RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸੁਧੀਰ ਸੂਰੀ ਕਤਲ ਮਾਮਲਾ: ਹੰਗਾਮੇ ਤੋਂ ਲੈ ਕੇ ਅਮ੍ਰਿਤਪਾਲ ਸਿੰਘ ਨੂੰ ਰੋਕੇ ਜਾਣ ਤੱਕ, ਮਾਮਲਾ ਕਿੱਥੇ ਪਹੁੰਚਿਆ

ਸੁਧੀਰ ਸੂਰੀ ਕਤਲ ਮਾਮਲਾ: ਹੰਗਾਮੇ ਤੋਂ ਲੈ ਕੇ ਅਮ੍ਰਿਤਪਾਲ ਸਿੰਘ ਨੂੰ ਰੋਕੇ ਜਾਣ ਤੱਕ, ਮਾਮਲਾ ਕਿੱਥੇ ਪਹੁੰਚਿਆ

Jass Grewal by Jass Grewal
November 6, 2022
in ਪੰਜਾਬ
Reading Time: 5 mins read
0 0
0

ਅੰਮ੍ਰਿਤਸਰ ਵਿੱਚ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੇ ਕਤਲ ਦੇ 24 ਘੰਟਿਆਂ ਬਾਅਦ ਪਰਿਵਾਰ ਉਨ੍ਹਾਂ ਦਾ ਸਸਕਾਰ ਕਰਨ ਲਈ ਤਿਆਰ ਹੋ ਗਿਆ। ਪਰਿਵਾਰ ਮੁਤਾਬਕ ਪ੍ਰਸ਼ਾਸਨ ਨੇ ਪਰਿਵਾਰ ਦੀਆਂ ਮੰਗਾਂ ਮੰਨ ਲਈਆਂ ਹਨ ਅਤੇ ਸਸਕਾਰ ਐਤਵਾਰ 12 ਵਜੇ ਹੋਵੇਗਾ।

ਚਾਰ ਨਵੰਬਰ ਦੀ ਦੁਪਹਿਰ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਕਰ ਦਿੱਤਾ ਗਿਆ ਸੀ।

ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੰਦੀਪ ਸੰਨੀ ਨੂੰ ਅੱਜ ਅਦਾਲਤ ਵਲੋਂ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।

ਸੁਧੀਰ ਸੂਰੀ ਦੇ ਭਰਾ ਬ੍ਰਿਜ ਮੋਹਨ ਸੂਰੀ ਮੁਤਾਬਕ, ”ਸ਼ਹੀਦ ਦੇ ਦਰਜੇ ਲਈ ਪ੍ਰਸ਼ਾਸਨ ਸਿਫਾਰਿਸ਼ ਕਰੇਗਾ। ਜਾਂਚ ਵਿੱਚ ਸਿੱਖ ਕਾਰਕੁਨ ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਪਾਉਣ ਲਈ ਪੁਲਿਸ ਨੇ ਭਰੋਸਾ ਦੁਆਇਆ ਹੈ। ਪਰਿਵਾਰ ਨੂੰ ਸੁਰੱਖਿਆ ਦੇਣ ਦੀ ਵੀ ਗੱਲ ਕਹੀ ਗਈ ਹੈ।”

ਹਾਲਾਂਕਿ ਭਾਰਤ ਦੇ ਸੰਵਿਧਾਨ ਵਿੱਚ ‘ਸ਼ਹੀਦ’ ਸ਼ਬਦ ਦੀ ਕੋਈ ਪਰਿਭਾਸ਼ਾ ਨਹੀਂ ਹੈ।

ਗੁਜਰਾਤ ਵਿੱਚ ਚੋਣ ਪ੍ਰਚਾਰ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਜਾਂਚ ਮੁੱਢਲੀ ਸਟੇਜ ‘ਤੇ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਇਨਸਾਫ਼ ਹੋਵੇਗਾ।”

ਜਿਸ ਸਮੇਂ ਸੁਧੀਰ ਸੂਰੀ ਉੱਤੇ ਹਮਲਾ ਹੋਇਆ ਉਹ ਆਪਣੇ ਕੁਝ ਸਾਥੀਆਂ ਨਾਲ ਸ਼ਹਿਰ ਦੇ ਗੋਪਾਲ ਮੰਦਰ ਬਾਹਰ ਧਰਨਾ ਦੇ ਰਹੇ ਸਨ।

ਸੂਰੀ ਦੇ ਪਰਿਵਾਰ ਅਤੇ ਸ਼ਿਵ ਸੈਨਾ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਸ਼ਹੀਦ ਦਾ ਦਰਜ ਦੇਣ ਦੀ ਮੰਗ ਕੀਤੀ ਜਾ ਰਹੀ ਸੀ।

ਸ਼ੁੱਕਰਵਾਰ ਨੂੰ ਵਾਪਰੀ ਘਟਨਾ ਤੋਂ ਬਾਅਦ ਹੀ ਪ੍ਰਦਰਸ਼ਨ ਹੋ ਰਹੇ ਸਨ। ਸ਼ਿਵ ਸੈਨਾ (ਟਕਸਾਲੀ) ਜਥੇਬੰਦੀ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੋਇਆ ਸੀ।

ਅੰਮ੍ਰਿਤਸਰ ਵਿੱਚ ਜ਼ਿਆਦਾਤਰ ਬਜ਼ਾਰ ਬੰਦ ਰਹੇ ਅਤੇ ਸਖ਼ਤ ਸੁਰੱਖਿਆ ਰਹੀ।

ਅੰਮ੍ਰਿਤਪਾਲ ਸਿੰਘ ਨੂੰ ਰੋਕਿਆ ਗਿਆ

ਸਿੱਖ ਕਾਰਕੁਨ ਅੰਮ੍ਰਿਤਪਾਲ ਸਿੰਘ ਮੋਗਾ ਅਧੀਨ ਵਿੱਚ ਪੈਂਦੇ ਪਿੰਡ ਸਿੰਘਾਂਵਾਲਾ ਦੇ ਇੱਕ ਘਰ ਵਿੱਚ ਸਨ। ਪੁਲਿਸ ਨੇ ਇਸ ਘਰ ਦੀ ਘੇਰਾਬੰਦੀ ਕੀਤੀ ਹੋਈ ਸੀ।

ਹਾਲਾਂਕਿ ਕੁਝ ਘੰਟਿਆਂ ਬਾਅਦ ਪੁਲਿਸ ਦਾ ਪਹਿਰਾ ਚੁੱਕ ਲਿਆ ਗਿਆ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਗਈ ਅਪੀਲ ਤੋਂ ਬਾਅਦ ਵੱਡੀ ਗਿਣਤੀ ਵਿੱਚ ਸਿੱਖ ਜਥੇ ਪਿੰਡ ਸਿੰਘਾਂਵਾਲਾ ਪਹੁੰਚੇ।

ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਪੁਲਸ ਨੇ ਉੱਥੋਂ ਜਾਣ ਦੀ ਇਜਾਜ਼ਤ ਦੇ ਦਿੱਤੀ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਅਹਿਤਿਆਤ ਵਜੋਂ ਰੋਕਿਆ ਗਿਆ ਸੀ।

ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਪੁਲਿਸ ਵੱਲੋਂ ਜਲੰਧਰ ਵਿੱਚ ਨਗਰ ਕੀਰਤਨ ਵਿੱਚ ਭਾਗ ਲੈਣ ਜਾਣ ਤੋਂ ਰੋਕਿਆ ਗਿਆ।

ਉਨ੍ਹਾਂ ਕਿਹਾ, “ਇਹ ਕਿਹਾ ਜਾ ਰਿਹਾ ਹੈ ਕਿ ਜਲੰਧਰ ਵਿੱਚ ਹਲਾਤ ਖ਼ਰਾਬ ਹੋ ਸਕਦੇ ਹਨ। ਪਰ ਅਜਿਹਾ ਕੁਝ ਨਹੀਂ ਬਸ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।”

ਪੰਜਾਬ ਬੰਦ ਦਾ ਸੱਦਾ

ਸ਼ਿਵ ਸੈਨਾ (ਟਕਸਾਲੀ) ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ।

ਸ਼ਿਵ ਸੈਨਾ ਸਮਰਥਕਾਂ ਵਲੋਂ ਅੰਮ੍ਰਿਤਸਰ ਵਿੱਚ ਮਾਰਚ ਕੱਢਿਆ ਗਿਆ ਤੇ ਸ਼ਹਿਰ ਨੂੰ ਮੁਕੰਮਲ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ।

ਕੁਝ ਹਿੰਦੂ ਸਗੰਠਨਾਂ ਅਤੇ ਸੂਰੀ ਦੇ ਸਮਰਥਕ ਸ਼ਹਿਰ ਵਿੱਚ ਨਾਅਰੇਬਾਜ਼ੀ ਕਰਦੇ ਨਜ਼ਰ ਆਏ।

ਵੱਡੀ ਗਿਣਤੀ ਵਿੱਚ ਨਾਅਰੇਬਾਜ਼ੀ ਕਰਦੇ ਲੋਕ ਸ਼ਹਿਰ ਵਿੱਚ ਰੇਲਵੇ ਫਾਟਕ ਉੱਤੇ ਧਰਨਾ ਦੇਣ ਪਹੁੰਚੇ।

ਪੁਲਿਸ ਨੇ ਕਾਫ਼ੀ ਸਮਝਾਉਣ ਤੋਂ ਬਾਅਦ ਟਰੈਕ ਖਾਲੀ ਕਰਵਾਇਆ ਜਿਸ ਮਗਰੋਂ ਭੀੜ ਹਟੀ।

ਚੰਡੀਗੜ੍ਹ ਤੋਂ ਫੋਰੈਂਸਿਕ ਟੀਮ ਘਟਨਾ ਵਾਲੀ ਥਾਂ ‘ਤੇ ਪਹੁੰਚੀ ਜਿੱਥੇ ਸੁਧੀਰ ਨੂੰ ਗੋਲੀ ਮਾਰ ਕੇ ਕਤਲ ਕੀਤਾ ਗਿਆ ਸੀ।

ਸ਼ਹੀਦ ਦਾ ਦਰਜਾ ਦੇਣ ਦੀ ਮੰਗ

ਸੁਧੀਰ ਸੂਰੀ ਦੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਪਰਿਵਾਰ ਦੇ ਸਪੁਰਦ ਕਰ ਦਿੱਤਾ ਗਿਆ ਹੈ।

ਇਸ ਦੇ ਬਾਵਜੂਦ ਪਰਿਵਾਰ ਦਾ ਕਹਿਣਾ ਸੀ ਕਿ ਜਦ ਤੱਕ ਸੂਰੀ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾਂਦਾ, ਉਸ ਸਮੇਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੇ ਪਰਿਵਰਾਕ ਮੈਂਬਰ ਯੁਵਰਾਜ ਸੂਰੀ ਨੇ ਖ਼ਬਰ ਏਜੰਸੀ ਏਐੱਨਆਈ ਨੂੰ ਕਿਹਾ ਕਿ ਕਾਨੂੰਨ ਵਿਵਸਥਾ ਖ਼ਰਾਬ ਹੈ 17 ਗੰਨਮੈਨ ਤੇ ਵੱਡੀ ਗਿਣਤੀ ਪੁਲਸ ਕਰਮੀ ਹੋਣ ਦੇ ਬਾਵਜੂਦ ਗੋਲੀ ਚੱਲੀ ਹੈ।

”ਸਾਨੂੰ ਹਿੰਦੂ ਤੇ ਸਿੱਖ ਦੋਵਾਂ ਭਾਈਚਾਰੇ ਦੇ ਲੋਕਾਂ ਨੇ ਸਹਿਯੋਗ ਦਿੱਤਾ ਹੈ ਅਤੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।”

ਬੀਬੀਸੀ

ਸੁਧੀਰ ਸੂਰੀ ਦੇ ਕਤਲ ਤੋਂ ਬਾਅਦ

  • ਅੰਮ੍ਰਿਤਸਰ ਵਿੱਚ ਸਥਾਨਕ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
  • ਸਥਾਨਕ ਸ਼ਿਵ ਸੈਨਾ ਮੁਖੀ ਦੇ ਕਤਲ ਤੋਂ ਬਾਅਦ ਪੰਜਾਬ ਨਾਲ ਸਬੰਧਿਤ ਹਿੰਦੂ ਸੰਗਠਨਾਂ ਵਲੋਂ ਰੋਸ ਦਾ ਪ੍ਰਗਟਾਵਾ
  • ਅੰਮ੍ਰਿਤਸਰ ਸਮੇਤ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਬੰਦ ਰਲਵਾਂ ਮਿਲਵਾਂ ਨੂੰ ਹੁੰਗਾਰਾ ਮਿਲਿਆ
  • ਸੂਰੀ ਦਾ ਐਤਵਾਰ ਨੂੰ ਹੋਵੇਗਾ ਅੰਤਮ ਸਸਕਾਰ
ਬੀਬੀਸੀ

ਹਮਲਾਵਰ ਬਾਰੇ ਡੀਜੀਪੀ ਨੇ ਕੀ ਦੱਸਿਆ

ਹਮਲੇ ਤੋਂ ਬਾਅਦ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਹਮਲੇ ਬਾਰੇ ਜਾਣਾਕਾਰੀ ਦਿੰਦਿਆਂ ਹਮਲਾਵਰ ਦੇ ਮੌਕੇ ਤੇ ਫ਼ੜੇ ਜਾਣ ਦੀ ਪੁਸ਼ਟੀ ਕੀਤੀ ਸੀ।

ਉਨ੍ਹਾਂ ਕਿਹਾ, “ਹਮਲਾ ਕਰਨ ਵਾਲੇ ਵਿਅਕਤੀ ਸੰਦੀਪ ਸਨੀ ਦੀ ਕੱਪੜਿਆ ਦੀ ਦੁਕਾਨ ਹੈ ਨਜਦੀਕ ਹੀ।”

”ਉਸਨੇ ਆਪਣੇ 32 ਬੋਰ ਦੇ ਲਾਇਸੈਂਸਡ ਹਥਿਆਰ ਨਾਲ ਪੰਜ ਬੁਲੇਟ ਫ਼ਾਇਰ ਕੀਤੀਆਂ ਜਿਨ੍ਹਾਂ ਵਿੱਚੋਂ ਕੁਝ ਸੂਰੀ ਦੇ ਲੱਗੀਆਂ ਤੇ ਉਨ੍ਹਾਂ ਨੂੰ ਫੌਰੀ ਤੌਰ ‘ਤੇ ਹਸਪਤਲਾ ਲਿਜਾਇਆ ਗਿਆ।”

ਗੌਰਵ ਯਾਦਵ ਨੇ ਮੀਡੀਆ ਨੂੰ ਬਿਨ੍ਹਾਂ ਤਸਦੀਕ ਕੀਤੇ ਪੋਸਟਾਂ ਨਾ ਪਾਉਣ ਦੀ ਅਪੀਲ ਕਰਦਿਆਂ ਅਜਿਹੀ ਸਥਿਤੀ ਵਿੱਚ ਸਖ਼ਤ ਕਾਰਵਾਈ ਕੀਤੇ ਜਾਣ ਦੀ ਗੱਲ ਆਖ਼ੀ।

Previous Post

ਟੀ20 ਵਰਲਡ ਕੱਪ: ਟੀਮ ਇੰਡੀਆ ਸੈਮੀਫਾਈਨਲ ਵਿੱਚ ਪਹੁੰਚੀ,

Next Post

ਸੁਪਰੀਮ ਕੋਰਟ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ ਰਾਖਵੇਂਕਰਨ ਨੂੰ ਸਹੀ ਠਹਿਰਾਇਆ

Next Post
ਸੁਪਰੀਮ ਕੋਰਟ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ ਰਾਖਵੇਂਕਰਨ ਨੂੰ ਸਹੀ ਠਹਿਰਾਇਆ

ਸੁਪਰੀਮ ਕੋਰਟ ਨੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਲਈ ਰਾਖਵੇਂਕਰਨ ਨੂੰ ਸਹੀ ਠਹਿਰਾਇਆ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers