ ਧਰਮਸੋਤ, ਵਿਜੀਲੈਂਸ ਨੇ ਬੀਤੇ ਕੱਲ੍ਹ ਕੀਤਾ ਸੀ ਗ੍ਰਿਫ਼ਤਾਰ

Next Post
ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਵਿਜਿਲੈਂਸ ਨੇ ਕਸਟਡੀ ‘ਚ ਲਿਆ ਸਾਬਕਾ ਮੰਤਰੀ ਧਰਮਸੋਤ

ਮੋਹਾਲੀ ਅਦਾਲਤ ’ਚ ਅੱਜ ਪੇਸ਼ ਹੋਣਗੇ ਸਾਬਕਾ ਕਾਂਗਰਸੀ ਮੰਤਰੀ ਧਰਮਸੋਤ, ਵਿਜੀਲੈਂਸ ਨੇ ਬੀਤੇ ਕੱਲ੍ਹ ਕੀਤਾ ਸੀ ਗ੍ਰਿਫ਼ਤਾਰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers